26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਇਲੈਕਟੋਰਲ ਰੋਲ ਆਬਜ਼ਰਵਰ ਵਿਨੈ ਬੁਬਲਾਨੀ ਵਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਜਾਇਜ਼ਾ

ਬਰਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐਸ. ਐਸ.

ਅਜੀਤ ਡੈਸਕ 27-11-2026
ਬਰਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)- ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐਸ.ਐਸ.ਆਰ.) ਦੀ ਪ੍ਰਕਿਰਿਆ ਦੀ ਸਮੀਖਿਆ ਲਈ ਮੁੱਖ ਚੋਣ ਅਧਿਕਾਰੀ, ਪੰਜਾਬ ਵਲੋਂ ਨਿਯੁਕਤ ਕਮਿਸ਼ਨਰ ਪਟਿਆਲਾ ਮੰਡਲ-ਕਮ-ਇਲੈਕਟੋਰਲ ਰੋਲ ਅਬਜ਼ਰਵਰ ਵਿਨੈ ਬੁਬਲਾਨੀ ਨੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਸਮੇਤ ਹੋਰ ਅਧਿਕਾਰੀਆਂ ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਐਸ.ਐਸ.ਆਰ. ਸਬੰਧੀ ਵੋਟਰ ਸੂਚੀਆਂ ਦੀ ਸੁਧਾਈ ਦਾ ਜਾਇਜ਼ਾ ਵੀ ਲਿਆ। ਸ੍ਰੀ ਬੁਬਲਾਨੀ ਨੇ ਕਿਹਾ ਕਿ ਬਿਨਾਂ ਸੁਣਵਾਈ ਕਿਸੇ ਵੀ ਵਿਅਕਤੀ ਦੀ ਵੋਟ ਨਹੀਂ ਕੱਟੀ ਜਾਏਗੀ। ਉਨ੍ਹਾਂ ਕਿਹਾ ਕਿ ਵੋਟ ਲਈ ਹੁਣ ਹੋਰ ਦਸਤਾਵੇਜ਼ਾਂ ਦੇ ਨਾਲ-ਨਾਲ ਆਧਾਰ ਕਾਰਡ ਵੀ ਜਾਇਜ਼ ਹੋਵੇਗਾ। ਉਨ੍ਹਾਂ ਕਿਹਾ ਕਿ ਜਨਮ ਮਿਤੀ ਤੇ ਰਿਹਾਇਸ਼ ਪਤੇ ਦੇ ਸਬੂਤ ਵਜੋਂ ਆਧਾਰ ਕਾਰਡ, ਜਨਮ ਸਰਟੀਫਿਕੇਟ, ਮੈਟ੍ਰਿਕ ਸਰਟੀਫਿਕੇਟ, ਜ਼ਮੀਨ ਰਿਕਾਰਡ, ਬਿਜਲੀ ਬਿੱਲ ਆਦਿ ਜਾਇਜ਼ ਹਨ। ਉਨ੍ਹਾਂ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਨ੍ਹਾਂ ਦੇ ਬੀ.ਐਲ.ਏ. ਆਪੋ-ਆਪਣੇ ਬੀ.ਐਲ.ਓ. ਨਾਲ ਜ਼ਰੂਰ ਸੰਪਰਕ ਰੱਖਣ ਤਾਂ ਜੋ ਕੋਈ ਵੀ ਵਿਅਕਤੀ ਵੋਟ ਬਣਾਉਣ ਤੋਂ ਬਿਨਾਂ ਰਹਿ ਨਾ ਸਕੇ। ਉਨ੍ਹਾਂ ਇਹ ਵੀ ਕਿਹਾ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨ ਆਪਣੀ ਵੋਟ ਜ਼ਰੂਰ ਬਣਾਉਣ। ਇਸ ਮੌਕੇ ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਸਾਰੇ ਐਸ.ਡੀ.ਐਮ. ਕਮ ਈ.ਆਰ.ਓ , ਚੋਣ ਤਹਿਸੀਲਦਾਰ ਰਾਮ ਜੀ ਲਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਟਰਾਈਡੈਂਟ ਕੰਪਲੈਕਸ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ 29 ਨੂੰ ਅਗਲੀ ਖ਼ਬਰ ਵਾਈ. ਐੱਸ. ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾ ਉਚਾਰਨ ਮੁਕਾਬਲਿਆਂ ’ਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।