21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਭਾਰਤੀ ਵਿਅਕਤੀ ਦੀਆਂ ਕਾਰਾਂ ਨੂੰ ਅੱਗ ਲਗਾਉਣ ਦੀ ਕੋਸ਼ਿਸ਼

ਅੱਗ ਦੀਆਂ ਲਪਟਾਂ 'ਚ ਘਿਰੀ ਕਾਰ | <br/> 24-02-2026

ਮੈਲਬੌਰਨ, 23 ਫਰਵਰੀ (ਪਰਮਵੀਰ ਸਿੰਘ ਆਹਲੂਵਾਲੀਆ)-ਬੀਤੇ ਦਿਨੀਂ ਮੈਲਬੌਰਨ ਦੇ ਇਲਾਕੇ ਟਾਰਨੇਟ 'ਚ ਇਕ ਭਾਰਤੀ ਮੂਲ ਦੇ ਵਿਅਕਤੀ ਦੇ ਘਰ ਦੇ ਬਾਹਰ ਖੜ੍ਹੀਆਂ 2 ਕਾਰਾਂ 'ਤੇ ਅਣਪਛਾਤੇ ਵਿਅਕਤੀ ਵੱਲੋਂ ਜਲਣਸ਼ੀਲ ਪਦਾਰਥ ਸੁੱਟ ਕੇ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ | ਘਟਨਾ ਦੌਰਾਨ ਇਕ ਕਾਰ ਨੂੰ ਅੱਗ ਲੱਗ ਗਈ, ਪਰ ਕਾਰ ਦੇ ਮਾਲਕ ਨੇ ਹਿੰਮਤ ਤੇ ਫੁਰਤੀ ਦਿਖਾਉਂਦੇ ਹੋਏ ਅੱਗ ਦੀਆਂ ਲਪਟਾਂ 'ਚ ਘਿਰੀ ਕਾਰ ਨੂੰ ਤੁਰੰਤ ਉਥੋਂ ਦੂਰ ਕਰ ਦਿੱਤਾ | ਇਸ ਕਾਰਵਾਈ ਨਾਲ ਵੱਡੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ ਹੋ ਗਿਆ | ਇਸ ਘਟਨਾ ਦੇ ਸੰਬੰਧ ਵਿਚ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ | ਪੁਲਿਸ ਅਨੁਸਾਰ ਦੋਸ਼ੀ ਵਿਅਕਤੀ ਪੀੜ੍ਹਤ ਪਰਿਵਾਰ ਦਾ ਜਾਣਕਾਰ ਸੀ | ਇਲਾਕੇ ਦੇ ਨਿਵਾਸੀਆਂ ਵਿਚ ਇਸ ਘਟਨਾ ਤੋਂ ਬਾਅਦ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ ਤੇ ਲੋਕਾਂ ਵੱਲੋਂ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਲੰਡਨ ਦੇ ਰਾਇਲ ਫੈਸਟੀਵਲ ਹਾਲ 'ਚ 79ਵੇਂ ਬਾਫਟਾ .... ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਫਿਲਮ 'ਬੂੰਗ' ਦੀ ਸਫ਼ਲਤਾ ਲਈ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।