ਮੈਲਬÏਰਨ, 22 ਜਨਵਰੀ (ਏਜੰਸੀ)-ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਰਾਜ ਦੇ ਇਕ ਕਸਬੇ 'ਚ ਵੀਰਵਾਰ ਨੂੰ ਹੋਈ ਗੋਲੀਬਾਰੀ 'ਚ ਤਿੰਨ ਲੋਕਾਂ ਦੀ ਮÏਤ ਹੋ ਗਈ ਤੇ ਇਕ ਹੋਰ ਜ਼ਖਮੀ ਹੋ ਗਿਆ | ਪੁਲਿਸ ਦੇ ਅਨੁਸਾਰ, ਗੋਲੀਬਾਰੀ ਦੀਆਂ ਰਿਪੋਰਟਾਂ ਮਿਲਣ ਤੋਂ ਬਾਅਦ ਲੇਕ ਕਾਰਗੇਲੀਗੋ 'ਚ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ | ਇਸ ਕਸਬੇ ਦੀ ਆਬਾਦੀ ਲਗਭਗ 1,500 ਹੈ | ਪੁਲਿਸ ਨੇ ਕਿਹਾ ਕਿ ਮਿ੍ਤਕਾਂ 'ਚ 2 ਔਰਤਾਂ ਤੇ ਇਕ ਆਦਮੀ ਸ਼ਾਮਲ ਹਨ | ਇਕ ਹੋਰ ਆਦਮੀ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ | ਹਮਲਾਵਰ ਜਾਂ ਹਮਲਾਵਰਾਂ ਦੇ ਫਰਾਰ ਹੋਣ ਦਾ ਖਦਸ਼ਾ ਹੈ | ਪੁਲਿਸ ਨੇ ਲੋਕਾਂ ਨੂੰ ਇਲਾਕੇ ਤੋਂ ਬਚਣ ਤੇ ਸਥਾਨਕ ਨਿਵਾਸੀਆਂ ਨੂੰ ਘਰ ਦੇ ਅੰਦਰ ਰਹਿਣ ਦੀ ਅਪੀਲ ਕੀਤੀ ਹੈ |