16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਸੰਗਤ ਨੇ ਨਵੇਂ ਸਾਲ ਦੀ ਸ਼ੁਰੂਆਤ ਗੁਰੂ ਘਰ ਜਾ ਕੇ ਕੀਤੀ <br/>

ਅਜੀਤ ਡੈਸਕ 02-01-2026
ਕੈਲਗਰੀ, 1 ਜਨਵਰੀ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸ਼ਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਨਵੇਂ ਸਾਲ ਨੂੰ ਖੁਸ਼ਆਮਦੀਦ ਕਹਿਣ, ਸਰਬੱਤ ਦੇ ਭਲੇ ਲਈ ਅਰਦਾਸ ਕਰਨ ਵਾਸਤੇ ਸ਼ਾਮ ਤੋਂ ਲੈ ਕੇ ਦੇਰ ਰਾਤ ਤੱਕ ਦੀਵਾਨ ਸਜਾਏ ਗਏ | ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਦਾ ਭੋਗ ਪੈਣ ਉਪਰੰਤ ਕੀਰਤਨੀ ਜਥਿਆ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮੇਂ ਕੈਲਗਰੀ ਯੂਥ ਦੇ ਜਥੇ ਨੇ ਕੀਰਤਨ ਨਾਲ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ | ਸਵੇਰ ਤੋਂ ਹੀ ਲੈ ਕੇ 12 ਵਜੇ ਰਾਤ ਤੱਕ ਗੁਰੂ ਘਰ ਵਿਖੇ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਪਰਿਵਾਰਾਂ ਸਮੇਤ ਪਹੁੰਚੀ ਸੰਗਤ ਨੇ ਗੁਰਬਾਣੀ ਸਰਵਣ ਕਰਦਿਆਂ ਨਵੇਂ ਸਾਲ ਦੀ ਸ਼ੁਰੂਆਤ ਕੀਤੀ | ਇਸ ਸਮੇਂ ਗੁਰਦੁਆਰਾ ਸਾਹਿਬ ਵਿਖੇ ਆਰੰਭ ਕਰਵਾਏ ਗਏ ਸਮੂਹ ਟਰੱਕਿੰਗ ਇੰਡਸਟਰੀਅਲ ਨਾਲ ਸੰਬੰਧ ਰੱਖਣ ਵਾਲੇ ਟਰੱਕ ਡਰਾਈਵਰ ਪੰਜਾਬੀ ਵੀਰਾਂ ਵੱਲੋਂ ਸ੍ਰੀ ਸਹਿਜ ਪਾਠ ਸਾਹਿਬ ਦਾ ਭੋਗ ਭਾਈ ਬਲਜੀਤ ਸਿੰਘ ਹੁਰਾਂ 12 ਵਜੇ ਨਵੇਂ ਸਾਲ ਦੀ ਸ਼ੁਰੂਆਤ ਸਮੇਂ ਪਾਇਆ ਗਿਆ | ਇਸ ਸਮੇਂ ਸੰਗਤਾਂ ਵੱਲੋਂ ਨਵੇਂ ਸਾਲ ਦੀ ਖੁਸ਼ਆਮਦੀਦ ਵਾਸਤੇ ਜੈਕਾਰੇ ਲਗਾਏ ਗਏ | ਜੈਕਾਰਿਆਂ ਦੀ ਗੂੰਜ ਨਾਲ ਗੁਰਦੁਆਰਾ ਸਾਹਿਬ ਦਾ ਹਾਲ ਗੂੰਜ ਉੱਠਿਆ | ਸਟੇਜ ਸਕੱਤਰ ਦੀ ਸੇਵਾ ਗੁਰੂ ਘਰ ਦੇ ਜਨਰਲ ਸਕੱਤਰ ਭਾਈ ਦਲਜੀਤ ਸਿੰਘ ਢਿੱਲੋ ਹੁਰਾਂ ਬਾਖੂਬੀ ਨਿਭਾਉਂਦੇ ਹੋਏ ਸੰਗਤਾਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ | ਇਸ ਸਮੇਂ ਗੁਰੂ ਘਰ ਦੇ ਪ੍ਰਧਾਨ ਭਾਈ ਹਰਪਾਲ ਸਿੰਘ ਗਰੇਵਾਲ ਨੇ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ |
ਸ੍ਰੀ ਗੁਰੂ ਸਿੰਘ ਸਭਾ ਸਾਊਥਾਲ 'ਚ ਹਜ਼ਾਰਾਂ ਸੰਗਤਾਂ ਹੋਈਆਂ ਨਤਮਸਤਕ
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਅੱਜ ਨਵੇਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸ਼ਾਮ ਤੋਂ ਹੀ ਸੰਗਤਾਂ ਪਹੁੰਚਣੀਆਂ ਸ਼ੁਰੂ ਹੋ ਗਈਆਂ ਸਨ, 12 ਵਜੇ ਤੱਕ ਚੱਲੇ ਧਾਰਮਿਕ ਸਮਾਗਮਾਂ 'ਚ ਗੁਰਬਾਣੀ ਕੀਰਤਨ, ਕਥਾ ਪ੍ਰਵਾਹ ਤੇ ਇਤਿਹਾਸਕ ਵਿਚਾਰਾਂ ਸਰਵਣ ਕਰਦਿਆਂ ਸੰਗਤਾਂ ਨੇ ਨਵੇਂ ਸਾਲ ਮੌਕੇ 'ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ' ਦੇ ਜੈਕਾਰੇ ਲਗਾਏ ਤੇ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਗੁਰਮੇਲ ਸਿੰਘ ਮੱਲੀ ਨੇ ਸੰਗਤਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਨਾਨਕਸ਼ਾਹੀ ਕੈਂਲੰਡਰ ਮੁਤਾਬਿਕ ਸਿੱਖਾਂ ਦੇ ਨਵੇਂ ਸਾਲ ਮੌਕੇ ਵੀ ਇਸੇ ਤਰ੍ਹਾਂ ਸਮਾਗਮ ਵਿਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ | ਇਸੇ ਤਰ੍ਹਾਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਗ੍ਰੇਵਜ਼ੈਂਡ, ਗੁਰੂ ਨਾਨਕ ਗੁਰਦੁਆਰਾ ਸਮੈਦਿਕ, ਕਵੈਂਟਰੀ, ਹੰਸਲੋ, ਸਲੋਹ ਤੇ ਹੋਰ ਸ਼ਹਿਰਾਂ ਵਿਚ ਨਵੇਂ ਸਾਲ ਮੌਕੇ ਸਮਾਗਮ ਕਰਵਾਏ ਗਏ |
ਬਿ੍ਟਿਸ਼ ਕੋਲੰਬੀਆ ਦੇ ਗੁਰੂ ਘਰਾਂ 'ਚ ਨਵੇਂ ਸਾਲ ਦੀ ਆਮਦ 'ਤੇ ਭਾਰੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ
ਐਬਟਸਫੋਰਡ,(ਗੁਰਦੀਪ ਸਿੰਘ ਗਰੇਵਾਲ)- ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਵੱਖ-ਵੱਖ ਸ਼ਹਿਰਾਂ 'ਚ ਸਥਿਤ ਗੁਰਦੁਆਰਾ ਸਾਹਿਬਾਨ 'ਚ ਸਾਲ 2025 ਨੂੰ ਅਲਵਿਦਾ ਤੇ ਸਾਲ 2026 ਨੂੰ ਜੀ ਆਇਆਂ ਕਹਿਣ ਲਈ ਭਾਰੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ | ਵੈਨਕੂਵਰ ਦੇ ਗੁਰਦੁਆਰਾ ਖ਼ਾਲਸਾ ਦੀਵਾਨ ਸੁਸਾਇਟੀ, ਗੁਰਦੁਆਰਾ ਅਕਾਲੀ ਸਿੰਘ ਸਿੱਖ ਸੁਸਾਇਟੀ, ਗੁਰਦੁਆਰਾ ਖ਼ਾਲਸਾ ਦਰਬਾਰ ਤੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ, ਸਰੀ ਦੇ ਗੁਰਦੁਆਰਾ ਸਾਹਿਬ ਦੂਖ ਨਿਵਾਰਨ, ਗੁਰਦੁਆਰਾ ਦਸਮੇਸ਼ ਦਰਬਾਰ, ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ, ਗੁਰਦੁਆਰਾ ਅੰਮਿ੍ਤ ਪ੍ਰਕਾਸ਼, ਗੁਰਦੁਆਰਾ ਮਸਤੂਆਣਾ ਸਾਹਿਬ, ਗੁਰਦੁਾਰਾ ਰਾਮਗੜ੍ਹੀਆ ਸਿੱਖ ਸੁਸਾਇਟੀ ਤੇ ਗੁਰਦੁਆਰਾ ਨਾਨਕਸਰ ਤੇ ਖ਼ਾਲਸਾ ਦੀਵਾਨ ਸੁਸਾਇਟੀ ਸਰੀ, ਗੁਰਦੁਆਰਾ ਨਾਨਕ ਨਿਵਾਸ ਤੇ ਨਾਨਕਸਰ ਰਿਚਮੰਡ, ਗੁਰਦੁਆਰਾ ਸੁੱਖ ਸਾਗਰ ਨਿਊਵੈਸਟ, ਐਬਟਸਫੋਰਡ ਦੇ ਗੁਰਦੁਆਰਾ ਖ਼ਾਲਸਾ ਦੀਵਾਨ ਸੁਸਾਇਟੀ, ਗੁਰਦੁਆਰਾ ਕਲਗੀਧਰ ਦਰਬਾਰ, ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਸਿੱਖ ਸੁਸਾਇਟੀ ਤੇ ਗੁਰਦੁਆਰਾ ਸੱਚਖੰਡ ਈਸ਼ਰ ਦਰਬਾਰ, ਗੁਰਦੁਆਰਾ ਮਿਸ਼ਨ ਗੁਰਸਿੱਖ ਸੁਸਾਇਟੀ, ਖ਼ਾਲਸਾ ਦੀਵਾਨ ਸੁਸਾਇਟੀ ਵਿਕਟੋਰੀਆ, ਓਕਾਨਾਰਾਨ ਸਿੱਖ ਟੈਂਪਲ ਕਲੋਨਾ ਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਪਿ੍ੰਸ ਜਾਰਜ ਵਿਖੇ ਨਵੇਂ ਸਾਲ ਦੀ ਆਮਦ 'ਤੇ ਸੰਗਤਾਂ 'ਚ ਭਾਰੀ ਉਤਸ਼ਾਹ ਸੀ |

ਪਿਛਲੀ ਖ਼ਬਰ ਨਵੇਂ ਸਾਲ ਮੌਕੇ ਇਕ ਲੱਖ ਤੋਂ ਵੱਧ ਲੋਕਾਂ ਨੇ ਥੇਮਸ ਨਦੀ ਕਿਨਾਰੇ ਵੇਖੀ ਆਤਿਸ਼ਬਾਜ਼ੀ ਅਗਲੀ ਖ਼ਬਰ ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਮੇਅਰ ਵਜੋਂ ਕੁਰਾਨ ਦੀ ਸਹੁੰ ਚੁੱਕ ਕੇ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।