ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਓਪਨ ਸਟੇਟ ਕਰਾਟੇ ਚੈਂਪੀਅਨਸ਼ਿਪ ਵਿਚ ਜਿੱਤੇ 7 ਤਗਮੇ
ਤਪਾ ਮੰਡੀ, 28 ਨਵੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਓਪਨ ਸਟੇਟ ਕਰਾਟੇ ਚੈਂਪੀਅਨਸ਼ਿਪ ਵਿਚ ਜਿੱਤੇ 7 ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧੀ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਗਰਗ ਨੇ ਦੱਸਿਆ ਕਿ ਬਠਿੰਡਾ ਵਿਖੇ ਆਯੋਜਿਤ ਪੰਜਾਬ ਓਪਨ ਸਟੇਟ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਿਵਾਲਿਕ ਪਬਲਿਕ ਸਕੂਲ ਤਪਾ ਦੇ 7 ਵਿਦਿਆਰਥੀਆਂ ਨੇ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਵੱਖ-ਵੱਖ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।
ਤਪਾ ਮੰਡੀ, 28 ਨਵੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਓਪਨ ਸਟੇਟ ਕਰਾਟੇ ਚੈਂਪੀਅਨਸ਼ਿਪ ਵਿਚ ਜਿੱਤੇ 7 ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਸਬੰਧੀ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਗਰਗ ਨੇ ਦੱਸਿਆ ਕਿ ਬਠਿੰਡਾ ਵਿਖੇ ਆਯੋਜਿਤ ਪੰਜਾਬ ਓਪਨ ਸਟੇਟ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਿਵਾਲਿਕ ਪਬਲਿਕ ਸਕੂਲ ਤਪਾ ਦੇ 7 ਵਿਦਿਆਰਥੀਆਂ ਨੇ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਵੱਖ-ਵੱਖ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਵਿਚ ਸਕੂਲ ਦੀਆਂ ਵਿਦਿਆਰਥਣਾਂ ਰੁਹਾਨੀ ਅਤੇ ਏਂਜਲਦੀਪ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗਮੇ ਜਿੱਤੇ। ਇਸੇ ਤਰ੍ਹਾਂ ਰਹਿਮਤ ਕੌਰ, ਪ੍ਰਭ ਕੌਸ਼ਲ ਅਤੇ ਰਣਜੋਤ ਸਿੰਘ ਨੇ ਚਾਂਦੀ ਦੇ ਤਗਮੇ ਹਾਸਲ ਕੀਤੇ, ਜਦਕਿ ਮਾਧਵ ਮਿੱਤਲ ਅਤੇ ਮਨਮੀਤ ਕੌਰ ਨੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਵਾਧਾ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਗਰਗ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਮਾਪਿਆਂ ਤੇ ਕੋਚ ਸਾਹਿਬਾਨ ਦੀ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਖੇਡ ਪ੍ਰਤੀਯੋਗਤਾਵਾਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਖੇਡ ਭਾਵਨਾ ਪੈਦਾ ਕਰਦੀਆਂ ਹਨ। ਸਕੂਲ ਲਈ ਇਹ ਮਾਣ ਵਾਲੀ ਗੱਲ ਹੈ ਕਿ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਨਵੀਆਂ ਮੱਲ੍ਹਾਂ ਮਾਰ ਰਹੇ ਹਨ।