27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਲੈਸਟਰ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਖ਼ਾਲਸਾ ਸਾਜਨਾ ਦਿਵਸ

ਅਜੀਤ ਡੈਸਕ 15-04-2026
ਲੈਸਟਰ (ਇੰਗਲੈਂਡ), 14 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)-ਲੈਸਟਰ ਦੇ ਪ੍ਰਸਿੱਧ ਗੁਰਦੁਆਰੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਵਿਸ਼ਾਲ ਰਾਗੀ, ਢਾਡੀ ਅਤੇ ਕਵੀਸਰੀ ਦਰਬਾਰ ਸਜਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਨਾਮ ਸਿੰਘ ਨਵਾਂਸ਼ਹਿਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਖ਼ਾਲਸਾ ਸਾਜਨਾ ਦਿਵਸ ਸਿੱਖ ਕੌਮ ਲਈ ਬੇਹੱਦ ਮਹੱਤਵਪੂਰਨ ਦਿਹਾੜਾ ਹੈ, ਜੋ ਸਾਨੂੰ ਆਪਣੀ ਪਛਾਣ ਅਤੇ ਇਤਿਹਾਸ ਨਾਲ ਜੋੜਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਵਲੋਂ ਦਿੱਤੇ ਗਏ ਸਿਧਾਂਤਾਂ ਅਤੇ ਮਰਯਾਦਾ ਅਨੁਸਾਰ ਜੀਵਨ ਬਤੀਤ ਕਰਨਾ ਚਾਹੀਦਾ ਹੈ | ਸਾਬਕਾ ਪ੍ਰਧਾਨ ਅਤੇ ਤੀਰ ਗਰੁੱਪ ਦੇ ਮੁੱਖ ਬੁਲਾਰੇ ਰਾਜਮਨਵਿੰਦਰ ਸਿੰਘ ਰਾਜਾ ਕੰਗ ਨੇ ਸਮੂਹ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਦਿਨ ਸਾਨੂੰ ਸੇਵਾ, ਸਿਮਰਨ ਅਤੇ ਸੱਚਾਈ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ | ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਘਰਾਂ ਨਾਲ ਜੁੜ ਕੇ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਵੀ ਗੁਰਬਾਣੀ ਅਤੇ ਸਿੱਖੀ ਨਾਲ ਜੋੜਿਆ ਜਾਵੇ | ਇਸ ਮੌਕੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਦੀ ਸੇਵਾ ਵੀ ਕੀਤੀ ਗਈ |

ਪਿਛਲੀ ਖ਼ਬਰ ਬਰਤਾਨੀਆ ਦੇ ਪ੍ਰਧਾਨ ਮੰਤਰੀ ਸਟਾਰਮਰ ਨੇ ਸਿੱਖ ਭਾਈਚਾਰੇ ਨਾਲ ਮਨਾਈ ਵਿਸਾਖੀ <br/> ਅਗਲੀ ਖ਼ਬਰ ਵਿਜ਼ਡਨ ਪੁਰਸਕਾਰ: ਅਭਿਸ਼ੇਕ ਸ਼ਰਮਾ ਬਣੇ ਸਰਬੋਤਮ ਟੀ-20 ਕ੍ਰਿਕਟਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।