ਲੰਡਨ, 1 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਗ੍ਰੇਵਜ਼ੈਂਡ ਦੀ ਕੌਂਸਲ ਦੇ ਸਿਵਿਕ ਸੈਂਟਰ ਦੇ ਬਾਹਰ ਸਿੱਖ ਕੌਮ ਦਾ ਝੰਡਾ ਲਹਿਰਾਇਆ ਗਿਆ¢ ਝੰਡਾ ਲਹਿਰਾਉਣ ਦੀ ਰਸਮ ਮੌਕੇ ਸੈਂਕੜੇ ਲੋਕਾਂ ਨੇ ਸਮਾਗਮ 'ਚ ਸ਼ਮੂਲੀਅਤ ਕੀਤੀ¢ ਸਿੱਖ ਕੌਮ ਦੇ ਗÏਰਵਮਈ ਕੇਸਰੀ ਝੰਡਾ ਲਹਿਰਾਉਣ ਦੀ ਰਸਮ ਇਥੇ ਕਈ ਦਹਾਕਿਆਂ ਤੋਂ ਚੱਲੀ ਆ ਰਹੀ ਹੈ¢ ਵਿਸਾਖੀ ਮੌਕੇ ਸਿੱਖ ਕੌਮ ਦਾ ਝੰਡਾ ਇਥੇ ਇਕ ਮਹੀਨਾ ਲਹਿਰਾਉਂਦਾ ਹੈ¢ ਸਮਾਗਮ ਦÏਰਾਨ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਗਤਕਾ ਪ੍ਰਦਰਸ਼ਨ ਦੇ ਨਾਲ-ਨਾਲ ਪੰਜਾਬ ਦੇ ਸੱਭਿਆਚਾਰ ਦੀਆਂ ਝਲਕੀਆਂ ਵੀ ਪੇਸ਼ ਕੀਤੀਆਂ ਗਈਆਂ¢ ਸਕੂਲ ਦੇ ਬੱਚਿਆਂ ਨੇ ਵੀ ਕੌਮ ਦੀ ਚੜ੍ਹਦੀ ਕਲਾ ਦੀ ਝਲਕ ਪੇਸ਼ ਕੀਤੀ¢ ਇਸ ਮÏਕੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਸੱਲ, ਨਰਿੰਦਰਜੀਤ ਸਿੰਘ ਥਾਂਦੀ, ਸੋਹਣ ਸਿੰਘ ਭੱਟੀ, ਅਜੈਬ ਸਿੰਘ ਚੀਮਾ, ਜਗਦੇਵ ਸਿੰਘ ਵਿਰਦੀ, ਮੇਅਰ, ਕੌਂਸਲਰ, ਹੇਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਭਾਈਚਾਰਕ ਆਗੂ ਹਾਜ਼ਰ ਸਨ¢ ਅਪੋਲੋ ਟੈਕਸੀ ਵਲੋਂ ਲੰਗਰਾਂ ਦੀ ਸੇਵਾ ਕੀਤੀ ਗਈ¢