23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਇੰਦਰਜੀਤ ਸਿੰਘ ਜ਼ੈਲਦਾਰ ਬਣੇ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਮਹਿਲ ਕਲਾਂ ਦੇ ਨਵੇਂ ਪ੍ਰਧਾਨ

ਮਹਿਲ ਕਲਾਂ, 23 ਨਵੰਬਰ (ਅਵਤਾਰ ਸਿੰਘ ਅਣਖੀ)–ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਵਿਸ਼ੇਸ਼ ਮੀਟਿੰਗ ਅੱਜ ਤਹਿਸੀਲ ਮਹਿਲ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਮੰਦਰ ਸਿੰਘ ਔਲਖ ਠੀਕਰੀਵਾਲਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸਮੂਹ ਪਟਵਾਰੀਆਂ ਦੀ ਸਹਿਮਤੀ ਨਾਲ ਤਹਿਸੀਲ ਪੱਧਰੀ ਨਵੀਂ ਕਾਰਜਕਾਰਨੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ।

ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਮਹਿਲ ਕਲਾਂ ਦੀ ਨਵੀਂ ਚੁਣੀ ਗਈ ਟੀਮ ਦੇ ਅਹੁਦੇਦਾਰ। ਤਸਵੀਰ : ਅਵਤਾਰ ਸਿੰਘ ਅਣਖੀ 24-11-2026
ਮਹਿਲ ਕਲਾਂ, 23 ਨਵੰਬਰ (ਅਵਤਾਰ ਸਿੰਘ ਅਣਖੀ)–ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਵਿਸ਼ੇਸ਼ ਮੀਟਿੰਗ ਅੱਜ ਤਹਿਸੀਲ ਮਹਿਲ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਮੰਦਰ ਸਿੰਘ ਔਲਖ ਠੀਕਰੀਵਾਲਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਸਮੂਹ ਪਟਵਾਰੀਆਂ ਦੀ ਸਹਿਮਤੀ ਨਾਲ ਤਹਿਸੀਲ ਪੱਧਰੀ ਨਵੀਂ ਕਾਰਜਕਾਰਨੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਚੋਣ ਦੌਰਾਨ ਇੰਦਰਜੀਤ ਸਿੰਘ ਜ਼ੈਲਦਾਰ ਨੂੰ ਤਹਿਸੀਲ ਪ੍ਰਧਾਨ, ਭੁਪੇਸ਼ ਕੁਮਾਰ ਨੂੰ ਸੀਨੀਅਰ ਮੀਤ ਪ੍ਰਧਾਨ, ਮਹਿਲ ਸਿੰਘ ਨੰੇ ਮੀਤ ਪ੍ਰਧਾਨ, ਵਿਨੋਦ ਕੁਮਾਰ ਨੂੰ ਜਨਰਲ ਸਕੱਤਰ, ਧਰੁਵ ਗਰਗ ਨੂੰ ਸਹਾਇਕ ਜਨਰਲ ਸਕੱਤਰ, ਹਰਪਾਲ ਸਿੰਘ ਨੂੰ ਖ਼ਜ਼ਾਨਚੀ ਅਤੇ ਰਮਨਦੀਪ ਸਿੰਘ ਨੂੰ ਸਹਾਇਕ ਖ਼ਜ਼ਾਨਚੀ ਚੁਣਿਆ ਗਿਆ। ਇਸ ਤੋਂ ਇਲਾਵਾ ਹਰਦੇਵ ਸਿੰਘ ਅਤੇ ਧਰਮਿੰਦਰ ਸਿੰਘ ਨੂੰ ਜ਼ਿਲ੍ਹਾ ਨੁਮਾਇੰਦੇ ਨਿਯੁਕਤ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਮੰਦਰ ਸਿੰਘ ਔਲਖ ਠੀਕਰੀਵਾਲਾ ਨੇ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਥੇਬੰਦੀ ਦੀ ਮਜ਼ਬੂਤੀ ਅਤੇ ਹੱਕੀ ਮੰਗਾਂ ਦੀ ਪੂਰਤੀ ਲਈ ਆਪਸੀ ਏਕਤਾ ਬੇਹੱਦ ਜ਼ਰੂਰੀ ਹੈ। ਨਵ-ਨਿਯੁਕਤ ਪ੍ਰਧਾਨ ਇੰਦਰਜੀਤ ਸਿੰਘ ਜ਼ੈਲਦਾਰ ਨੇ ਸਮੂਹ ਸਾਥੀਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਟਵਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਗੇ। ਅੰਤ ਵਿਚ ਸਮੂਹ ਪਟਵਾਰੀਆਂ ਵਲੋਂ ਨਵੇਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ।
ਪਿਛਲੀ ਖ਼ਬਰ ਗੁ: ਬਾਬਾ ਗਾਂਧਾ ਸਿੰਘ ਜੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਦੇ ਵਿਦਿਆਰਥੀ ਗੈਰੀ ਨੇ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਤੀਜਾ ਸਥਾਨ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।