30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਭਾਰਤੀ ਵਿਦਿਆਰਥੀ ਦਾਖਲੇ ਤੋਂ ਪਹਿਲਾਂ ਉਜ਼ਬੇਕ ਯੂਨੀਵਰਸਿਟੀਆਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਕਰਨ-ਭਾਰਤ <br/>

ਅਜੀਤ ਡੈਸਕ 06-04-2026

ਮਾਸਕੋ, 5 ਅਪ੍ਰੈਲ (ਪੀ.ਟੀ.ਆਈ.)-ਭਾਰਤ ਨੇ ਉਜ਼ਬੇਕਿਸਤਾਨ ਦੀਆਂ ਯੂਨੀਵਰਸਿਟੀਆਂ ਵਲੋਂ ਪੇਸ਼ ਕੀਤੇ ਜਾਂਦੇ ਮੈਡੀਕਲ ਕੋਰਸਾਂ ਵਿਚ ਦਾਖਲਾ ਲੈਣ ਦੇ ਚਾਹਵਾਨ ਆਪਣੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਦਾਖਲੇ ਤੋਂ ਪਹਿਲਾਂ ਇਨ੍ਹਾਂ ਸੰਸਥਾਵਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਕਰਨ | ਇਸ ਤੋਂ ਇਲਾਵਾ, ਇਸਨੇ ਵਿਦੇਸ਼ੀ ਮੈਡੀਕਲ ਗ੍ਰੈਜੂਏਟ ਲਾਇਸੈਂਸੀਏਟ (ਐਫ਼.ਐਮ.ਜੀ.ਐਲ.) ਨਿਯਮਾਂ ਦੀ ਸੰਭਾਵੀ ਉਲੰਘਣਾ ਬਾਰੇ ਚਿੰਤਾ ਪ੍ਰਗਟ ਕੀਤੀ ਹੈ | ਵਿਦੇਸ਼ੀ ਮੈਡੀਕਲ ਗ੍ਰੈਜੂਏਟ ਲਾਇਸੈਂਸੀਏਟ (ਐਫ਼.ਐਮ.ਜੀ.ਐਲ.) ਰਾਸ਼ਟਰੀ ਮੈਡੀਕਲ ਕਮਿਸ਼ਨ (ਐਨ.ਐਮ.ਸੀ.) ਵਲੋਂ ਵਿਦੇਸ਼ਾਂ ਵਿਚ ਡਾਕਟਰੀ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਹੈ | ਤਾਸ਼ਕੰਦ 'ਚ ਭਾਰਤੀ ਦੂਤਾਵਾਸ ਨੇ ਵਿਦਿਆਰਥੀਆਂ ਨੂੰ ਕਿਸੇ ਵੀ ਵਿਅਕਤੀ ਜਾਂ ਏਜੰਟਾਂ ਵਲੋਂ ਗੁੰਮਰਾਹ ਨਾ ਹੋਣ ਤੇ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਕਿ ਉਜ਼ਬੇਕਿਸਤਾਨ 'ਚ ਸੰਸਥਾਵਾਂ ਆਪਣੇ ਦਾਖਲੇ ਦੀ ਅਸਲ ਸਮਰੱਥਾ ਤੋਂ ਵੱਧ ਵਿਦਿਆਰਥੀਆਂ ਨੂੰ ਦਾਖਲਾ ਨਾ ਦੇਣ |

ਪਿਛਲੀ ਖ਼ਬਰ ਇੰਟਰਨੈਸ਼ਨਲ ਸੀਰੀਜ਼ ਗੋਲਫ ਟੂਰਨਾਮੈਂਟ-ਕੋਛੜ ਸਰਬੋਤਮ ਪ੍ਰਦਰਸ਼ਨ ਨਾਲ 5ਵੇਂ ਸਥਾਨ 'ਤੇ ਰਿਹਾ ਅਗਲੀ ਖ਼ਬਰ ਅੰਡਰ-20 ਮਹਿਲਾ ਏਸ਼ੀਅਨ ਕੱਪ-ਆਸਟ੍ਰੇਲੀਆ ਤੋਂ ਹਾਰੀ ਭਾਰਤੀ ਟੀਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।