19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਖ਼ਾਲਸਾ ਦੇ ਜਨਮ ਦਿਹਾੜੇ ਨੂੰ ਸਮਰਪਿਤ 15ਵਾਂ ਨਗਰ ਕੀਰਤਨ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਸਿੱਖ ਸੈਂਟਰ ਕਸਤੇਨੇਦਲੋ ਵਲੋਂ 19 ਨੂੰ <br/>

ਅਜੀਤ ਡੈਸਕ 02-04-2026
ਬਰੇਸ਼ੀਆ (ਇਟਲੀ), 1 ਅਪ੍ਰੈਲ (ਬਲਦੇਵ ਸਿੰਘ ਬੂਰੇ ਜੱਟਾਂ)-ਖ਼ਾਲਸਾ ਪੰਥ ਦੇ ਸਾਜਣਾ ਦਿਵਸ ਨੂੰ ਸਮਰਪਿਤ ਅਨੇਕਾਂ ਵਿਸ਼ਾਲ ਨਗਰ ਕੀਰਤਨ, ਗੁਰਮਤਿ ਸਮਾਗਮ ਅਤੇ ਅਮਿ੍ੰਤ ਸੰਚਾਰ ਇਟਲੀ ਦੀ ਧਰਤੀ 'ਤੇ ਵੱਸਦੀ ਸਿੱਖ ਸੰਗਤ ਵਲੋਂ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਕਰਵਾਏ ਜਾ ਰਹੇ ਹਨ¢ਲੰਬਾਰਦੀਆ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਬਾਬਾ ਬੁੱਢਾ ਸਾਹਿਬ ਜੀ ਸਿੱਖ ਸੈਂਟਰ, ਕਸਤੇਨੇਦੋਲੋ (ਬਰੇਸ਼ੀਆ) ਵਲੋਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ 15ਵਾਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ¢ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਜਾਣਕਾਰੀ ਦਿੰਦਿਆ ਦੱਸਿਆ ਕਿ 19 ਅਪ੍ਰੈਲ ਦਿਨ ਐਤਵਾਰ ਨੂੰ ਕਸਤੇਨੇਦਲੋ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ¢ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਦੁਪਿਹਰ 12 ਵਜੇ ਆਰੰਭ ਹੋਵੇਗਾ¢ ਇਸ ਮÏਕੇ ਪੰਥ ਪ੍ਰਸਿੱਧ ਰਾਗੀ, ਢਾਡੀ ਸੰਗਤਾਂ ਨੂੰ ਖਾਲਸੇ ਦਾ ਗÏਰਵਮਈ ਇਤਿਹਾਸ ਸਰਵਣ ਕਰਾਉਣਗੇ, ਜਿਨ੍ਹਾਂ ਵਿਚ ਕੀਰਤਨੀ ਜਥਾ ਭਾਈ ਜਗਤਾਰ ਸਿੰਘ ਅਤੇ ਮਾਝੇ ਵਾਲਾ ਕਵੀਸ਼ਰ ਜਥਾ ਭਾਈ ਗੁਰਜੀਤ ਸਿੰਘ ਘਰਿਆਲੀ ਤੇ ਭਾਈ ਜੋਗਿੰਦਰ ਸਿੰਘ ਦਦੇਹਰ ਸਾਹਿਬ ਵਾਲੇ ਵਿਸ਼ੇਸ਼ ਤÏਰ 'ਤੇ ਪਹੁੰਚ ਰਹੇ ਹਨ¢ ਨਗਰ ਕੀਰਤਨ ਕਸਤੇਨੇਦਲੋ ਨਗਰ ਦੀ ਪਰਿਕਰਮਾ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ¢ ਪ੍ਰਬੰਧਕਾਂ ਨੇ ਸੰਗਤ ਨੂੰ ਨਗਰ ਕੀਰਤਨ ਵਿਚ ਹੁੰਮ-ਹੁੰਮਾਂ ਕੇ ਪਹੁੰਚਣ ਦੀ ਅਪੀਲ ਕਰਦਿਆ ਕਿਹਾ ਕਿ ਵੱਧ ਤੋਂ ਵੱਧ ਸਿੱਖ ਸੰਗਤਾਂ ਨਗਰ ਕੀਰਤਨ ਵਿਚ ਹਾਜ਼ਰੀ ਭਰਨ ਤਾਂ ਜੋ ਇਟਲੀ ਵਿਚ ਜਨਮੇ ਸਿੱਖ ਪਰਿਵਾਰ ਦੇ ਬੱਚੇ ਆਪਣੇ ਗÏਰਮਮਈ ਸਿੱਖ ਇਤਿਹਾਸ ਨੂੰ ਡੂੰਘਾਈ ਨਾਲ ਸਮਝਦੇ ਹੋਏ ਇਸ ਦੇ ਧਾਰਨੀ ਬਣਕੇ ਪੰਥ ਦੀ ਚੜ੍ਹਦੀ ਕਲਾ ਦੇ ਕਾਰਜਾਂ ਦਾ ਹਿੱਸਾ ਬਣਨ¢ਸਾਹਿਬਜਾਦਾ ਅਜੀਤ ਸਿੰਘ, ਸਾਹਿਬਜਾਦਾ ਜੁਝਾਰ ਸਿੰਘ ਗੱਤਕਾ ਅਖਾੜਾ ਬਨਿਅੋਲੋ ਦੀਆਂ ਫÏਜ਼ਾਂ ਇਸ ਮÏਕੇ ਸਿੱਖ ਮਾਰਸ਼ਲ ਆਰਟ ਗੱਤਕਾ ਕਲਾ ਦੇ ਹੈਰਤ ਅੰਗੇਜ ਕਾਰਨਾਮੇ ਦਿਖਾਉਣਗੇ¢

ਪਿਛਲੀ ਖ਼ਬਰ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਰੈਣ ਸਬਾਈ ਕੀਰਤਨ ਸਮਾਗਮ 4 ਨੂੰ : ਭਾਈ ਗੋਰਾ <br/> ਅਗਲੀ ਖ਼ਬਰ ਕੈਨੇਡਾ 'ਚ ਸ਼ੁਰੂ ਹੋਇਆ ਸਿੱਖ ਵਿਰਾਸਤੀ ਮਹੀਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।