28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪਿੰਡ ਮਨਾਲ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੀ ਚੋਣ, ਬੀਬੀ ਬੇਅੰਤ ਕੌਰ ਪ੍ਰਧਾਨ ਚੁਣੇ

ਮਹਿਲ ਕਲਾਂ, 28 ਨਵੰਬਰ (ਅਵਤਾਰ ਸਿੰਘ ਅਣਖੀ)-ਸ਼੍ਰੋੋਮਣੀ ਅਕਾਲੀ ਦਲ (ਬ) ਨੂੰ ਪਿੰਡ ਪੱਧਰ ਤੱਕ ਮਜ਼ਬੂਤ ਬਣਾਉਣ ਲਈ ਪਾਰਟੀ ਦੇ ਵੱਖ-ਵੱਖ ਵਿੰਗਾਂ ਦਾ ਗਠਨ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਹਲਕੇ ਦੇ ਪਿੰਡ ਮਨਾਲ ਵਿਖੇ ਪਾਰਟੀ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।

ਅਜੀਤ ਡੈਸਕ 29-11-2026
ਮਹਿਲ ਕਲਾਂ, 28 ਨਵੰਬਰ (ਅਵਤਾਰ ਸਿੰਘ ਅਣਖੀ)-ਸ਼੍ਰੋੋਮਣੀ ਅਕਾਲੀ ਦਲ (ਬ) ਨੂੰ ਪਿੰਡ ਪੱਧਰ ਤੱਕ ਮਜ਼ਬੂਤ ਬਣਾਉਣ ਲਈ ਪਾਰਟੀ ਦੇ ਵੱਖ-ਵੱਖ ਵਿੰਗਾਂ ਦਾ ਗਠਨ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਹਲਕੇ ਦੇ ਪਿੰਡ ਮਨਾਲ ਵਿਖੇ ਪਾਰਟੀ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਹਰ ਵਰਗ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਧੁਰੇ ਨਾਲ ਜੋੜਨ ਲਈ ਵੱਖ-ਵੱਖ ਵਿੰਗਾਂ ਜਿਵੇਂ ਇਸਤਰੀ ਵਿੰਗ, ਯੂਥ ਵਿੰਗ, ਮੁਲਾਜ਼ਮ ਵਿੰਗ ਆਦਿ ਦੀਆਂ ਨਵੀਆਂ ਇਕਾਈਆਂ ਦੀ ਚੋਣ ਕਰਵਾ ਕੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ। ਇਸ ਮੌਕੇ ਹਲਕਾ ਪ੍ਰਧਾਨ ਬੀ.ਸੀ. ਵਿੰਗ ਕੁਲਵੰਤ ਸਿੰਘ ਜਗਦੇ, ਸਰਕਲ ਪ੍ਰਧਾਨ ਹਰਜਿੰਦਰ ਸਿੰਘ, ਕੁਲਵਿੰਦਰ ਸਿੰਘ ਮਾਂਗੇਵਾਲ ਹਲਕਾ ਕੋਰ ਕਮੇਟੀ ਮੈਂਬਰ, ਬੀਬੀ ਜਸਵਿੰਦਰ ਕੌਰ, ਬੀਬੀ ਬਲਜੀਤ ਕੌਰ ਮਾਂਗੇਵਾਲ ਇਸਤਰੀ ਵਿੰਗ ਪ੍ਰਧਾਨ ਆਦਿ ਆਗੂਆਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਬਣਾਉਣ ਲਈ ਜੁੱਟ ਜਾਣ ਦਾ ਸੱਦਾ ਦਿੱਤਾ। ਇਸ ਮੌਕੇ ਸਰਵ-ਸੰਮਤੀ ਨਾਲ ਇਕਾਈ ਮਨਾਲ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੀ ਚੋਣ ’ਚ ਪ੍ਰਧਾਨ ਬੀਬੀ ਬੇਅੰਤ ਕੌਰ, ਮੀਤ ਪ੍ਰਧਾਨ ਸੰਦੀਪ ਕੌਰ ਚੁਣੇ ਗਏ। ਇਸ ਮੌਕੇ ਜਸਵਿੰਦਰ ਕੌਰ ਸਰਕਲ ਪ੍ਰਧਾਨ, ਚਰਨਜੀਤ ਕੌਰ, ਹਰਿੰਦਰ ਕੌਰ, ਜਸਵਿੰਦਰ ਕੌਰ, ਹਰਜਿੰਦਰ ਕੌਰ, ਜਥੇਦਾਰ ਦਲਬਾਰਾ ਸਿੰਘ ਮਨਾਲ, ਗੁਰਚਰਨ ਸਿੰਘ, ਡਾ: ਗੁਰਚਰਨ ਸਿੰਘ, ਕੁਲਬੀਰ ਸਿੰਘ ਪੀਲੂ, ਨਵਤੇਜ ਸਿੰਘ, ਭਾਗ ਸਿੰਘ ਗਿੱਲ, ਗੋਗੀ ਕਾਹਲੋਂ, ਰਮਨਦੀਪ ਸਿੰਘ ਕਾਹਲੋਂ, ਘੁੱਦੂ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ‘ਕਿਡਜ਼ ਆਫ਼ ਡਰੀਮਜ਼’ ਸਮਾਗਮ ਕਰਵਾਇਆ ਅਗਲੀ ਖ਼ਬਰ ਜਮਹੂਰੀ ਅਧਿਕਾਰ ਸਭਾ ਦੇ 18ਵੇਂ ਸੂਬਾਈ ਇਜਲਾਸ ਦਾ ਆਗਾਜ਼ 28 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।