29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਲੌਂਗਪੁਰੀ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ ’ਚ ਜਿੱਤੇ ਸੋਨ ਤਗਮੇ

ਰੂੜੇਕੇ ਕਲਾਂ, 28 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਖੇਡਾਂ ਵਤਨ ਪੰਜਾਬ ਦੀਆਂ ਵੱਖ-ਵੱਖ ਮੁਕਾਬਲਿਆਂ ਵਿਚੋਂ ਜਿੱਤ ਹਾਸਿਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ ਜੀ, ਐਮ.

ਅਜੀਤ ਡੈਸਕ 29-11-2026
ਰੂੜੇਕੇ ਕਲਾਂ, 28 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵਲੋਂ ਕਰਵਾਏ ਗਏ ਖੇਡਾਂ ਵਤਨ ਪੰਜਾਬ ਦੀਆਂ ਵੱਖ-ਵੱਖ ਮੁਕਾਬਲਿਆਂ ਵਿਚੋਂ ਜਿੱਤ ਹਾਸਿਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ ਜੀ, ਐਮ.ਡੀ ਕਰਮਜੀਤ ਕੌਰ ਦੇਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੀ ਸੰਸਥਾ ਦੇ ਅਥਲੈਟਿਕਸ ਮੁਕਾਬਲਿਆਂ ਵਿਚੋਂ ਤਿੰਨ ਗੋਲਡ ਮੈਡਲ ਅਤੇ ਦੋ ਸਿਲਵਰ ਤਗਮੇ ਜਿੱਤ ਕੇ ਮਾਣ ਵਧਾਇਆ ਹੈ। ਸੰਸਥਾ ਦੀ ਵਿਦਿਆਰਥਣ ਹਰਵਿੰਦਰ ਕੌਰ ਪੁੱਤਰੀ ਹਰਮੇਲ ਸਿੰਘ ਅੰਡਰ 17 ਨੇ 1500 ਅਤੇ 3000 ਮੀਟਰ ਲੰਮੀ ਦੌੜ ਮੁਕਾਬਲੇ ਵਿਚੋਂ ਪਹਿਲਾ ਸਥਾਨ ਹਾਸਿਲ ਕਰ ਕੇ ਸੋਨ ਤਗਮਾ, ਨਵਜੋਤ ਕੌਰ ਪੁੱਤਰੀ ਰਾਜਵੀਰ ਸਿੰਘ ਅੰਡਰ 21 ਨੇ 800 ਮੀਟਰ ਲੰਮੀ ਦੌੜ ਵਿਚੋਂ ਸੋਨ ਤਗਮਾ ਅਤੇ 400 ਮੀਟਰ ਰਿਲੇਅ ਦੌੜ ਮੁਕਾਬਲੇ ਵਿਚੋਂ ਚਾਂਦੀ ਤਗਮਾ ਜਿੱਤਿਆ ਹੈ। ਖੁਸ਼ਪ੍ਰੀਤ ਕੌਰ ਪੁੱਤਰੀ ਅਮਨਦੀਪ ਸਿੰਘ ਅੰਡਰ 17 400 ਮੀਟਰ ਰਿਲੇਅ ਦੌੜ ਸੋਨ ਤਗਮਾ, ਖੁਸ਼ਪ੍ਰੀਤ ਕੌਰ ਪੁੱਤਰੀ ਸਤਨਾਮ ਸਿੰਘ ਅੰਡਰ 21 400 ਮੀਟਰ ਰਿਲੇਅ ਦੌੜ ਚਾਂਦੀ ਦਾ ਤਗਮਾ, ਸੁਖਪ੍ਰੀਤ ਕੌਰ ਪੁੱਤਰੀ ਅਜੈਬ ਸਿੰਘ ਅੰਡਰ 21 ਨੇ 400 ਮੀਟਰ ਰਿਲੇਅ ਸੋਨ ਤਗਮਾ, ਕਰਮਜੀਤ ਕੌਰ ਪੁੱਤਰੀ ਗੁਰਮੇਲ ਸਿੰਘ ਨੇ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਮੌਕੇ ਪ੍ਰਿੰਸੀਪਲ ਸਤੀਸ਼ੁ ਕੁਮਾਰ, ਲੈਕਚਰਾਰ ਜਗਮੇਲ ਸਿੰਘ ਸਮਰਾ, ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ, ਕੋਚ ਗੁਰਸੇਵਕ ਸਿੰਘ, ਸਰੀਰਕ ਸਿੱਖਿਆ ਅਧਿਆਪਕ ਹਰਵਿੰਦਰ ਸਿੰਘ, ਕੋਆਰਡੀਨੇਟਰ ਗੁਰਦੀਪ ਸਿੰਘ, ਪ੍ਰਾਇਮਰੀ ਵਿੰਗ ਇੰਚਾਰਜ ਵੀਰਪਾਲ ਕੌਰ, ਮੈਡਮ ਦਲਜੀਤ ਕੌਰ ਤੋਂ ਇਲਾਵਾ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਡੇਰਾ ਬਾਬਾ ਧੂਣੀ ਦਾਸ ਹਨੂੰਮਾਨ ਮੰਦਰ ਬਜਰੰਗਪੁਰ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਪਟਵਾਰੀ ਯਾਦਵਿੰਦਰ ਸਿੰਘ ਪੱਖੋ ਕਲਾਂ ਨੇ ਜਿੱਤਿਆ ਸੋਨ ਤਗਮਾ, ਅਥਲੈਟਿਕਸ ਚੈਂਪੀਅਨਸ਼ਿਪ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।