ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਿਸ਼ਾਹੀ ਨੌਵੀਂ ਹੰਡਿਆਇਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਹੰਡਿਆਇਆ, 24 ਨਵੰਬਰ (ਗੁਰਜੀਤ ਸਿੰਘ ਖੁੱਡੀ)-ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਮੈਨੇਜਰ ਨਿਰਮਲ ਸਿੰਘ ਰਾਜੀਆ ਦੀ ਅਗਵਾਈ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ।
ਅਜੀਤ ਡੈਸਕ
25-11-2026