27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਗਾਈਡੈਂਸ ਕਾਊਂਸਲਿੰਗ ਸੈਸ਼ਨ ਕਰਵਾਇਆ

ਭਦੌੜ, 27 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਇੱਕ ਵਿਸ਼ੇਸ਼ ਗਾਈਡੈਂਸ ਅਤੇ ਕਾਊਂਸਲਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ ਜਿਸ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕੈਰੀਅਰ, ਉੱਚ ਸਿੱਖਿਆ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਬਾਰੇ ਸਹੀ ਜਾਣਕਾਰੀ ਅਤੇ ਮਾਰਗ ਦਰਸ਼ਨ ਪ੍ਰਦਾਨ ਕਰਨਾ ਸੀ। ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਦਸਵੀਂ ਅਤੇ ਬਾਰ੍ਹਵੀਂ ਜਮਾਤ ਤੋਂ ਬਾਅਦ ਉਪਲਬਧ ਵੱਖ-ਵੱਖ ਵਿੱਦਿਅਕ ਅਤੇ ਕੈਰੀਅਰ ਵਿਕਲਪਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 28-11-2026
ਭਦੌੜ, 27 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਸੀਨੀਅਰ ਜਮਾਤਾਂ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਇੱਕ ਵਿਸ਼ੇਸ਼ ਗਾਈਡੈਂਸ ਅਤੇ ਕਾਊਂਸਲਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ ਜਿਸ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕੈਰੀਅਰ, ਉੱਚ ਸਿੱਖਿਆ ਅਤੇ ਭਵਿੱਖ ਦੀਆਂ ਸੰਭਾਵਨਾਵਾਂ ਬਾਰੇ ਸਹੀ ਜਾਣਕਾਰੀ ਅਤੇ ਮਾਰਗ ਦਰਸ਼ਨ ਪ੍ਰਦਾਨ ਕਰਨਾ ਸੀ। ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਦਸਵੀਂ ਅਤੇ ਬਾਰ੍ਹਵੀਂ ਜਮਾਤ ਤੋਂ ਬਾਅਦ ਉਪਲਬਧ ਵੱਖ-ਵੱਖ ਵਿੱਦਿਅਕ ਅਤੇ ਕੈਰੀਅਰ ਵਿਕਲਪਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਆਪਣੀ ਰੁਚੀ, ਯੋਗਤਾ, ਹੁਨਰ ਅਤੇ ਸਮਰੱਥਾ ਅਨੁਸਾਰ ਸਹੀ ਵਿਸ਼ੇ ਅਤੇ ਕੈਰੀਅਰ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਮੈਡੀਕਲ, ਇੰਜੀਨੀਅਰਿੰਗ, ਕਾਮਰਸ, ਮੈਨੇਜਮੈਂਟ, ਕਾਨੂੰਨ, ਸਰਕਾਰੀ ਨੌਕਰੀਆਂ, ਰੱਖਿਆ ਸੇਵਾਵਾਂ ਅਤੇ ਹੋਰ ਪੇਸ਼ੇਵਰ ਖੇਤਰਾਂ ਵਿਚ ਮੌਜੂਦ ਮੌਕਿਆਂ ਬਾਰੇ ਵੀ ਚਰਚਾ ਕੀਤੀ ਗਈ। ਸਕੂਲ ਦੇ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਪ੍ਰਸ਼ਾਦ ਸ਼ਰਮਾ ਤੇ ਪ੍ਰਿੰਸੀਪਲ ਜਸਮੇਲ ਸਿੰਘ ਨੇ ਕਿਹਾ ਕਿ ਸਕੂਲ ਦਾ ਉਦੇਸ਼ ਸਿਰਫ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਜੀਵਨ ਦੀਆਂ ਚੁਨੌਤੀਆਂ ਲਈ ਤਿਆਰ ਕਰਨਾ ਅਤੇ ਇੱਕ ਸਫਲ, ਆਤਮ-ਵਿਸਵਾਸੀ ਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਇਸ ਸਮੇਂ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ‘ਕਿਡਜ਼ ਆਫ਼ ਡਰੀਮਜ਼’ ਸਮਾਗਮ ਅਗਲੀ ਖ਼ਬਰ ਸ਼ਾਮ ਲਾਲ ਵਰਮਾ ਨੇ ਚਾਂਦੀ ਤੇ ਤਾਂਬੇ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।