ਲੰਡਨ, 1 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਡਰਬੀ ਵਿਖੇ ਹਰ ਸਾਲ ਦੀ ਤਰ੍ਹਾਂ ਇੰਟਰਨੈਸ਼ਨਲ ਅਖੰਡ ਕੀਰਤਨ ਸਮਾਗਮ ਆਰੰਭ ਹੋ ਗਏ¢ਜਾਣਕਾਰੀ ਦਿੰਦਿਆਂ ਸਿੰਘ ਸਭਾ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਪ੍ਰਧਾਨ ਭਾਈ ਰਘਬੀਰ ਸਿੰਘ ਅਤੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਪੁਰੇਵਾਲ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ 'ਚ ਯੂ.ਕੇ. ਭਰ ਤੋਂ ਅਤੇ ਯੂਰਪ ਦੇ ਕਈ ਦੇਸ਼ਾਂ, ਭਾਰਤ, ਅਮਰੀਕਾ, ਕੈਨੇਡਾ ਅਤੇ ਦੇਸ਼-ਵਿਦੇਸ਼ ਤੋਂ ਅਖੰਡ ਕੀਰਤਨੀ ਜਥੇ ਅਤੇ ਸਿੰਘ ਸਿੰਘਣੀਆਂ ਵੱਡੀ ਗਿਣਤੀ ਵਿਚ ਪਹੁੰਚ ਗਏ ਹਨ¢ ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਸ੍ਰੀ ਫਤਹਿਗੜ੍ਹ ਸਾਹਿਬ ਵਾਲੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰ ਰਹੇ ਹਨ¢ ਉਨ੍ਹਾਂ ਦੱਸਿਆ ਕਿ ਬੀਬੀ ਨਵਜੋਤ ਕੌਰ ਵਿਰਕ ਨਕਲੀ ਗੁਰੂ ਡੰਮ੍ਹ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ ਅਤੇ 'ਗਰੂਮਿੰਗ' ਸੰਬੰਧੀ ਭਾਈ ਮਨਵੀਰ ਸਿੰਘ ਸੰਗਤਾਂ ਨੂੰ ਜਾਗਰੂਕ ਕਰਨਗੇ¢