ਭਾਕਿਯੂ ਉਗਰਾਹਾਂ ਦੇ ਵਿਰੋਧ ਸਦਕਾ ਪਿੰਡ ਭੋਤਨਾ ’ਚ ਕਿਸਾਨ ਦੇ ਘਰ ਦਾ ਵਾਰੰਟ ਕਬਜ਼ਾ ਟਲਿਆ
ਟੱਲੇਵਾਲ, 27 ਨਵੰਬਰ (ਸੋਨੀ ਚੀਮਾ)-ਪਿੰਡ ਭੋਤਨਾ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਸਦਕਾ ਇਕ ਛੋਟੇ ਕਿਸਾਨ ਦੇ ਘਰ ਦਾ ਵਾਰੰਟ ਕਬਜ਼ਾ ਟਲ ਗਿਆ ਹੈ। ਕਿਸਾਨ ਜਥੇਬੰਦੀ ਦੇ ਇਕੱਠ ਨੂੰ ਦੇਖਦਿਆਂ ਬੈਂਕ ਅਧਿਕਾਰੀਆਂ ਅਤੇ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਨਹੀਂ ਬਹੁੜਿਆ।
ਜ
ਜੇਤੂ ਵਿਦਿਆਰਥਣ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਚੇਅਰਮੈਨ ਵਿਕਰਮਜੀਤ ਸਿੰਘ, ਪ੍ਰਿੰਸੀਪਲ ਵਰੁਣਦੀਪ ਕੌਰ। ਤਸਵੀਰ : ਜਤਿੰਦਰ ਸਿੰਘ ਧਨੌਲਾ
28-11-2026
ਟੱਲੇਵਾਲ, 27 ਨਵੰਬਰ (ਸੋਨੀ ਚੀਮਾ)-ਪਿੰਡ ਭੋਤਨਾ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਸਦਕਾ ਇਕ ਛੋਟੇ ਕਿਸਾਨ ਦੇ ਘਰ ਦਾ ਵਾਰੰਟ ਕਬਜ਼ਾ ਟਲ ਗਿਆ ਹੈ। ਕਿਸਾਨ ਜਥੇਬੰਦੀ ਦੇ ਇਕੱਠ ਨੂੰ ਦੇਖਦਿਆਂ ਬੈਂਕ ਅਧਿਕਾਰੀਆਂ ਅਤੇ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਨਹੀਂ ਬਹੁੜਿਆ। ਜਾਣਕਾਰੀ ਦਿੰਦਿਆਂ ਹੈਡ ਮਾ: ਰਣਜੀਤ ਸਿੰਘ ਟੱਲੇਵਾਲ, ਹਰੀ ਸਿੰਘ ਭਗਤਪੁਰਾ ਬਲਾਕ ਆਗੂ, ਜੀਤ ਸਿੰਘ ਇਕਾਈ ਪ੍ਰਧਾਨ ਭੋਤਨਾ ਨੇ ਦੱਸਿਆ ਕਿ ਪਿੰਡ ਭੋਤਨਾ ਦੇ ਛੋਟੀ ਕਿਸਾਨੀ ਨਾਲ ਸਬੰਧਿਤ ਕਿਸਾਨ ਨੇ ਆਪਣਾ ਰੁਜ਼ਗਾਰ ਚਲਾਉਣ ਲਈ ਮੱਝਾਂ ਦੇ ਫਾਰਮ ਵਾਸਤੇ ਬੈਂਕ ਤੋਂ ਕਰਜ਼ਾ ਲਿਆ ਸੀ। ਆਰਥਿਕ ਤੰਗੀ ਅਤੇ ਘਾਟੇ ਕਾਰਨ ਉਹ ਸਮੇਂ ਸਿਰ ਕਰਜ਼ੇ ਦੀਆਂ ਕਿਸ਼ਤਾਂ ਨਹੀਂ ਮੋੜ ਸਕਿਆ, ਜਿਸ ਕਾਰਨ ਬੈਂਕ ਵਲੋਂ ਉਸ ਦੀ ਜਾਇਦਾਦ ਦੇ ਵਾਰੰਟ ਕਬਜ਼ੇ ਦੇ ਹੁਕਮ ਜਾਰੀ ਕਰਵਾ ਲਏ ਗਏ ਸਨ। ਅੱਜ ਜਿਵੇਂ ਹੀ ਉਕਤ ਮਾਮਲੇ ਸਬੰਧੀ ਜੱਥੇਬੰਦੀ ਦੇ ਆਗੂਆਂ ਨੂੰ ਪਤਾ ਲੱਗਿਆ ਤਾਂ ਵੱਡੀ ਗਿਣਤੀ ਵਿਚ ਕਿਸਾਨ ਮੌਕੇ ’ਤੇ ਇਕੱਠੇ ਹੋ ਗਏ। ਕਿਸਾਨਾਂ ਨੇ ਬੈਂਕ ਪ੍ਰਸ਼ਾਸਨ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਐਲਾਨ ਕੀਤਾ ਕਿ ਕਿਸੇ ਵੀ ਕੀਮਤ ’ਤੇ ਕਿਸਾਨ ਦੇ ਘਰ ’ਤੇ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪਹਿਲਾਂ ਹੀ ਛੋਟੀ ਕਿਸਾਨੀ ਕਰਜ਼ੇ ਦੇ ਬੋਝ ਹੇਠ ਦੱਬੀ ਹੋਈ ਹੈ। ਸਹਾਇਕ ਧੰਦਿਆਂ ਵਿਚ ਪਏ ਘਾਟੇ ਕਾਰਨ ਕਿਸਾਨ ਕਰਜ਼ਾ ਮੋੜਨ ਤੋਂ ਅਸਮਰਥ ਹਨ, ਪਰ ਬੈਂਕ ਅਧਿਕਾਰੀ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਉਨ੍ਹਾਂ ਦੇ ਘਰ ਅਤੇ ਜ਼ਮੀਨਾਂ ਕੁਰਕ ਕਰਨ ’ਤੇ ਤੁਲੇ ਹੋਏ ਹਨ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿਚ ਵੀ ਕਿਸੇ ਕਿਸਾਨ ਨਾਲ ਅਜਿਹੀ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਕਤ ਵਿਰੋਧ ਦੇ ਚੱਲਦਿਆਂ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਨਹੀਂ ਪਹੁੰਚਿਆ ਅਤੇ ਵਾਰੰਟ ਕਬਜ਼ਾ ਮੁਲਤਵੀ ਹੋ ਗਿਆ। ਇਸ ਮੌਕੇ ਬਲਵਿੰਦਰ ਸਿੰਘ ਮੀਤ ਪ੍ਰਧਾਨ, ਬਿੱਕਰ ਸਿੰਘ, ਮੰਗਲ ਸਿੰਘ, ਜਗਤਾਰ ਸਿੰਘ ਢਿੱਲਵਾ ਖ਼ਜ਼ਾਨਚੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।