24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮਨੁੱਖਤਾ ਦੇ ਰਹਿਬਰ-ਗੁਰੂ ਨਾਨਕ ਦੇਵ ਜੀ

ਮਨੁੱਖਤਾ ਦੇ ਰਹਿਬਰ-ਗੁਰੂ ਨਾਨਕ ਦੇਵ ਜੀ

ਅਜੀਤ ਡੈਸਕ 24-11-2026
ਸਮੁੱਚੇ ਸੰਸਾਰ ਦੇ ਸਰਬਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਜੀਵਨ ਮਾਨਵਤਾ ਲਈ ਕਲਿਆਣਕਾਰੀ ਹੈ | ਆਪ ਜੀ ਦੱਬੀ-ਕੁਚਲੀ ਤੇ ਲਤਾੜੀ ਜਾ ਰਹੀ ਲੋਕਾਈ ਵਾਸਤੇ ਆਸ ਅਤੇ ਧਰਵਾਸ ਬਣੇ | ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਉਸ ਸਮੇਂ ਹੋਇਆ ਜਦੋਂ ਭਾਰਤ ਅੰਦਰ ਸਮਾਜਿਕ, ਸੱਭਿਆਚਾਰਕ, ਆਰਥਿਕ ਤੇ ਰਾਜਨੀਤਕ ਢਾਂਚੇ 'ਚ ਉੱਥਲ-ਪੁੱਥਲ ਮਚੀ ਹੋਈ ਸੀ | ਹਾਕਮ ਲੋਕਾਂ 'ਤੇ ਜ਼ੁਲਮ ਕਰ ਰਹੇ ਸਨ, ਧਾਰਮਿਕ ਰਸਮਾਂ ਵਿਚ ਕੁਰੀਤੀਆਂ ਭਾਰੂ ਸਨ ਅਤੇ ਧਰਮ ਦੇ ਨਾਂਅ 'ਤੇ ਮਾਨਵਤਾ ਨੂੰ  ਵੰਡਣ ਦਾ ਬੋਲਬਾਲਾ ਸੀ | ਧਾਰਮਿਕ ਤੇ ਰਾਜਨੀਤਕ ਆਗੂਆਂ ਦੇ ਸਤਾਏ ਹੋਏ ਲੋਕ ਅਜਿਹੇ ਆਸਰੇ ਦੀ ਭਾਲ ਵਿਚ ਸਨ, ਜਿੱਥੋਂ ਉਨ੍ਹਾਂ ਨੂੰ  ਜੀਵਨ ਦਾ ਸਹੀ ਮਾਰਗ ਪ੍ਰਾਪਤ ਹੋ ਸਕੇ |
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪਿਤਾ ਮਹਿਤਾ ਕਲਿਆਣ ਦਾਸ ਜੀ ਅਤੇ ਮਾਤਾ ਤਿ੍ਪਤਾ ਜੀ ਦੇ ਘਰ 1469 ਈਸਵੀ ਵਿਚ ਰਾਏ ਭੋਇ ਦੀ ਤਲਵੰਡੀ (ਪਾਕਿਸਤਾਨ) ਵਿਖੇ ਹੋਇਆ | ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਨਾਲ ਇਸ ਨਗਰ ਨੂੰ  ਸ੍ਰੀ ਨਨਕਾਣਾ ਸਾਹਿਬ ਹੋਣ ਦਾ ਸੁਭਾਗ ਪ੍ਰਾਪਤ ਹੋਇਆ | ਗੁਰੂ ਸਾਹਿਬ ਦੇ ਪ੍ਰਕਾਸ਼ ਨਾਲ ਮਾਨਵਤਾ ਨੂੰ  ਅੰਮਿ੍ਤਮਈ ਅਗਵਾਈ ਮਿਲੀ, ਜਿਸ ਨਾਲ ਧਾਰਮਿਕ, ਸਮਾਜਿਕ, ਰਾਜਨੀਤਕ, ਆਰਥਿਕ ਅਤੇ ਵਿਗਿਆਨਕ ਆਦਿ ਖੇਤਰਾਂ ਅੰਦਰ ਇਕ ਕ੍ਰਾਂਤੀਕਾਰੀ ਲੋਅ ਚਮਕੀ | ਗੁਰੂ ਸਾਹਿਬ ਦੇ ਸੰਸਾਰ 'ਤੇ ਆਗਮਨ ਨਾਲ ਮਨੁੱਖਤਾ ਨੂੰ  ਇਕ ਠੰਢਾ ਅਹਿਸਾਸ ਹੋਇਆ | ਸਮਾਜਿਕ ਅਧੋਗਤੀ ਦਾ ਵਰਣਨ ਕਰਦਿਆਂ ਗੁਰੂ ਸਾਹਿਬ ਨੇ ਪਾਵਨ ਗੁਰਬਾਣੀ ਵਿਚ ਫ਼ਰਮਾਇਆ ਹੈ:-
ਕਲਿ ਕਾਤੀ ਰਾਜੇ ਕਾਸਾਈ
ਧਰਮੁ ਪੰਖ ਕਰਿ ਉਡਰਿਆ¨
ਕੂੜੁ ਅਮਾਵਸ ਸਚੁ ਚੰਦ੍ਰਮਾ
ਦੀਸੈ ਨਾਹੀ ਕਹ ਚੜਿਆ¨ (ਅੰਗ:145)
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ  ਬਰਾਬਰਤਾ, ਸਾਂਝੀਵਾਲਤਾ ਅਤੇ ਸੁਤੰਤਰਤਾ ਵਾਲੀ ਕ੍ਰਾਂਤੀਕਾਰੀ ਵਿਚਾਰਧਾਰਾ ਦੇ ਕੇ ਸੰਸਾਰ ਦਾ ਮਾਰਗਦਰਸ਼ਨ ਕੀਤਾ | ਆਪ ਜੀ ਦੀ ਵਿਚਾਰਧਾਰਾ ਨੇ ਇਨਸਾਨ ਨੂੰ  ਧਾਰਮਿਕ ਪੱਖ ਤੋਂ ਸਚਿਆਰ, ਸਮਾਜਿਕ ਪੱਖ ਤੋਂ ਬਰਾਬਰ ਤੇ ਆਰਥਿਕ ਪੱਖ ਤੋਂ ਆਪਣੀ ਸੱਚੀ-ਸੁੱਚੀ ਕਿਰਤ ਰਾਹੀਂ ਸੰਤੁਸ਼ਟ ਰਹਿਣਾ ਸਿਖਾਇਆ |
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਧਰਮ ਨੂੰ  ਕਰਮਕਾਂਡੀ ਤਰਜੀਹਾਂ ਤੋਂ ਵੱਖ ਕਰਕੇ ਸਮਾਜਿਕ ਖੇਤਰ ਵਿਚ ਧਰਮ ਦਾ ਸਹੀ ਸਥਾਨ ਨਿਸਚਿਤ ਕੀਤਾ ਅਤੇ ਧਰਮ ਤੇ ਸਮਾਜ ਦੀ ਨਿਰਭਰਤਾ ਨੂੰ  ਸਪੱਸ਼ਟ ਕੀਤਾ | ਉਨ੍ਹਾਂ ਭਾਰਤੀ ਸਮਾਜ ਦੀਆਂ ਸਮੱਸਿਆਵਾਂ ਦਾ ਵਿਸ਼ਲੇਸ਼ਣ ਕਰਕੇ ਉਨ੍ਹਾਂ ਦੇ ਢੁਕਵੇਂ, ਸਾਵੇਂ ਤੇ ਸਪੱਸ਼ਟ ਹੱਲ ਦੱਸੇ | ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਪੜਿ੍ਹਆਂ ਤੇ ਵਿਚਾਰਿਆਂ ਇਸ ਗੱਲ ਦਾ ਪਤਾ ਲਗਦਾ ਹੈ ਕਿ ਉਨ੍ਹਾਂ ਮਨੁੱਖੀ ਜੀਵਨ ਨੂੰ  ਆਦਰਸ਼ਕ ਬਣਾਉਣ ਲਈ ਇਸ ਦੀ ਹਰ ਪੱਖ ਤੋਂ ਅਗਵਾਈ ਕੀਤੀ | ਆਪ ਜੀ ਨੇ ਉਹ ਵਿਚਾਰਧਾਰਾ ਦਿੱਤੀ ਜੋ ਸੰਸਾਰਕ ਜੀਵਨ ਦੇ ਨਾਲੋ-ਨਾਲ ਹੋ ਕੇ ਚਲਦੀ ਹੈ |
ਗੁਰੂ ਸਾਹਿਬ ਦੇ ਪਾਵਨ ਉਪਦੇਸ਼ਾਂ ਅਤੇ ਸਿਧਾਂਤਾਂ ਨੇ ਹਿੰਦੁਸਤਾਨ ਦੇ ਇਤਿਹਾਸ ਨੂੰ  ਬਦਲ ਕੇ ਰੱਖ ਦਿੱਤਾ ਅਤੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ | ਉਨ੍ਹਾਂ ਨੇ ਮਨੁੱਖ ਨੂੰ  ਸਚਾਈ, ਨਿਮਰਤਾ, ਦਇਆ, ਸੇਵਾ, ਸਬਰ, ਸੰਤੋਖ, ਪਰਉਪਕਾਰ ਆਦਿ ਗੁਣਾਂ ਦੇ ਧਾਰਨੀ ਬਣਨ ਦੀ ਪ੍ਰੇਰਨਾ ਕੀਤੀ ਅਤੇ ਆਤਮਨਿਰਭਰ ਤੇ ਸਵੈਮਾਣ ਵਾਲਾ ਜੀਵਨ ਜੀਣ ਦੇ ਯੋਗ ਬਣਾਇਆ | ਗੁਰੂ ਸਾਹਿਬ ਜੀ ਵਲੋਂ ਸੁਝਾਇਆ ਇਹ ਮਾਰਗ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਬੁਨਿਆਦੀ ਸਿਧਾਂਤਾਂ 'ਤੇ ਆਧਾਰਿਤ ਹੈ | ਗੁਰੂ ਜੀ ਨੇ ਲੰਗਰ ਦੀ ਪ੍ਰਥਾ ਕਾਇਮ ਕੀਤੀ ਅਤੇ ਸੰਗਤ-ਪੰਗਤ ਤੇ ਸੇਵਾ-ਸਿਮਰਨ ਆਦਿ ਦੇ ਅਜਿਹੇ ਅਦੁੱਤੀ ਸਿਧਾਂਤ ਮਨੁੱਖਤਾ ਸਾਹਮਣੇ ਰੱਖੇ, ਜੋ ਸਦੀਵੀ ਸੇਧ ਦੇਣ ਵਾਲੇ ਹਨ |
ਇਸ ਦੇ ਨਾਲ ਹੀ ਸਮਾਜ ਅੰਦਰ ਤਿ੍ਸਕਾਰੀ ਜਾ ਰਹੀ ਇਸਤਰੀ ਸ਼੍ਰੇਣੀ ਨੂੰ  ਸ੍ਰੀ ਗੁਰੂ ਨਾਨਕ ਦੇਵ ਜੀ ਨੇ ਉੱਚਾ ਸਨਮਾਨ ਦਿੱਤਾ ਅਤੇ ਉਨ੍ਹਾਂ ਦੇ ਹੱਕਾਂ, ਹਿੱਤਾਂ ਲਈ ਆਵਾਜ਼ ਬੁਲੰਦ ਕੀਤੀ | ਅਸਲ ਵਿਚ ਉਸ ਸਮੇਂ ਹਿੰਦੁਸਤਾਨੀ ਸਮਾਜ ਵਿਚ ਇਸਤਰੀ ਦੀ ਦਸ਼ਾ ਬੜੀ ਮਾੜੀ ਸੀ | ਗੁਰੂ ਜੀ ਨੇ ਇਸਤਰੀ ਦੇ ਸਨਮਾਨ ਨੂੰ  ਹਕੀਕੀ ਤੌਰ 'ਤੇ ਬਹਾਲ ਕਰਦਿਆਂ ਆਪਣੇ ਪੰਥ ਵਿਚ ਮਰਦ ਦੇ ਬਰਾਬਰ ਖੜ੍ਹਾ ਕੀਤਾ | ਇਸ ਸਬੰਧ ਵਿਚ ਗੁਰੂ ਸਾਹਿਬ ਨੇ ਆਪਣੀ ਬਾਣੀ ਵਿਚ ਇਸ ਤਰ੍ਹਾਂ ਫ਼ਰਮਾਇਆ:-
ਭੰਡਿ ਜੰਮੀਐ ਭੰਡਿ ਨਿੰਮੀਐ
ਭੰਡਿ ਮੰਗਣੁ ਵੀਆਹੁ¨
ਭੰਡਹੁ ਹੋਵੈ ਦੋਸਤੀ
ਭੰਡਹੁ ਚਲੈ ਰਾਹੁ¨
ਭੰਡੁ ਮੁਆ ਭੰਡੁ ਭਾਲੀਐ
ਭੰਡਿ ਹੋਵੈ ਬੰਧਾਨੁ¨
ਸੋ ਕਿਉ ਮੰਦਾ ਆਖੀਐ
ਜਿਤੁ ਜੰਮਹਿ ਰਾਜਾਨ¨ (ਅੰਗ:473)
ਬਹੁਪੱਖੀ ਸ਼ਖ਼ਸੀਅਤ ਅਤੇ ਵਿਸ਼ਾਲ ਪ੍ਰਤਿਭਾ ਦੇ ਮਾਲਕ ਹੋਣ ਕਰਕੇ ਗੁਰੂ ਜੀ ਧਰਮ, ਦਰਸ਼ਨ ਸ਼ਾਸਤਰ ਦੇ ਖੇਤਰ ਵਿਚ ਵੀ ਇਕ ਵਿਲੱਖਣ ਤੇ ਮਹਾਨ ਕ੍ਰਾਂਤੀ ਦੇ ਜਨਮਦਾਤਾ ਹਨ | ਗੁਰੂ ਸਾਹਿਬ ਦੀ ਵਿਚਾਰਧਾਰਾ ਅਤੇ ਉਪਦੇਸ਼ਾਂ ਨੇ ਲੋਕਾਂ ਨੂੰ  ਉਸਾਰੂ ਜੀਵਨ-ਜਾਚ ਦੇ ਸਨਮੁੱਖ ਕੀਤਾ ਅਤੇ ਇਸੇ ਦਾ ਹੀ ਕਾਰਨ ਸੀ ਕਿ ਗੁਰੂ ਸਾਹਿਬ ਦੇ ਵਿਚਾਰਾਂ ਨੂੰ  ਲੋਕਾਂ ਨੇ ਸਿਰ-ਮੱਥੇ ਪ੍ਰਵਾਨ ਕੀਤਾ | ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਸਦਾ ਨਿਵੇਕਲੀ ਹੈ, ਜਿਸ ਨੂੰ  ਅੱਜ ਵੀ ਸਿੱਖਾਂ ਤੋਂ ਇਲਾਵਾ ਦੁਨੀਆ ਭਰ ਦੇ ਹਰ ਧਰਮ, ਵਰਗ, ਫਿਰਕੇ ਨਾਲ ਸਬੰਧਤ ਲੋਕ ਸਤਿਕਾਰਦੇ ਹਨ ਅਤੇ ਅਗਾਂਹ ਵੀ ਸਤਿਕਾਰਦੇ ਰਹਿਣਗੇ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਅਸੀਂ ਆਪਣਾ ਜੀਵਨ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਬਤੀਤ ਕਰਨ ਦਾ ਪ੍ਰਣ ਕਰਨਾ ਹੈ, ਉੱਥੇ ਹੀ ਸਭ ਦਾ ਫ਼ਰਜ਼ ਹੈ ਕਿ ਅਸੀਂ ਗੁਰੂ ਸਾਹਿਬ ਵਲੋਂ ਬਖਸ਼ੇ ਫ਼ਲਸਫ਼ੇ ਨੂੰ  ਸੰਸਾਰ ਵਿਚ ਫੈਲਾਉਣ ਦਾ ਯਤਨ ਕਰੀਏ | ਮੈਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਵਿਸ਼ਵ 'ਚ ਵਸਦੀ ਸੰਗਤ ਨੂੰ  ਹਾਰਦਿਕ ਵਧਾਈ ਦਿੰਦਾ ਹੋਇਆ ਮਾਨਵਤਾ ਦੀ ਖੁਸ਼ਹਾਲੀ ਲਈ ਕਾਮਨਾ ਕਰਦਾ ਹਾਂ |
 
-ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, 
ਸ੍ਰੀ ਅੰਮਿ੍ਤਸਰ |
ਪਿਛਲੀ ਖ਼ਬਰ ਸਾਂਝੀਵਾਲਤਾ ਦੇ ਮਹਾਨ ਪ੍ਰਚਾਰਕ ਗੁਰੂ ਜੀ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ : ਇਤਿਹਾਸ ਦੇ ਝਰੋਖੇ 'ਚੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।