01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਸਾਊਥ ਏਸ਼ੀਅਨ ਬਾਸਕਟਬਾਲ ਚੈਪੀਅਨਸ਼ਿਪ ਲਈ ਪੰਜਾਬ ਦੇ ਫ਼ਤਹਿਜੀਤ ਸਿੰਘ ਤੇ ਜੋਆਏਪ੍ਰੀਤ ਸਿੰਘ ਦੀ ਭਾਰਤੀ ਟੀਮ 'ਚ ਚੋਣ

ਅਜੀਤ ਡੈਸਕ 22-05-2026

ਜਲੰਧਰ, 21 ਮਈ (ਡਾ. ਜਤਿੰਦਰ ਸਾਬੀ)-ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਲੁਧਿਆਣਾ ਬਾਸਕਟਬਾਲ ਅਕੈਡਮੀ ਦੇ ਹੋਣਹਾਰ ਬਾਸਕਟਬਾਲ ਖਿਡਾਰੀ ਫ਼ਤਹਿਜੀਤ ਸਿੰਘ ਅਤੇ ਜੋਆਏਪ੍ਰੀਤ ਸਿੰਘ ਦੀ ਚੋਣ ਭਾਰਤ ਦੀ ਅੰਡਰ-18 ਬਾਸਕਟਬਾਲ ਟੀਮ 'ਚ ਹੋਈ ਹੈ | ਇਹ ਦੋਵੇਂ ਖਿਡਾਰੀ 25 ਮਈ ਤੋਂ 29 ਮਈ ਤੱਕ ਸ੍ਰੀਲੰਕਾ 'ਚ ਹੋਣ ਵਾਲੀ ਸਾਊਥ ਏਸ਼ੀਅਨ ਬਾਸਕਟਬਾਲ ਐਸੋਸੀਏਸ਼ਨ (ਸੈਫ਼) ਕਵਾਲੀਫਾਇੰਗ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਦੀ ਨੁਮਾਇੰਦਗੀ ਕਰਨਗੇ | ਖਿਡਾਰੀਆਂ ਦੀ ਇਸ ਕਾਮਯਾਬੀ ਨੂੰ ਨੌਜਵਾਨਾਂ ਲਈ ਪ੍ਰੇਰਣਾ ਦੱਸਦਿਆਂ ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ ਪ੍ਰਧਾਨ ਆਰ. ਐਸ. ਗਿੱਲ ਸਾਬਕਾ ਡੀ.ਜੀ.ਪੀ., ਯੁਰਿੰਦਰ ਸਿੰਘ ਹੇਅਰ (ਆਈ.ਪੀ.ਐਸ.), ਸਾਬਕਾ ਐਸ.ਐਸ.ਪੀ. ਮੁਖਵਿੰਦਰ ਸਿੰਘ ਭੁੱਲਰ, ਡੀ.ਸੀ.ਪੀ. ਕੌਮਾਂਤਰੀ ਬਾਕਸਕਟਬਾਲ ਖਿਡਾਰੀ ਪਰਮਿੰਦਰ ਸਿੰਘ ਭੰਡਾਲ, ਡੀ.ਸੀ.ਪੀ. ਜਲੰਧਰ ਪਰਮਿੰਦਰ ਸਿੰਘ ਹੀਰ ਤੇ ਹੋਰ ਅਹੁਦੇਦਾਰਾਂ ਨੇ ਦੋਵੇਂ ਖਿਡਾਰੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਆਸ ਪ੍ਰਗਟਾਈ ਕਿ ਦੋਵੇਂ ਖਿਡਾਰੀ ਅੰਤਰਰਾਸ਼ਟਰੀ ਮੰਚ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਅਤੇ ਪੰਜਾਬ ਦਾ ਨਾਂਅ ਰੌਸ਼ਨ ਕਰਨਗੇ | ਇਸ ਮੌਕੇ ਪੰਜਾਬ ਬਾਸਕਟਬਾਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇਜਾ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਚੋਣ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਨੌਜਵਾਨ ਵਿਸ਼ਵ ਪੱਧਰ 'ਤੇ ਆਪਣੀ ਕਾਬਲੀਅਤ ਸਾਬਤ ਕਰ ਰਹੇ ਹਨ |

ਪਿਛਲੀ ਖ਼ਬਰ ਪੰਜ ਵਾਰ ਦੀ ਚੈਂਪੀਅਨ ਚੇਨਈ ਪਲੇਅ ਆਫ਼ ਦੌੜ ਤੋਂ ਬਾਹਰ ਅਗਲੀ ਖ਼ਬਰ ਲੁਧਿਆਣਾ ਜ਼ਿਲ੍ਹੇ ਦਾ ਨੌਜਵਾਨ ਕੈਨੇਡਾ 'ਚ ਬਣਿਆ ਜੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।