23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਐੱਸ.ਐੱਸ.ਡੀ. ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਬਰਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਸਨਾਤਨ ਧਰਮ ਸਭਾ (ਰਜਿ:) ਬਰਨਾਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐੱਸ. ਐੱਸ.

ਅਜੀਤ ਡੈਸਕ 24-11-2026
ਬਰਨਾਲਾ, 23 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਸਨਾਤਨ ਧਰਮ ਸਭਾ (ਰਜਿ:) ਬਰਨਾਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐੱਸ.ਐੱਸ.ਡੀ. ਕਾਲਜ ਬਰਨਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਭਾਈ ਜਸਕੀਰਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਬਰਨਾਲਾ ਦੇ ਜਥੇ ਵਲੋਂ ਮਨੋਹਰ ਕੀਰਤਨ ਕੀਤਾ ਗਿਆ। ਇਸ ਮੌਕੇ ਐੱਸ.ਡੀ ਸਭਾ ਦੇ ਜਨਰਲ ਸਕੱਤਰ ਸ਼ਿਵ ਸਿੰਗਲਾ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਨੁੱਖਤਾ ਦੇ ਰਹਿਬਰ ਹਨ। ਗੁਰੂ ਸਾਹਿਬ ਵਲੋਂ ਕਿਰਤ ਕਰੋ, ਨਾਮ ਜਪੋ, ਵੰਡ ਛੱਕੋ ਦਾ ਦਿੱਤਾ ਫ਼ਲਸਫ਼ਾ ਜੇਕਰ ਪੂਰੀ ਦੁਨੀਆ ਅਪਣਾ ਲਵੇ ਤਾਂ ਇਸ ਸੰਸਾਰ ਵਿਚ ਕੋਈ ਵੀ ਇਨਸਾਨ ਦੁਖੀ ਜਾਂ ਭੁੱਖਾ ਨਹੀਂ ਰਹੇਗਾ। ਇਸ ਸਮੇਂ ਐੱਸ. ਡੀ ਸਭਾ ਦੇ ਪ੍ਰਧਾਨ ਡਾ: ਭੀਮ ਸੈਨ ਗਰਗ, ਲੋਕੇਸ਼ ਮੱਕੜਾ, ਠੇਕੇਦਾਰ ਬਿੰਦਰ ਸਿੰਘ, ਐਡਵੋਕੇਟ ਕੁਲਵੰਤ ਰਾਏ ਗੋਇਲ, ਮਹੇਸ਼ ਕੁਮਾਰ, ਅਨਿਲ ਦੱਤ ਸ਼ਰਮਾ, ਪੰਡਿਤ ਰਾਕੇਸ਼ ਗੌੜ, ਐੱਸ.ਐੱਸ.ਡੀ. ਕਾਲਜ ਦੇ ਵਾਇਸ ਪ੍ਰਿੰਸੀਪਲ ਭਾਰਤ ਭੂਸ਼ਨ, ਜਗਸੀਰ ਸਿੰਘ ਸੰਧੂ, ਜਤਿੰਦਰ ਜਿੰਮੀ, ਰਾਜ ਕੁਮਾਰ ਸ਼ਰਮਾ ਸਮੇਤ ਐੱਸ. ਡੀ. ਸਭਾ ਦੇ ਹੋਰ ਮੈਂਬਰ, ਕਾਲਜ ਦਾ ਸਟਾਫ਼ ਅਤੇ ਵਿਦਿਆਰਥੀਆਂ ਨੇ ਵੀ ਹਾਜ਼ਰੀ ਲਵਾਈ।
ਪਿਛਲੀ ਖ਼ਬਰ ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ... ਅਗਲੀ ਖ਼ਬਰ ਗੁ: ਬਾਬਾ ਗਾਂਧਾ ਸਿੰਘ ਜੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।