30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਰਾਸ਼ਟਰੀ ਖੇਡ ਦਿਵਸ ’ਤੇ ‘ਖੇਡ ਦੇ ਮੈਦਾਨ ਵਿਚ ਇਕ ਘੰਟਾ’ ਦਾ ਸੰਦੇਸ਼ ਦੇਸ਼ ਭਰ ’ਚ ਗੂੰਜਿਆ

ਨਵੀਂ ਦਿੱਲੀ, 29 ਅਗਸਤ (ਏਜੰਸੀ)-ਭਾਰਤ ਨੇ ਸਨਿਚਰਵਾਰ ਨੂੰ ਰਾਸ਼ਟਰੀ ਖੇਡ ਦਿਵਸ ਮਨਾਇਆ ਤੇ ਇਸ ਮੌਕੇ ’ਤੇ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਕ ਮਜ਼ਬੂਤ ਰਾਸ਼ਟਰ ਬਣਾਉਣ ਤੇ ਖੇਡਾਂ ’ਚ ਉੱਤਮਤਾ ਪ੍ਰਾਪਤ ਕਰਨ ਲਈ ਹਰ ਰੋਜ਼ ਘੱਟੋ-ਘੱਟ ਇਕ ਘੰਟਾ ਖੇਡਾਂ ਤੇ ਸਰੀਰਕ ਗਤੀਵਿਧੀਆਂ ਲਈ ਸਮਰਪਿਤ ਕਰਨ। ਰਾਸ਼ਟਰੀ ਖੇਡ ਦਿਵਸ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੀ ਜਨਮ ਵਰ੍ਹੇਗੰਢ ’ਤੇ ਮਨਾਇਆ ਜਾਂਦਾ ਹੈ।

ਅਜੀਤ ਡੈਸਕ 30-08-2026
ਨਵੀਂ ਦਿੱਲੀ, 29 ਅਗਸਤ (ਏਜੰਸੀ)-ਭਾਰਤ ਨੇ ਸਨਿਚਰਵਾਰ ਨੂੰ ਰਾਸ਼ਟਰੀ ਖੇਡ ਦਿਵਸ ਮਨਾਇਆ ਤੇ ਇਸ ਮੌਕੇ ’ਤੇ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਕ ਮਜ਼ਬੂਤ ਰਾਸ਼ਟਰ ਬਣਾਉਣ ਤੇ ਖੇਡਾਂ ’ਚ ਉੱਤਮਤਾ ਪ੍ਰਾਪਤ ਕਰਨ ਲਈ ਹਰ ਰੋਜ਼ ਘੱਟੋ-ਘੱਟ ਇਕ ਘੰਟਾ ਖੇਡਾਂ ਤੇ ਸਰੀਰਕ ਗਤੀਵਿਧੀਆਂ ਲਈ ਸਮਰਪਿਤ ਕਰਨ। ਰਾਸ਼ਟਰੀ ਖੇਡ ਦਿਵਸ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੀ ਜਨਮ ਵਰ੍ਹੇਗੰਢ ’ਤੇ ਮਨਾਇਆ ਜਾਂਦਾ ਹੈ। ਉਨ੍ਹਾਂ ਦੀ ਸ਼ਾਨਦਾਰ ਗੋਲ ਕਰਨ ਦੀ ਯੋਗਤਾ ਨੇ ਆਜ਼ਾਦੀ ਤੋਂ ਪਹਿਲਾਂ ਦੇ ਯੁੱਗ ’ਚ ਭਾਰਤ ਨੂੰ ਲਗਾਤਾਰ ਤਿੰਨ ਓਲੰਪਿਕ ਸੋਨ ਤਗਮੇ ਜਿੱਤਣ ’ਚ ਮਦਦ ਕੀਤੀ। ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿੱਥੇ ਮਾਂਡਵੀਆ ਤੇ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਇਸ ਮਹਾਨ ਹਾਕੀ ਖਿਡਾਰੀ ਨੂੰ ਸ਼ਰਧਾਂਜਲੀ ਦਿੱਤੀ। ਜਸ਼ਨਾਂ ਦਾ ਮੁੱਖ ਆਕਰਸ਼ਣ ਦੇਸ਼ ਵਿਆਪੀ ‘ਖੇਡ ਦੇ ਮੈਦਾਨ ਵਿਚ ਇਕ ਘੰਟਾ’ ਮੁਹਿੰਮ ਸੀ। ਇਸਦਾ ਉਦੇਸ਼ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਹਰ ਰੋਜ਼ ਘੱਟੋ-ਘੱਟ ਇੱਕ ਘੰਟਾ ਖੇਡਾਂ ਅਤੇ ਸਰੀਰਕ ਗਤੀਵਿਧੀਆਂ ’ਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਹੈ। ਇਸ ਸਮਾਗਮ ’ਚ ਸੈਂਕੜੇ ਲੋਕਾਂ ਨੇ ਸ਼ਿਰਕਤ ਕੀਤੀ ਤੇ ਵੱਖ-ਵੱਖ ਖੇਡਾਂ ਤੇ ਸਿਹਤ ਨਾਲ ਸਬੰਧਤ ਗਤੀਵਿਧੀਆਂ ’ਚ ਹਿੱਸਾ ਲਿਆ। ਇਸ ਮੌਕੇ ਚਾਰ ਟੀਮਾਂ ਵਿਚਕਾਰ ਇਕ ਕ੍ਰਿਕਟ ਟੂਰਨਾਮੈਂਟ ਵੀ ਕਰਵਾਇਆ ਗਿਆ। ਮੁਕਾਬਲੇ ’ਚ ਮੰਤਰਾਲਾ ਇਲੈਵਨ, ਸਪੋਰਟਸ ਅਥਾਰਟੀ ਆਫ਼ ਇੰਡੀਆ (ਸਾਈ) ਇਲੈਵਨ, ਮੀਡੀਆ ਇਲੈਵਨ ਤੇ ਇਨਫਲੂਐਂਸਰ ਇਲੈਵਨ ਸ਼ਾਮਿਲ ਸਨ।
ਪਿਛਲੀ ਖ਼ਬਰ ਨੀਰਜ ਚੋਪੜਾ ਸੱਟ ਕਾਰਨ ਏਸ਼ੀਅਨ ਖੇਡਾਂ ਤੋਂ ਬਾਹਰ ਅਗਲੀ ਖ਼ਬਰ —ਆਇਰਿਸ਼ ਓਪਨ— ਗੋਲਫਰ ਪ੍ਰਣਵੀ ਕੱਟ ਹਾਸਿਲ ਕਰਨ ਵਾਲੀ ਇਕਲੌਤੀ ਭਾਰਤੀ ਬਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।