29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੀ.ਪੀ.ਆਈ. ਦੀ ਜ਼ਿਲ੍ਹਾ ਜਰਨਲ ਬਾਡੀ ਦੀ ਹੋਈ ਮੀਟਿੰਗ

ਬਰਨਾਲਾ, 28 ਨਵੰਬਰ (ਅਸ਼ੋਕ ਭਾਰਤੀ)-ਭਾਰਤੀ ਕਮਿਊਨਿਸਟ ਪਾਰਟੀ (ਸੀ. ਪੀ.

ਅਜੀਤ ਡੈਸਕ 29-11-2026
ਬਰਨਾਲਾ, 28 ਨਵੰਬਰ (ਅਸ਼ੋਕ ਭਾਰਤੀ)-ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਦੀ ਜ਼ਿਲ੍ਹਾ ਜਰਨਲ ਬਾਡੀ ਦੀ ਮੀਟਿੰਗ ਬਾਬਾ ਅਰਜਨ ਸਿੰਘ ਭਦੌੜ ਯਾਦਗਾਰੀ ਭਵਨ ਬਰਨਾਲਾ ਵਿਖੇ ਕਾਮਰੇਡ ਜਗਰਾਜ ਸਿੰਘ ਰਾਮਾ ਦੀ ਅਗਵਾਈ ਵਿਚ ਹੋਈ। ਮੀਟਿੰਗ ਦੌਰਾਨ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਖੁਸ਼ੀਆ ਸਿੰਘ ਨੇ ਪਿਛਲੇ ਸਮੇਂ ਦੌਰਾਨ ਕੀਤੇ ਗਏ ਕੰਮਾਂ ਦੀ ਰਿਪੋਰਟ ਪੇਸ਼ ਕੀਤੀ। ਸੂਬਾ ਕਮੇਟੀ ਦੇ ਫ਼ੈਸਲਿਆਂ ਅਨੁਸਾਰ 2 ਦਸੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵਿਖੇ ਸਤਿਆਗ੍ਰਹਿ ਅਤੇ ਜੇਲ੍ਹ ਭਰੋ ਅੰਦੋਲਨ ਕਰਨ ਦਾ ਫ਼ੈਸਲਾ ਕੀਤਾ ਗਿਆ। ਇਹ ਅੰਦੋਲਨ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼, ਸੰਵਿਧਾਨ ਬਚਾਓ, ਦੇਸ਼ ਬਚਾਓ, ਨੌਜਵਾਨਾਂ ਨੂੰ ਰੁਜ਼ਗਾਰ ਦਿਓ, ਵਧ ਰਹੀ ਮਹਿੰਗਾਈ ਨੂੰ ਨੱਥ ਪਾਓ, ਜੀ-ਰਾਮ ਨੂੰ ਰੱਦ ਕਰੋ ਅਤੇ ਮਨਰੇਗਾ ਨੂੰ ਬਹਾਲ ਕਰੋ ਦੇ ਨਾਅਰਿਆਂ ਹੇਠ ਕੀਤਾ ਜਾਵੇਗਾ। ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਸੀ.ਪੀ.ਆਈ. ਜ਼ਿਲ੍ਹਾ ਬਰਨਾਲਾ ਵਿਚ ਦੋ ਸੀਟਾਂ ’ਤੇ ਚੋਣ ਲੜੇਗੀ। ਇਸ ਮੌਕੇ ਕਾਮਰੇਡ ਜਗਰਾਜ ਸਿੰਘ ਰਾਮਾ, ਕਾਮਰੇਡ ਧਰਮਾ ਸਿੰਘ ਤਰਨਤਾਰਨ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਹੋਇਆ ਸਮਝੌਤਾ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਵਿਦਿਆਰਥੀਆਂ ਲਈ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਜੀ-ਰਾਮ ਲਈ 40 ਫ਼ੀਸਦੀ ਬਜਟ ਨਾ ਰੱਖਣ ਕਾਰਨ ਪਿੰਡਾਂ ਦੇ ਨਰੇਗਾ ਮਜ਼ਦੂਰਾਂ ਤੋਂ ਰੁਜ਼ਗਾਰ ਖੋਹਿਆ ਜਾ ਰਿਹਾ ਹੈ। ਪਹਿਲਾਂ ਪੰਜਾਬ ਦੀਆਂ ਡਰੇਨਾਂ ਦੀ ਸਫ਼ਾਈ ਮਸ਼ੀਨਾਂ ਰਾਹੀਂ ਕਰਵਾਈ ਗਈ ਅਤੇ ਹੁਣ ਨਹਿਰੀ ਮਹਿਕਮੇ ਦੇ ਸੂਏ ਤੇ ਕੱਸੀਆਂ ਦੀ ਸਫ਼ਾਈ ਟੈਂਡਰਾਂ ਰਾਹੀਂ ਠੇਕੇਦਾਰਾਂ ਤੋਂ ਕਰਵਾਈ ਜਾ ਰਹੀ ਹੈ। ਇਸ ਕਾਰਨ ਪੰਜਾਬ ਦੇ ਕਿਰਤੀ ਮਜ਼ਦੂਰਾਂ ਦੀ ਹਾਲਤ ਤਰਸਯੋਗ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਸਟੇਜਾਂ ਤੋਂ ਵਾਰ-ਵਾਰ ਮਹਿਲਾਵਾਂ ਨੂੰ ਪੈਸੇ ਦੇਣ ਦੀ ਗੱਲ ਕਰਦਾ ਹੈ, ਪਰ ਮਜ਼ਦੂਰਾਂ ਦਾ ਰੁਜ਼ਗਾਰ ਖੋਹਣ ਕਾਰਨ ਉਨ੍ਹਾਂ ਨੂੰ ਹੋ ਰਹੇ ਨੁਕਸਾਨ ਦੀ ਕੋਈ ਚਿੰਤਾ ਨਹੀਂ ਕੀਤੀ ਜਾ ਰਹੀ। ਇਸ ਮੌਕੇ ਕਾਮਰੇਡ ਸੁਖਦੇਵ ਸਿੰਘ ਸ਼ਹਿਣਾ, ਗੁਰਮੇਲ ਸਿੰਘ ਉਗੋਕੇ, ਜੰਟਾ ਸਿੰਘ ਮੌੜ ਪਟਿਆਲਾ, ਸਰਬਜੀਤ ਕੌਰ ਰੂੜੇਕੇ, ਵੀਹਰਾ ਸਿੰਘ ਠੀਕਰੀਵਾਲਾ, ਉੱਤਮ ਕੁਮਾਰ ਹੰਡਿਆਇਆ ਅਤੇ ਹੋਰ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਹਾਇਕ ਉਪਕਰਨ ਵੰਡਣ ਲਈ ਸੰਧੂ ਪੱਤੀ ਸਕੂਲ ਵਿਖੇ ਕੈਂਪ ਕੱਲ੍ਹ ਅਗਲੀ ਖ਼ਬਰ ਡੇਰਾ ਬਾਬਾ ਧੂਣੀ ਦਾਸ ਹਨੂੰਮਾਨ ਮੰਦਰ ਬਜਰੰਗਪੁਰ ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।