ਜਲੰਧਰ, 29 ਅਕਤੂਬਰ (ਜਤਿੰਦਰ ਸਾਬੀ)-ਮੁੱਖ ਮੰਤਰੀ ਭਗਵੰਤ ਮਾਨ ਨੇ ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ ਨਾਥ ਸਿੰਘ ਦੇ ਸਾਹਮਣੇ ਪੰਜਾਬ ਨੂੰ ਅਗਲੇ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਦੇਣ ਦੀ ਮੰਗ ਰੱਖਦਿਆਂ ਸੂਬੇ ਵਿਚ ਹਾਕੀ ਨੂੰ ਹੋਰ ਉਤਸ਼ਾਹਿਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਖਿਡਾਰੀਆਂ ਨੂੰ ਤਰੱਕੀਆਂ ਦੇਣ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਦੇ ਮੱਦੇਨਜ਼ਰ ਉੱਚ ਅਹੁਦੇ ਦੇਣ ਦੀ ਮੰਗ ਵੀ ਚਰਚਾ ਦਾ ਵਿਸ਼ਾ ਬਣੀ। ਮੁੱਖ ਮੰਤਰੀ ਨੇ ਜਲੰਧਰ ਦੇ ਉਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ਵਿਖੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ-2026 ਦੇ ਉਦਘਾਟਨ ਮੌਕੇ ਪੰਜਾਬ ਨੂੰ ਸਾਲ 2030 ਦੇ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਦੇਣ ਲਈ ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ ਨਾਥ ਸਿੰਘ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਕੌਮਾਂਤਰੀ ਪੱਧਰ ਦੇ ਇਸ ਵੱਕਾਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਲਈ ਤਿਆਰ ਹੈ ਅਤੇ ਜੇਕਰ ਇਹ ਮੌਕਾ ਮਿਲਦਾ ਹੈ ਤਾਂ ਸੂਬਾ ਇਸ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਹਰ ਸੰਭਵ ਯਤਨ ਕਰੇਗਾ।ਖਿਡਾਰੀਆਂ ਨੂੰ ਐੱਸ.ਪੀ. ਬਣਾਉਣ ਦੀ ਮੰਗ ਸੰਬੰਧੀ ਮੁੱਖ ਮੰਤਰੀ ਦੇ ਬਿਆਨ ਨੇ ਵੀ ਧਿਆਨ ਖਿੱਚਿਆ। ਉਨ੍ਹਾਂ ਕਿਹਾ ਕਿ ਤੁਸੀਂ ਸਾਡੀ ਗੱਲ ਮੰਨ ਲਓ, ਅਸੀਂ ਇਨ੍ਹਾਂ ਨੂੰ ਐਸ.ਪੀ. ਬਣਾ ਦਿਆਂਗੇ। ਇਸ ’ਤੇ ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ ਨਾਥ ਸਿੰਘ ਨੇ ਕਿਹਾ ਕਿ ਮੈਂ ਤੁਹਨੂੰ ਹਾਕੀ ਵਿਸ਼ਵ ਕੱਪ ਦੇ ਦਿੱਤਾ। ਇਸ ਬਿਆਨ ਨੂੰ ਖਿਡਾਰੀਆਂ ਦੀਆਂ ਪ੍ਰਾਪਤੀਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕਰਨ ਦੇ ਸੰਬੰਧ ਵਿਚ ਦੇਖਿਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਪੰਜਾਬ ਵਿਚ ਕੌਮਾਂਤਰੀ ਹਾਕੀ ਮੁਕਾਬਲਿਆਂ ਨਾਲ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਚੀ ਵਧੇਗੀ।
ਤੁਸੀਂ ਸਾਡੀ ਗੱਲ ਮੰਨ ਲਓ, ਅਸੀਂ ਇਨ੍ਹਾਂ ਨੂੰ ਐਸ.ਪੀ. ਬਣਾ ਦਿਆਂਗੇ-ਮੁੱਖ ਮੰਤਰੀ
ਜਲੰਧਰ, 29 ਅਕਤੂਬਰ (ਜਤਿੰਦਰ ਸਾਬੀ)-ਮੁੱਖ ਮੰਤਰੀ ਭਗਵੰਤ ਮਾਨ ਨੇ ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾ ਨਾਥ ਸਿੰਘ ਦੇ ਸਾਹਮਣੇ ਪੰਜਾਬ ਨੂੰ ਅਗਲੇ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਦੇਣ ਦੀ ਮੰਗ ਰੱਖਦਿਆਂ ਸੂਬੇ ਵਿਚ ਹਾਕੀ ...
ਅਜੀਤ ਡੈਸਕ
30-10-2026