01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੀ ਕਰੇਗਾ ਮੇਜ਼ਬਾਨੀ <br/>

ਅਜੀਤ ਡੈਸਕ 22-05-2026

ਚੰਡੀਗੜ੍ਹ, 21 ਮਈ (ਅਜੀਤ ਬਿਊਰੋ)–ਪੰਜਾਬ ਖੇਡ ਜਗਤ 'ਚ ਇਕ ਇਤਿਹਾਸਕ ਉਪਲਬਧੀ ਦਰਜ ਕਰਨ ਜਾ ਰਿਹਾ ਹੈ ਕਿਉਂਕਿ ਸੂਬਾ ਇਸ ਸਾਲ ਅਕਤੂਬਰ 'ਚ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰਨ ਦੀ ਤਿਆਰੀ ਕਰ ਰਿਹਾ ਹੈ | ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਕੀ ਇੰਡੀਆ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਮੀਟਿੰਗ ਦੌਰਾਨ ਖਿਡਾਰੀਆਂ ਲਈ ਵਿਸ਼ਵ ਪੱਧਰੀ ਪ੍ਰਬੰਧ, ਸੁਰੱਖਿਆ ਪ੍ਰਬੰਧਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ 'ਤੇ ਵਿਸ਼ੇਸ਼ ਚਰਚਾ ਕੀਤੀ ਗਈ | ਅਧਿਕਾਰੀਆਂ ਅਨੁਸਾਰ ਅਕਤੂਬਰ 'ਚ ਹੋ ਰਹੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ 'ਚ ਏਸ਼ੀਆ ਦੀਆਂ ਸਿਖਰਲੀਆਂ ਛੇ ਟੀਮਾਂ ਹਿੱਸਾ ਲੈਣਗੀਆਂ | ਇਹ ਮੈਚ ਮੁਹਾਲੀ ਦੇ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਅਤੇ ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਵਿਖੇ ਕਰਵਾਏ ਜਾਣਗੇ | ਸਰਕਾਰ ਵਲੋਂ ਕਿਹਾ ਗਿਆ ਹੈ ਕਿ ਇਹ ਸਮਾਗਮ ਨਾ ਸਿਰਫ਼ ਪੰਜਾਬ ਦੀ ਖੇਡ ਪਛਾਣ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਜ਼ਬੂਤ ਕਰੇਗਾ, ਸਗੋਂ ਨੌਜਵਾਨਾਂ ਨੂੰ ਵੀ ਖੇਡਾਂ ਵੱਲ ਪ੍ਰੇਰਿਤ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਏਗਾ | ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਾਕੀ ਦੀ ਨਰਸਰੀ ਰਿਹਾ ਹੈ ਅਤੇ ਇਸ ਤਰ੍ਹਾਂ ਦੇ ਵੱਡੇ ਟੂਰਨਾਮੈਂਟ ਦੀ

ਪਿਛਲੀ ਖ਼ਬਰ ਕ੍ਰਿਕਟ ਕੈਨੇਡਾ ਦੇ ਭਾਰਤੀ ਮੂਲ ਦੇ ਪ੍ਰਧਾਨ ਦੇ ਘਰ 'ਤੇ ਚਲਾਈਆਂ ਗੋਲੀਆਂ <br/> ਅਗਲੀ ਖ਼ਬਰ ਪੋਕਸੋ ਮਾਮਲੇ 'ਚ ਰਾਸ਼ਟਰੀ ਕੋਚ ਵੈਦਵਾਨ ਨੂੰ 5 ਸਾਲ ਦੀ ਸਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।