ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਮੁੜ ਰੰਗਲਾ ਬਣਾਇਆ ਗਿਆ-ਭਰਾਜ
ਸੰਗਰੂਰ, 25 ਨਵੰਬਰ (ਧੀਰਜ ਪਸੋਰੀਆ)-ਆਮ ਆਦਮੀ ਪਾਰਟੀ ਦੇ 26 ਨਵੰਬਰ ਨੂੰ ਮਨਾਏ ਜਾ ਰਹੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਕੀਤੀ ਜਾ ਰਹੀ ਪੰਜਾਬ ਖੁਸ਼ਹਾਲ ਰੈਲੀ ਨੂੰ ਲੈ ਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ “ਅਜੀਤ” ਨਾਲ ਗੱਲਬਾਤ ਕਰਦਿਆਂ ਹੋਇਆਂ ਹਲਕਾ ਸੰਗਰੂਰ ਦੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੋਗਾ ਵਿਖੇ ਹੋ ਰਹੀ ਵਿਸ਼ਾਲ ਖੁਸ਼ਹਾਲ ਪੰਜਾਬ ਰੈਲੀ ਸੂਬੇ ਦੀ ਇੱਕ ਇਤਿਹਾਸਿਕ ਰਾਜਨੀਤਿਕ ਰੈਲੀ ਹੋਵੇਗੀ।
ਸੰਗਰੂਰ, 25 ਨਵੰਬਰ (ਧੀਰਜ ਪਸੋਰੀਆ)-ਆਮ ਆਦਮੀ ਪਾਰਟੀ ਦੇ 26 ਨਵੰਬਰ ਨੂੰ ਮਨਾਏ ਜਾ ਰਹੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਕੀਤੀ ਜਾ ਰਹੀ ਪੰਜਾਬ ਖੁਸ਼ਹਾਲ ਰੈਲੀ ਨੂੰ ਲੈ ਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ “ਅਜੀਤ” ਨਾਲ ਗੱਲਬਾਤ ਕਰਦਿਆਂ ਹੋਇਆਂ ਹਲਕਾ ਸੰਗਰੂਰ ਦੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੋਗਾ ਵਿਖੇ ਹੋ ਰਹੀ ਵਿਸ਼ਾਲ ਖੁਸ਼ਹਾਲ ਪੰਜਾਬ ਰੈਲੀ ਸੂਬੇ ਦੀ ਇੱਕ ਇਤਿਹਾਸਿਕ ਰਾਜਨੀਤਿਕ ਰੈਲੀ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਰੰਗਲੇ ਪੰਜਾਬ ਦਾ ਸੁਪਨਾ ਲਿਆ ਸੀ ਉਸ ਸੁਪਨੇ ਨੂੰ ਪੂਰਾ ਕਰਦਿਆਂ ਇਹ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। 300 ਯੂਨਿਟ ਮੁਫਤ ਬਿਜਲੀ ਤੋਂ ਲੈ ਕੇ ਮਾਂ ਬਾਪ ਧੀਆਂ ਸਤਿਕਾਰ ਯੋਜਨਾ ਤੱਕ ਕੀਤੇ ਨੂੰ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਬਾਅਦ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਸੂਬੇ ਦੇ ਹਰ ਨਾਗਰਿਕ ਨੂੰ ਮੁਫਤ ਦੇਣ ਦੇ ਨਾਲ ਦੇਸ਼ ਵਿੱਚ ਇੱਕ ਮਿਸਾਲ ਪੈਦਾ ਕੀਤੀ ਹੈ। ਖੇਤਾਂ ਨੂੰ ਨਿਰੰਤਰ ਅੱਠ ਘੰਟੇ ਬਿਜਲੀ ਸਪਲਾਈ ਅਤੇ ਖੇਤਾਂ ਤੱਕ ਪਹੁੰਚੇ ਨਹਿਰੀ ਪਾਣੀ ਨਾਲ ਪੰਜਾਬ ਦਾ ਕਿਸਾਨ ਸੰਤੁਸ਼ਟ ਹੈ।ਭਰਾਜ ਨੇ ਦੱਸਿਆ 26 ਨਵੰਬਰ ਨੂੰ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਲਈ ਆਗੂਆਂ ਅਤੇ ਵਲੰਟੀਅਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।