25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਬਰਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਮਰਿਆਦਾ ਨਾਲ ਕਰਵਾਇਆ ਗਿਆ। ਗੁ: ਸਾਹਿਬ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਦੱਸਿਆ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਦੁੱਖ ਨਿਵਾਰਨ ਸਾਹਿਬ ਪਟਿਆਲਾ ਅਤੇ ਕਥਾਵਾਚਕ ਭਾਈ ਸੁਰਿੰਦਰ ਸਿੰਘ ਗੁ: ਟਾਹਲੀਆਣਾ ਸਾਹਿਬ ਰਾਏਕੋਟ ਵਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਅਜੀਤ ਡੈਸਕ 25-11-2026
ਬਰਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਮਰਿਆਦਾ ਨਾਲ ਕਰਵਾਇਆ ਗਿਆ। ਗੁ: ਸਾਹਿਬ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਦੱਸਿਆ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ ਦੁੱਖ ਨਿਵਾਰਨ ਸਾਹਿਬ ਪਟਿਆਲਾ ਅਤੇ ਕਥਾਵਾਚਕ ਭਾਈ ਸੁਰਿੰਦਰ ਸਿੰਘ ਗੁ: ਟਾਹਲੀਆਣਾ ਸਾਹਿਬ ਰਾਏਕੋਟ ਵਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਵਲੋਂ ਸੰਗਤਾਂ ਨੂੰ ਨਾਨਕਸ਼ਾਹੀ ਸਿੱਕੇ ਦੇ ਦਰਸ਼ਨ ਕਰਵਾਏ ਗਏ ਅਤੇ ਇਸ ਸਿੱਕੇ ਦੀ ਮਹੱਤਤਾ ਅਤੇ ਸਿੱਖ ਇਤਿਹਾਸ ਨਾਲ ਜੁੜੀ ਵਿਰਾਸਤ ਬਾਰੇ ਜਾਣੂ ਕਰਵਾਇਆ ਗਿਆ। ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਅਤੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਵਲੋਂ ਆਈਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੰਤ ਬਲਵੀਰ ਸਿੰਘ ਘੁੰਨਸ, ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਦੀਵਾਨਾ, ਕੌਮੀ ਮੀਤ ਪ੍ਰਧਾਨ ਸੰਜੀਵ ਸ਼ੋਰੀ, ਜਥੇਦਾਰ ਜਰਨੈਲ ਸਿੰਘ ਭੋਤਨਾ, ਬੀਬੀ ਅਜੈਬ ਕੋਰ ਭੋਤਨਾ, ਤੇਜਿੰਦਰ ਸਿੰਘ ਸੋਨੀ ਜਾਗਲ, ਚਰਨਜੀਤ ਸਿੰਘ ਭਾਰੀ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਬਾਠ, ਭਾਜਪਾ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਸੁਖਪਾਲ ਸਿੰਘ ਰੁਪਾਣਾ, ਮੀਤ ਮੈਨੇਜਰ ਇੰਦਰਜੀਤ ਸਿੰਘ, ਅਮਨਦੀਪ ਸਿੰਘ ਸੁਪਰਵਾਈਜ਼ਰ, ਹਰਜੀਤ ਸਿੰਘ ਭੱਠਲ, ਬਹਾਦਰ ਸਿੰਘ ਮੈਨੇਜਰ, ਪਰਮਜੀਤ ਸਿੰਘ ਇੰਚਾਰਜ, ਮਨਪ੍ਰੀਤ ਸਿੰਘ ਪੰਧੇਰ, ਕੁਲਦੀਪ ਸਿੰਘ ਰਿਕਾਰਡ ਕੀਪਰ, ਮਨਪ੍ਰੀਤ ਸਿੰਘ ਰਿਕਾਰਡ ਕੀਪਰ, ਸਰਬਜੀਤ ਸਿੰਘ ਖ਼ਜ਼ਾਨਚੀ, ਗੁਰਜੰਟ ਸਿੰਘ ਸੋਨਾ, ਰਣਧੀਰ ਸਿੰਘ ਧੀਰਾ, ਬੇਅੰਤ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਲਵਾਈ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਮੁੜ ਬਹਾਲੀ ਪੰਜਾਬ ਦੀ ਤਰੱਕੀ, ਸ਼ਾਂਤੀ ਅਤੇ ਖ਼ੁਸ਼ਹਾਲੀ ਦਾ ਨਵਾਂ ਅਧਿਆਏ ਲਿਖੇਗੀ-ਰਮਨ ਜਵੰਧਾ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਸੂਬੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਵੀਂ ਦਿਸ਼ਾ ਹੋਵੇਗੀ ਤੈਅ-ਅਕਾਲੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।