27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸਕੂਲ ਆਫ਼ ਐਮੀਨੈਂਸ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਮਹਿਲ ਕਲਾਂ, 27 ਨਵੰਬਰ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸਕੂਲ ਆਫ਼ ਐਮੀਨੈਂਸ, ਮਹਿਲ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਦੇ ਮਰਹੂਮ ਪ੍ਰਿੰਸੀਪਲ ਸਰਵਣ ਸਿੰਘ ਔਜਲਾ ਦੀ ਯਾਦ ਨੂੰ ਸਮਰਪਿਤ ਰਿਹਾ। ਇਸ ਮੌਕੇ ਪ੍ਰਿੰਸੀਪਲ ਸਰਵਣ ਸਿੰਘ ਦੇ ਸਪੁੱਤਰ ਬਲਜਿੰਦਰ ਸਿੰਘ ਔਜਲਾ ਅਤੇ ਸ੍ਰੀਮਤੀ ਜਸਪਾਲ ਕੌਰ ਔਜਲਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 28-11-2026
ਮਹਿਲ ਕਲਾਂ, 27 ਨਵੰਬਰ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸਕੂਲ ਆਫ਼ ਐਮੀਨੈਂਸ, ਮਹਿਲ ਕਲਾਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਸਕੂਲ ਦੇ ਮਰਹੂਮ ਪ੍ਰਿੰਸੀਪਲ ਸਰਵਣ ਸਿੰਘ ਔਜਲਾ ਦੀ ਯਾਦ ਨੂੰ ਸਮਰਪਿਤ ਰਿਹਾ। ਇਸ ਮੌਕੇ ਪ੍ਰਿੰਸੀਪਲ ਸਰਵਣ ਸਿੰਘ ਦੇ ਸਪੁੱਤਰ ਬਲਜਿੰਦਰ ਸਿੰਘ ਔਜਲਾ ਅਤੇ ਸ੍ਰੀਮਤੀ ਜਸਪਾਲ ਕੌਰ ਔਜਲਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਾਲੇ, ਖੇਡਾਂ ਦੇ ਖੇਤਰ ਵਿਚ ਮੱਲ੍ਹਾਂ ਮਾਰਨ ਵਾਲੇ ਅਤੇ ਸਕੂਲ ਵਿਚ ਵੱਧ ਹਾਜ਼ਰੀ ਦਰਜ ਕਰਵਾਉਣ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਸੁਨੀਤ ਇੰਦਰ ਸਿੰਘ, ਬੀ.ਐਨ.ਓ. ਜਸਵਿੰਦਰ ਸਿੰਘ, ਸਮਾਜ ਸੇਵੀ ਸਾਧੂ ਸਿੰਘ ਧਾਲੀਵਾਲ, ਮਾਸਟਰ ਅਮਰ ਸਿੰਘ ਦੇ ਸਪੁੱਤਰ ਸੁਖਦੀਪ ਸਿੰਘ, ਮਨਜੀਤ ਸਿੰਘ ਅਤੇ ਸਰਪੰਚ ਸਰਬਜੀਤ ਸਿੰਘ ਸ਼ੰਭੂ ਤੋਂ ਇਲਾਵਾ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਨੇ ਸਮਾਗਮ ਨੂੰ ਹੋਰ ਵੀ ਯਾਦਗਾਰੀ ਬਣਾ ਦਿੱਤਾ। ਸਕੂਲ ਦੇ ਪ੍ਰਿੰਸੀਪਲ ਰਜਿੰਦਰਪਾਲ ਸਿੰਘ ਨੇ ਪਹੁੰਚੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਸਟੇਜ ਸੰਚਾਲਨ ਦੀ ਭੂਮਿਕਾ ਸਾਇੰਸ ਮਾਸਟਰ ਤਜਿੰਦਰ ਸਿੰਘ ਨੇ ਨਿਭਾਈ। ਇਸ ਮੌਕੇ ਸ਼ਿਵ ਮੰਦਿਰ ਕਮੇਟੀ ਦੇ ਪ੍ਰਧਾਨ ਵਿਜੇ ਕੁਮਾਰ ਬਾਂਸਲ, ਚੇਅਰਮੈਨ ਸਰਬਜੀਤ ਸਿੰਘ, ਗੁਰਸੇਵਕ ਸਿੰਘ, ਅਮਨਦੀਪ ਸਿੰਘ, ਮਨਜੀਤ ਸਿੰਘ, ਸੁਖਬੀਰ ਸਿੰਘ, ਦਵਿੰਦਰ ਕੌਰ, ਰੇਸ਼ਮ ਸਿੰਘ, ਪਰਮਜੀਤ ਕੌਰ, ਸੁਖਪਾਲ ਕੌਰ, ਗੁਰਪ੍ਰੀਤ ਕੌਰ, ਅਕੀ ਕੌਰ, ਪੰਚ ਰਾਜੂ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਸਮਾਗਮ ਵਿੱਦਿਅਕ ਅਤੇ ਖੇਡਾਂ ਦੇ ਖੇਤਰ ਵਿਚ ਪ੍ਰਾਪਤੀਆਂ ਨੂੰ ਉਤਸ਼ਾਹਿਤ ਕਰਨ ਦਾ ਪ੍ਰੇਰਨਾ ਦਾਇਕ ਉਪਰਾਲਾ ਸਾਬਤ ਹੋਇਆ।
ਪਿਛਲੀ ਖ਼ਬਰ ਜਮਹੂਰੀ ਅਧਿਕਾਰ ਸਭਾ ਦੇ 18ਵੇਂ ਸੂਬਾਈ ਇਜਲਾਸ ਦਾ ਆਗਾਜ਼ 28 ਨੂੰ ਅਗਲੀ ਖ਼ਬਰ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ‘ਕਿਡਜ਼ ਆਫ਼ ਡਰੀਮਜ਼’ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।