17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਨਵੇਂ ਸਾਲ ਦੇ ਸ਼ੁਕਰਾਨੇ ਵਜੋਂ ਇਟਲੀ ਦੇ ਸਨਬੋਨੀਫਾਚੋ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ <br/>

ਇਟਲੀ ਦੇ ਸਨਬੋਨੀਫਾਚੋ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਦÏਰਾਨ ਢਾਡੀ ਸੁਖਵੀਰ ਸਿੰਘ ਭÏਰ ਦਾ ਜਥਾ ਇਤਿਹਾਸ ਸ੍ਰਵਣ ਕਰਵਾਉਦਾ ਹੋਇਆ | ਤਸਵੀਰ-ਕੰਗ <br/> 03-01-2026
ਵੈਨਿਸ (ਇਟਲੀ), 2 ਜਨਵਰੀ (ਹਰਦੀਪ ਸਿੰਘ ਕੰਗ)-ਨਵੇਂ ਸਾਲ ਦੀ ਆਮਦ 'ਤੇ ਵਿਦੇਸ਼ਾਂ 'ਚ ਹੋਏ ਸਮਾਗਮਾਂ ਦੀ ਲੜੀ ਤਹਿਤ ਇਟਲੀ ਦੇ ਵੱਖ-ਵੱਖ ਗੁਰੂ ਘਰਾਂ ਅੰਦਰ ਵਿਸ਼ੇਸ਼ ਦੀਵਾਨ ਸਜਾਏ ਗਏ, ਇਸੇ ਪ੍ਰਕਾਰ ਵੈਰੋਨਾ ਜਿਲੇ 'ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸਾਇਟੀ ਸਨਬੋਨੀਫਾਚੋ ਵਿਖੇ ਹੋਏ ਸਮਾਗਮ ਦÏਰਾਨ ਵੱਡੀ ਗਿਣਤੀ 'ਚ ਸੰਗਤ ਨੇ ਗੁਰਦੁਆਰਾ ਸਾਹਿਬ ਪਹੁੰਚ ਕੇ ਪ੍ਰਮਾਤਮਾ ਦੀ ਓਟ ਆਸਰੇ ਨਾਲ ਨਵੇਂ ਸਾਲ ਦੀ ਸ਼ੁਰੁਆਤ ਕੀਤੀ | ਇਸ ਮÏਕੇ ਪ੍ਰਸਿੱਧ ਢਾਡੀ ਭਾਈ ਸੁਖਵੀਰ ਸਿੰਘ ਭੌਰ ਦੇ ਜਥੇ ਦੁਆਰਾ ਵੱਡਮੁੱਲਾ ਇਤਿਹਾਸ ਸ੍ਰਵਣ ਕਰਵਾਇਆ ਗਿਆ | ਸਮਾਗਮ ਦÏਰਾਨ ਛੋਟੇ ਤੇ ਵੱਡੇ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਢਾਡੀ ਵਾਰਾਂ ਦਾ ਗਾਇਨ ਵੀ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਸਮੂਹ ਸੰਗਤ ਦਾ ਧੰਨਵਾਦ ਕੀਤਾ ਗਿਆ ਅਤੇ ਸਮੁੱਚੇ ਜਗਤ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਗਈ |

ਪਿਛਲੀ ਖ਼ਬਰ ਅਮਰੀਕਾ ਤੇ ਭਾਰਤ ਦੇ ਸੰਬੰਧ ਤਨਾਅਪੂਰਨ-ਸ੍ਰੀ ਥਾਨੇਦਾਰ ਅਗਲੀ ਖ਼ਬਰ ਕੈਨੇਡਾ ਲਈ ਚੁਣੌਤੀ ਭਰਪੂਰ ਰਹੇਗਾ 2026 <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।