28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸਬ-ਇੰਸਪੈਕਟਰ ਇੰਦਰਜੀਤ ਸਿੰਘ ਨੇ ਥਾਣਾ ਤਪਾ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

ਤਪਾ ਮੰਡੀ, 28 ਨਵੰਬਰ (ਪ੍ਰਵੀਨ ਗਰਗ)-ਥਾਣਾ ਤਪਾ ਵਿਖੇ ਸਬ-ਇੰਸਪੈਕਟਰ ਇੰਦਰਜੀਤ ਸਿੰਘ ਨੇ ਨਵ-ਨਿਯੁਕਤ ਥਾਣਾ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਜੋ ਪਟਿਆਲਾ ਤੋਂ ਬਦਲ ਕੇ ਆਏ ਹਨ।

ਨਵ-ਨਿਯੁਕਤ ਥਾਣਾ ਮੁਖੀ ਇੰਦਰਜੀਤ ਸਿੰਘ। 29-11-2026
ਤਪਾ ਮੰਡੀ, 28 ਨਵੰਬਰ (ਪ੍ਰਵੀਨ ਗਰਗ)-ਥਾਣਾ ਤਪਾ ਵਿਖੇ ਸਬ-ਇੰਸਪੈਕਟਰ ਇੰਦਰਜੀਤ ਸਿੰਘ ਨੇ ਨਵ-ਨਿਯੁਕਤ ਥਾਣਾ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਜੋ ਪਟਿਆਲਾ ਤੋਂ ਬਦਲ ਕੇ ਆਏ ਹਨ। ਅਹੁਦਾ ਸੰਭਾਲਣ ਤੋਂ ਬਾਅਦ ਗੱਲਬਾਤ ਕਰਦਿਆਂ ਸਬ-ਇੰਸਪੈਕਟਰ ਇੰਦਰਜੀਤ ਸਿੰਘ ਨੇ ਕਿਹਾ ਕਿ ਸੀਨੀਅਰ ਪੁਲਿਸ ਕਪਤਾਨ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਇਲਾਕੇ ਵਿਚ ਨਸ਼ਾ-ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਅਤੇ ਗੁੰਡਾ ਅਨਸਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਾਂ ਤਾਂ ਉਹ ਮਾੜੇ ਧੰਦੇ ਛੱਡ ਦ ੇਣ ਜਾਂ ਫਿਰ ਇਲਾਕਾ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਕੋਈ ਨਸ਼ਾ ਤਸਕਰੀ ਜਾਂ ਕੋਈ ਹੋਰ ਦੋ ਨੰਬਰ ਦਾ ਕਾਰੋਬਾਰ ਜਾਂ ਗੁੰਡਾਗਰਦੀ ਕਰਦਾ ਪਾਇਆ ਜਾਂਦਾ ਹੈ ਤਾਂ ਉਹ ਉਸ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਬਖ਼ਸ਼ਣਗੇ ਅਤੇ ਗ੍ਰਿਫ਼ਤਾਰ ਕਰ ਕੇ ਬਣਦੀ ਕਾਰਵਾਈ ਅਮਲ ’ਚ ਲਿਆਉਣਗੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਿਸ ਦਾ ਵੱਧ ਤੋਂ ਵੱਧ ਸਹਿਯੋਗ ਕਰਨ। ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ 24 ਘੰਟੇ ਹਾਜ਼ਰ ਹੈ। ਦੱਸ ਦੇਈਏ ਕਿ ਇੰਸਪੈਕਟਰ ਹਰਸਿਮਰਨਜੀਤ ਸਿੰਘ ਦੀ ਬਦਲੀ ਬਰਨਾਲਾ ਵਿਖੇ ਹੋ ਗਈ ਹੈ। ਇਸ ਮੌਕੇ ਸਿਟੀ ਇੰਚਾਰਜ ਕੁਲਵੰਤ ਸਿੰਘ, ਸਹਾਇਕ ਥਾਣੇਦਾਰ ਸਤਿਗੁਰ ਸਿੰਘ, ਮੁੱਖ ਮੁਨਸ਼ੀ ਜਗਦੀਪ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸੂਬਾ ਪੱਧਰੀ ਕੁਸ਼ਤੀ ਚੈਂਪੀਅਨਸ਼ਿਪ ਸਫਲਤਾ ਪੂਰਵਕ ਸੰਪੰਨ ਹੋਈ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਤਪਾ ਮੰਡੀ ’ਚ 30 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।