28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੁਲਿਸ ਨੇ ਆਪ੍ਰੇਸ਼ਨ ਕਾਸੋ ਤਹਿਤ ਨਸ਼ਿਆਂ ਖ਼ਿਲਾਫ਼ ਸਰਚ ਅਭਿਆਨ ਚਲਾਇਆ

ਤਪਾ ਮੰਡੀ, 28 ਨਵੰਬਰ (ਪ੍ਰਵੀਨ ਗਰਗ)-ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਐੱਸ. ਐੱਸ.

ਅਜੀਤ ਡੈਸਕ 29-11-2026
ਤਪਾ ਮੰਡੀ, 28 ਨਵੰਬਰ (ਪ੍ਰਵੀਨ ਗਰਗ)-ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਐੱਸ.ਐੱਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀ.ਐੱਸ.ਪੀ ਤਪਾ ਜਸਜਯੋਤ ਸਿੰਘ ਦੀ ਅਗਵਾਈ ਹੇਠ ਥਾਣਾ ਤਪਾ ਦੇ ਮੁਖੀ ਸਬ ਇੰਸਪੈਕਟਰ ਇੰਦਰਜੀਤ ਸਿੰਘ ਅਤੇ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਪੁਲਿਸ ਮੁਲਾਜ਼ਮਾਂ ਦੀ ਟੀਮ ਨਾਲ ਸਾਂਝਾ ਕਾਸੋ ਆਪ੍ਰੇਸ਼ਨ ਕੀਤਾ। ਇਸ ਮੌਕੇ ਪੁਲਿਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਬਾਰੀਕੀ ਨਾਲ ਚੈਕਿੰਗ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਤਪਾ ਜਸਜਯੋਤ ਸਿੰਘ ਨੇ ਕਿਹਾ ਕਿ ਜੇਕਰ ਇਲਾਕੇ ਅੰਦਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਜਾਂ ਨਸ਼ਾ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਥਾਣਾ ਤਪਾ ਵਿਖੇ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਸਹਾਇਕ ਥਾਣੇਦਾਰ ਸਤਿਗੁਰ ਸਿੰਘ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਠੁੱਲੀਵਾਲ ਗਰਿੱਡ ਮੂਹਰੇ ਬਿਜਲੀ ਦੇ ਅਣਐਲਾਨੇ ਕੱਟਾਂ ਖ਼ਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਸਕੂਟਰੀ ਸਵਾਰ ਤੋਂ ਢਾਈ ਲੱਖ ਰੁਪਏ ਲੁੱਟਣ ਵਾਲਾ ਝਪਟਮਾਰ ਕਾਬੂ ਚਾਰ ਦਿਨਾਂ ਦੀ ਸਖ਼ਤ ਮਿਹਨਤ ਤੋਂ ਬਾਅਦ ਪੁਲਿਸ ਨੇ ਨਹਿਰ ਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।