ਲੰਡਨ, 18 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਰਲਡ ਸਿੱਖ ਪਾਰਲੀਮੈਂਟ ਨੇ ਅਮਰੀਕਾ ਦੀ ਅਦਾਲਤ ਵਿਚ ਨਿਖਿਲ ਗੁਪਤਾ ਵਲੋਂ ਰਿਫਰੈਂਡਮ ਦੀ ਮੁਹਿੰਮ ਚਲਾ ਰਹੇ ਸਿੱਖ ਆਗੂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜਿਸ਼ ਰਚਣ ਦਾ ਜੁਰਮ ਕਬੂਲਣ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਨਿਖਿਲ ਗੁਪਤਾ ਦਾ ਇਹ ਇਕਬਾਲੀਆ ਬਿਆਨ ਸਾਬਤ ਕਰਦਾ ਹੈ ਕਿ ਭਾਰਤੀ ਏਜੰਸੀਆਂ ਵਿਦੇਸ਼ੀ ਧਰਤੀ 'ਤੇ ਸਿੱਖਾਂ ਦੇ ਕਤਲਾਂ ਵਿਚ ਸ਼ਾਮਿਲ ਹਨ ਤੇ ਆਪਣੇ ਹੱਕਾਂ ਦੀ ਗੱਲ ਕਰ ਰਹੇ ਹੋਰ ਆਗੂਆਂ ਨੂੰ ਖਤਮ ਕਰਨ ਦੀਆਂ ਸਾਜ਼ਿਸ਼ਾਂ ਘੜ ਰਹੀਆਂ ਹਨ ¢ ਵਰਲਡ ਸਿੱਖ ਪਾਰਲੀਮੈਂਟ ਦੇ ਆਗੂ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਭਾਈ ਮਨਬੀਰ ਸਿੰਘ ਕੈਨੇਡਾ, ਭਾਈ ਪਿ੍ਤਪਾਲ ਸਿੰਘ ਸਵਿਟਜ਼ਰਲੈਂਡ, ਭਾਈ ਜਤਿੰਦਰ ਸਿੰਘ, ਭਾਈ ਸਤਨਾਮ ਸਿੰਘ ਫਰਾਂਸ, ਹਰਜੋਤ ਸਿੰਘ ਹਾਲੈਡ ਨੇ ਪ੍ਰੈੱਸ ਦੇ ਨਾਂਅ ਜਾਰੀ ਬਿਆਨ ਕਰਦਿਆਂ ਹੋਇਆਂ ਕਿਹਾ ਕਿ ਨਿਖਿਲ ਗੁਪਤਾ ਦੇ ਇਸ ਬਿਆਨ ਨਾਲ ਭਾਰਤੀ ਖੁਫੀਆ ਏਜੰਸੀ 'ਰਾਅ', ਸਰਕਾਰ ਦੇ ਉੱਚ ਅਧਿਕਾਰੀਆਂ ਅਤੇ ਹੋਰਾਂ ਵਲੋਂ ਚਲਾਈ ਜਾ ਰਹੀ ਸਿੱਖਾਂ ਦੇ 'ਅੰਤਰਰਾਸ਼ਟਰੀ ਦਮਨ' ਦੀ ਨੀਤੀ ਦਾ ਭਾਂਡਾ ਚੁਰਾਹੇ ਭੱਜਿਆ ਹੈ ¢ ਵਰਲਡ ਸਿੱਖ ਪਾਰਲੀਮੈਂਟ ਦਾ ਮੰਨਣਾ ਹੈ ਕਿ ਸਿੱਖਾਂ 'ਤੇ ਹਮਲੇ ਕਰਕੇ ਉਨ੍ਹਾਂ ਨੂੰ ਚੁੱਪ ਕਰਾਉਣ ਦੀ ਇਹ ਕਾਰਵਾਈ ਸਿਰਫ਼ ਇੱਕ ਨਿਖਿਲ ਗੁਪਤਾ ਜਾਂ ਏਜੰਸੀਆਂ ਤੱਕ ਸੀਮਿਤ ਨਹੀਂ ਹੈ, ਬਲਕਿ ਇਸ ਪਿੱਛੇ ਹੋਰ ਲੋਕਾਂ ਦਾ ਵੀ ਹੱਥ ਹੈ¢ ਕੌਮਾਂਤਰੀ ਮੀਡੀਆ ਵਿਚ ਇਹ ਗੱਲ ਵਾਰ-ਵਾਰ ਸਾਹਮਣੇ ਆ ਚੁੱਕੀ ਹੈ ਕਿ ਵਿਦੇਸ਼ਾਂ ਵਿਚ ਸਿੱਖਾਂ ਨੂੰ ਨਿਸ਼ਾਨਾ ਬਣਾਉਣ ਪਿੱਛੇ ਭਾਰਤੀ ਨੇਤਾ ਜੋ ਆਰ.ਐਸ.ਐਸ. ਦੇ ਨਜ਼ਦੀਕੀ ਹਨ ਦੀ ਸਿੱਧੀ ਸ਼ਮੂਲੀਅਤ ਹੈ ¢ ਅਮਰੀਕੀ ਜਾਂਚ ਏਜੰਸੀ ਐਫ.ਬੀ.ਆਈ. ਦੇ ਵਧੀਕ ਡਾਇਰੈਕਟਰ ਨੇ ਵੀ ਸਪੱਸ਼ਟ ਕੀਤਾ ਹੈ ਕਿ ਇੱਕ ਅਮਰੀਕੀ ਨਾਗਰਿਕ ਨੂੰ ਸਿਰਫ਼ ਆਪਣੇ ਵਿਚਾਰਾਂ ਦੇ ਪ੍ਰਗਟਾਵੇ ਦੀ ਅਜ਼ਾਦੀ ਵਰਤਣ ਕਰਕੇ ਅੰਤਰਰਾਸ਼ਟਰੀ ਦਮਨ ਦਾ ਨਿਸ਼ਾਨਾ ਬਣਾਇਆ ਗਿਆ ਹੈ¢ ਇਹ ਬਿਆਨ ਭਾਰਤ ਵਲੋਂ ਖਾਲਿਸਤਾਨ ਸੰਘਰਸ਼ ਨੂੰ ਬਦਨਾਮ ਕਰਨ ਲਈ ਸਿਰਜੇ ਝੂਠੇ ਬਿਰਤਾਂਤ ਨੂੰ ਪੂਰੀ ਤਰ੍ਹਾਂ ਨਕਾਰਦਾ ਹੈ ¢