21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਬੈਂਗਲੁਰੂ ਨੇ ਇਕਪਾਸੜ ਮੈਚ 'ਚ ਲਖਨਊ ਨੂੰ ਹਰਾਇਆ <br/>

ਅਜੀਤ ਡੈਸਕ 16-04-2026

ਬੈਂਗਲੁਰੂ, 15 ਅਪ੍ਰੈਲ (ਏਜੰਸੀ)-ਰਸਿਖ ਸਲਾਮ ਡਾਰ ਅਤੇ ਭੁਵਨੇਸ਼ਵਰ ਕੁਮਾਰ ਦੀ ਧਾਰਦਾਰ ਗੇਂਦਬਾਜ਼ੀ ਤੋਂ ਬਾਅਦ ਵਿਰਾਟ ਕੋਹਲੀ ਦੀ ਦਮਦਾਰ ਬੱਲੇਬਾਜ਼ੀ ਦੀ ਬਦੌਲਤ ਰਾਇਲ ਚੈਂਲੇਂਜਰਸ ਬੈਂਗਲੁਰੂ (ਆਰ.ਸੀ.ਬੀ.) ਨੇ ਲਖਨਊ ਸੁਪਰ ਜਾਇੰਟਸ ਨੂੰ 5 ਵਿਕਟਾਂ ਨਾਲ ਹਰਾ ਦਿੱਤਾ | ਬੈਂਗਲੂਰੂ ਦੇ ਐਮ. ਚਿੰਨਾਸਵਾਮੀ ਸਟੇਡੀਅਮ 'ਚ ਖੇਡੇ ਗਏ ਇਸ ਮੁਕਾਬਲੇ 'ਚ ਟਾੱਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਲਖਨਊ ਦੀ ਟੀਮ 20 ਓਵਰਾਂ 'ਚ 10 ਵਿਕਟਾਂ 'ਤੇ 146 ਦੌੜਾਂ ਹੀ ਬਣਾ ਸਕੀ | ਬੈਂਗਲੁਰੂ ਵਲੋਂ ਰਸਿਖ ਸਲਾਮ ਨੇ 4 ਓਵਰਾਂ 'ਚ 24 ਦੌੜਾਂ ਦੇ ਕੇ 4 ਵਿਕਟਾਂ, ਜਦੋਂਕਿ ਭੁਵਨੇਸ਼ਵਰ ਕੁਮਾਰ ਨੇ 4 ਓਵਰਾਂ 'ਚ 27 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ | ਜਵਾਬ 'ਚ ਆਰ.ਸੀ.ਬੀ. ਨੇ 15.1 ਓਵਰ 'ਚ 5 ਵਿਕਟਾਂ 'ਤੇ 149 ਦੌੜਾਂ ਬਣਾ ਕੇ ਮੁਕਾਬਲਾ ਆਪਣੇ ਨਾਂਅ ਕਰ ਲਿਆ | ਵਿਰਾਟ ਕੋਹਲੀ ਨੇ 34 ਗੇਂਦਾਂ 'ਤੇ ਸ਼ਾਨਦਾਰ 49 ਦੌੜਾਂ (ਚੌਕੇ 6, ਛੱਕੇ 1) ਬਣਾਈਆਂ |

ਪਿਛਲੀ ਖ਼ਬਰ ਭਾਰਤੀ ਵਿਅਕਤੀ 'ਤੇ ਲੱਗੇ ਅਸ਼ਲੀਲ ਹਰਕਤਾਂ ਦੇ ਦੋਸ਼ ਅਗਲੀ ਖ਼ਬਰ ਮੋਠਾਂਵਾਲ ਦੇ ਸ਼ਾਮ ਲਾਲ ਹੀਰ ਦੀ ਦੁਬਈ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।