17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਯਾਦ 'ਚ ਸ਼ਹੀਦੀ ਸਮਾਗਮ <br/>

ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਗੁਰਮੇਲ ਸਿੰਘ ਮੱਲੀ, ਗੁਰਪ੍ਰਤਾਪ ਸਿੰਘ ਢਿਲੋਂ, ਬਲਵਿੰਦਰ ਸਿੰਘ ਪੱਟੀ, ਗੁਰੂ ਘਰ ਦੇ ਗ੍ਰੰਥੀ ਅਤੇ ਪੂਰਨ ਸਿੰਘ | ਤਸਵੀਰ: ਮਨਪ੍ਰੀਤ ਸਿੰਘ ਬੱਧਨੀ ਕਲਾਂ <br/> 03-01-2026
ਲੰਡਨ, 2 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਭਾਈ ਗੁਰਦੇਵ ਸਿੰਘ ਕਾਉਂਦੇ ਦੀ ਯਾਦ 'ਚ ਕਾਉਂਕੇ ਕਲਾਂ ਦੀਆਂ ਸੰਗਤਾਂ ਵੱਲੋਂ ਸ਼ਹੀਦੀ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਗੁਰੂ ਘਰ ਦੇ ਜੱਥਿਆਂ ਨੇ ਨਿਹਾਲ ਕੀਤਾ | ਇਸ ਮੌਕੇ ਬੋਲਦਿਆਂ ਭਾਈ ਗੁਰਪ੍ਰਤਾਪ ਸਿੰਘ ਢਿਲੋਂ, ਮੁੱਖ ਸੇਵਾਦਾਰ ਗੁਰਮੇਲ ਸਿੰਘ ਮੱਲੀ, ਬਲਵਿੰਦਰ ਸਿੰਘ ਪੱਟੀ ਨੇ ਕਿਹਾ ਕਿ ਮੁਗਲ ਹਕੂਮਤ, ਫਿਰ ਅੰਗਰੇਜ਼ਾਂ ਤੋਂ ਸ਼ੁਰੂ ਹੋਈ ਹੋਂਦ ਦੀ, ਸੱਚ ਤੇ ਝੂਠ ਦੀ ਲੜਾਈ ਅੱਜ ਵੀ ਚੱਲ ਰਹੀ ਹੈ | ਉਹਨਾਂ ਕਿਹਾ ਕਿ ਜੱਥੇਦਾਰ ਕਾਉਂਕੇ ਨੂੰ ਸ਼ਹੀਦ ਕਰਨ ਉਪਰੰਤ ਉਸ ਸਮੇਂ ਦੀਆਂ ਸਰਕਾਰਾਂ ਤੇ ਪ੍ਰਸ਼ਾਸ਼ਨ ਨੇ ਉਹਨਾਂ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ, ਜੋ ਅੱਜ ਵੀ ਕਾਇਮ ਹੈ | ਇਸ ਮੌਕੇ ਛੋਟੇ ਬੱਚੇ ਪੂਰਨ ਸਿੰਘ ਨੇ ਜੱਥੇਦਾਰ ਕਾਉਂਕੇ ਦੇ ਜੀਵਨ ਤੇ ਸ਼ਹਾਦਤ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ | ਢਾਡੀ ਜੱਥਾ ਭਾਈ ਨਿਸ਼ਾਨ ਸਿੰਘ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ, ਕਾਉਂਕੇ ਕਲਾਂ ਦੀਆਂ ਸੰਗਤਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸਾਈ ਸੁਧਰਸਨ ਦੀ ਪੱਸਲੀ ਟੁੱਟੀ ਛੇ ਹਫ਼ਤਿਆਂ ਲਈ ਹੋਏ ਬਾਹਰ ਅਗਲੀ ਖ਼ਬਰ ਪ੍ਰਸਿੱਧ ਕਲਾ ਤੇ ਸਾਹਿਤਕ ਸ਼ਖਸੀਅਤ ਜੈਤੇਗ ਸਿੰਘ ਅਨੰਤ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।