26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਖੌਤੀ ਬਦਲਾਅ ਤੋਂ ਦੁਖੀ ਪੰਜਾਬ ਦੇ ਲੋਕ ਹੁਣ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲ ਦੇਖ ਰਹੇ ਹਨ- ਅਵਤਾਰ ਸਿੰਘ ਰਾਏਸਰ

ਟੱਲੇਵਾਲ, 26 ਨਵੰਬਰ (ਸੋਨੀ ਚੀਮਾ)- ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਸਮੇਤ ਅਖੌਤੀ ਬਦਲਾਅ ਵਾਲਿਆਂ ਤੋਂ ਬੁਰੀ ਤਰ੍ਹਾਂ ਦੁਖੀ ਹੋ ਕੇ ਹੁਣ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਵੱਲ ਆਸ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ ਕਿਉਂਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਹੀ ਕੌਮ ਕੋਲ ਇੱਕੋ ਇਕ ਆਗੂ ਹਨ ਜਿਹੜੇ ਪੰਜਾਬ ਦੇ ਸਵੈਮਾਣ ਤੇ ਨਸ਼ਿਆਂ ਦੇ ਪਸਾਰੇ ਨੂੰ ਬੰਦ ਕਰਵਾ ਕੇ ਪੰਜਾਬ ਨੂੰ ਨਵੀਂ ਦਿਸ਼ਾ ਦੇਣ ਦੇ ਸਮਰੱਥ ਹਨ “ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਈ ਅਵਤਾਰ ਸਿੰਘ ਰਾਏਸਰ, ਸੀਨੀਅਰ ਆਗੂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੇ ਪੱਖੋਕੇ ਦੇ ਲੋਕਾਂ ਨਾਲ ਮਿਲਣੀ ਕਰਦਿਆਂ ਕਿਹਾ। ਭਾਈ ਰਾਏਸਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਨਸ਼ਿਆਂ ਦਾ ਛੇਵਾਂ ਦਰਿਆ ਨੱਕੋ ਨੱਕ ਭਰਿਆ ਵਗ ਰਿਹਾ ਹੈ, ਜਿਸ ਕਰ ਕੇ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਨਾਲ ਸਮੁੱਚਾ ਸਮਾਜ ਪ੍ਰਭਾਵਿਤ ਹੋ ਰਿਹਾ ਹੈ।

ਅਜੀਤ ਡੈਸਕ 27-11-2026
ਟੱਲੇਵਾਲ, 26 ਨਵੰਬਰ (ਸੋਨੀ ਚੀਮਾ)- ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਸਮੇਤ ਅਖੌਤੀ ਬਦਲਾਅ ਵਾਲਿਆਂ ਤੋਂ ਬੁਰੀ ਤਰ੍ਹਾਂ ਦੁਖੀ ਹੋ ਕੇ ਹੁਣ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਵੱਲ ਆਸ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ ਕਿਉਂਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਹੀ ਕੌਮ ਕੋਲ ਇੱਕੋ ਇਕ ਆਗੂ ਹਨ ਜਿਹੜੇ ਪੰਜਾਬ ਦੇ ਸਵੈਮਾਣ ਤੇ ਨਸ਼ਿਆਂ ਦੇ ਪਸਾਰੇ ਨੂੰ ਬੰਦ ਕਰਵਾ ਕੇ ਪੰਜਾਬ ਨੂੰ ਨਵੀਂ ਦਿਸ਼ਾ ਦੇਣ ਦੇ ਸਮਰੱਥ ਹਨ “ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਈ ਅਵਤਾਰ ਸਿੰਘ ਰਾਏਸਰ, ਸੀਨੀਅਰ ਆਗੂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੇ ਪੱਖੋਕੇ ਦੇ ਲੋਕਾਂ ਨਾਲ ਮਿਲਣੀ ਕਰਦਿਆਂ ਕਿਹਾ। ਭਾਈ ਰਾਏਸਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਨਸ਼ਿਆਂ ਦਾ ਛੇਵਾਂ ਦਰਿਆ ਨੱਕੋ ਨੱਕ ਭਰਿਆ ਵਗ ਰਿਹਾ ਹੈ, ਜਿਸ ਕਰ ਕੇ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਨਾਲ ਸਮੁੱਚਾ ਸਮਾਜ ਪ੍ਰਭਾਵਿਤ ਹੋ ਰਿਹਾ ਹੈ। ਇਸ ਸਮੇਂ ਬੋਲਦਿਆਂ ਬਾਬਾ ਗੁਰਦੀਪ ਸਿੰਘ ਖ਼ਾਲਸਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਹਰ ਘਰ ਅਤੇ ਹਰ ਪਿੰਡ ਵਿਚ ਲੋਕ ਲਹਿਰ ਬਣਾਉਣੀ ਚਾਹੀਦੀ ਹੈ। ਜੇਕਰ ਸਾਡੇ ਬੱਚੇ ਹੀ ਸੁਰੱਖਿਅਤ ਨਹੀਂ ਤਾਂ ਫਿਰ ਇਹ ਜ਼ਮੀਨਾਂ ਜਾਇਦਾਦਾਂ ਦਾ ਕੋਈ ਅਰਥ ਨਹੀਂ ਰਹਿੰਦਾ। ਇਸ ਸਮੇਂ ਉਨ੍ਹਾਂ ਦੇ ਨਾਲ ਸੱਜਣ ਸਿੰਘ, ਜਸਪਾਲ ਸਿੰਘ ਗਿੱਲ, ਸਿਕੰਦਰ ਸਿੰਘ ਤਪਾ, ਬਿੰਦਰ ਸਿੰਘ ਪੱਖੋਕੇ, ਸੇਵਾ ਸਿੰਘ ਪੱਖੋਕੇ, ਹਰਜਿੰਦਰ ਕੌਰ, ਸੁਖਵਿੰਦਰ ਕੌਰ, ਸਰਬਜੀਤ ਕੌਰ ਪੱਖੋਕੇ ਜਸਪਾਲ ਕੌਰ ਰਾਏਸਰ, ਰਾਜਵਿੰਦਰ ਕੌਰ ਅਤੇ ਸਿਕੰਦਰ ਸਿੰਘ, ਗੁਰਪ੍ਰੀਤ ਸਿੰਘ, ਭਿੰਦੀ ਅਤੇ ਜੀਤੀ ਆਦਿ ਸਰਗਰਮ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਚੀਮਾ ਵਿਖੇ ਸਿਹਤ ਵਿਭਾਗ ਵਲੋਂ ਵਿਸ਼ੇਸ਼ ਡੋਪ ਟੈਸਟ ਤੇ ਜਾਗਰੂਕਤਾ ਕੈਂਪ ਆਯੋਜਿਤ ਅਗਲੀ ਖ਼ਬਰ ਮੋਗਾ ਰੈਲੀ ਤੇ ਸੜਕਾਂ ’ਤੇ ਇਸ਼ਤਿਹਾਰਬਾਜ਼ੀ ਨੂੰ ਲੈ ਕੇ ਕਾਂਗਰਸੀ ਵਿਧਾਇਕ ਕਾਲਾ ਢਿੱਲੋਂ ਨੇ ‘ਆਪ’ ਸਰਕਾਰ ਨੂੰ ਘੇਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।