16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪੰਜਾਬੀ ਨੌਜਵਾਨ ਨਸਲੀ ਹਮਲੇ ਦਾ ਸ਼ਿਕਾਰ <br/>

ਅਜੀਤ ਡੈਸਕ 19-02-2026
ਮੈਲਬੋਰਨ, 18 ਫਰਵਰੀ (ਪਰਮਵੀਰ ਸਿੰਘ ਆਹਲੂਵਾਲੀਆ)-ਵਿਕਟੋਰੀਆ ਸੂਬੇ ਜੀਲੌਗ ਦੇ ਕੋਰਿਓ ਇਲਾਕੇ ਵਿਚ 22 ਸਾਲਾ ਪੰਜਾਬੀ ਨੌਜਵਾਨ ਹਰਮਨਪ੍ਰੀਤ ਸਿੰਘ 'ਤੇ ਕਥਿਤ ਨਸਲੀ ਹਮਲੇ ਦੀ ਘਟਨਾ ਸਾਹਮਣੇ ਆਈ ਹੈ¢ ਹਰਮਨਪ੍ਰੀਤ, ਜੋ ਕਿ ਪੇਸ਼ੇ ਵਜੋਂ ਨਰਸ ਹੈ, ਦੇ ਅਨੁਸਾਰ ਜਦੋਂ ਉਹ ਜਿੰਮ 'ਚ ਕਸਰਤ ਕਰ ਰਿਹਾ ਸੀ ਤਾਂ ਤਿੰਨ ਵਿਅਕਤੀਆਂ ਵਲੋਂ ਉਸ 'ਤੇ ਨਸਲੀ ਟਿੱਪਣੀਆਂ ਕੀਤੀਆਂ ਗਈਆਂ ¢ ਉਸਨੇ ਦੱਸਿਆ ਕਿ ਜਦੋਂ ਉਹ ਜਿੰਮ ਤੋਂ ਬਾਹਰ ਨਿਕਲਿਆ ਤਾਂ ਉਨ੍ਹਾਂ ਵਿਚੋਂ ਇੱਕ ਵਿਅਕਤੀ ਨੇ ਉਸਦੇ ਨੇੜੇ ਆ ਕੇ ਉਸ ਦੇ ਨੱਕ 'ਤੇ ਸਿਰ ਮਾਰ ਦਿੱਤਾ, ਜਿਸ ਕਾਰਨ ਉਸਦੀ ਨੱਕ ਦੀ ਹੱਡੀ ਟੁੱਟ ਗਈ ¢ ਜ਼ਖ਼ਮੀ ਹਾਲਤ ਵਿਚ ਉਸਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ¢ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ¢ ਇਸ ਘਟਨਾ ਤੋਂ ਬਾਅਦ ਸਥਾਨਕ ਪੰਜਾਬੀ ਭਾਈਚਾਰੇ ਵਿੱਚ ਚਿੰਤਾ ਤੇ ਖ਼ੌਫ਼ ਦਾ ਮਾਹੌਲ ਪੈਦਾ ਹੋ ਗਿਆ ਹੈ ¢

ਪਿਛਲੀ ਖ਼ਬਰ 'ਅਸੀਂ ਸੜਕਾਂ 'ਤੇ ਰਹੇ, ਧੋਣੇ ਪਏ ਭਾਂਡੇ-ਕੈਪਟਨ ਸ਼ਕੀਲ ਅਮਦ <br/> ਅਗਲੀ ਖ਼ਬਰ ਭਾਰਤ ਨੇ ਨੀਦਰਲੈਂਡ ਨੂੰ 17 ਦੌੜਾਂ ਨਾਲ ਹਰਾਇਆ 22 ਫਰਵਰੀ ਨੂੰ ਭਾਰਤ ਤੇ ਦੱਖਣੀ ਅਫਰੀਕਾ ਭਿੜਨਗੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।