27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਰੈਸਟੋਰੈਂਟ 'ਚ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ-ਇਕ ਦੀ ਮੌਤ, 6 ਜ਼ਖ਼ਮੀ <br/>

ਅਜੀਤ ਡੈਸਕ 15-04-2026
ਸੈਕਰਾਮੈਂਟੋ, 14 ਅਪ੍ਰੈਲ (ਹੁਸਨ ਲੜੋਆ ਬੰਗਾ)-ਨਿਊਜਰਸੀ 'ਚ ਚਿੱਕ-ਫਿਲ-ਏ ਰੈਸਟੋਰੈਂਟ 'ਚ ਅਣਪਛਾਤੇ ਵਿਅਕਤੀਆਂ ਵਲੋਂ ਕੀਤੀ ਗੋਲੀਬਾਰੀ 'ਚ ਇਕ ਵਿਅਕਤੀ ਦੇ ਮਾਰੇ ਜਾਣ ਅਤੇ 6 ਹੋਰਨਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਯੁੂਨੀਅਨ ਕਾਊਾਟੀ ਪ੍ਰਾਸੀਕਿਊਟਰ ਦਫ਼ਤਰ ਅਨੁਸਾਰ ਕਈ ਸ਼ੱਕੀ ਨਕਾਬਪੋਸ਼ ਰੈਸਟੋਰੈਂਟ 'ਚ ਦਾਖਲ ਹੋਏ ਅਤੇ ਉਨ੍ਹਾਂ ਨੇ ਅੰਧਾਧੁੰਦ ਗੋਲੀਬਾਰੀ ਕੀਤੀ | ਮੌਕੇ ਉਪਰ ਪੁੱਜੀ ਪੁਲਿਸ ਨੂੰ 7 ਲੋਕ ਜ਼ਖ਼ਮੀ ਹਾਲਤ 'ਚ ਮਿਲੇ, ਜਿਨ੍ਹਾਂ 'ਚੋਂ ਇਕ ਨੂੰ ਮੌਕੇ ਉਪਰ ਹੀ ਮਿ੍ਤਕ ਐਲਾਨ ਦਿੱਤਾ ਗਿਆ | 6 ਹੋਰਨਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ | ਅਧਿਕਾਰੀਆਂ ਅਨੁਸਾਰ ਮੁੱਢਲੀ ਜਾਂਚ 'ਚ ਪਤਾ ਲੱਗਾ ਹੈ ਕਿ ਇਹ ਬਿਨਾਂ ਸੋਚੇ ਸਮਝੇ ਵਾਪਰੀ ਘਟਨਾ ਨਹੀਂ ਹੈ | ਅਜੇ ਤੱਕ ਇਸ ਮਾਮਲੇ 'ਚ ਕੋਈ ਗਿ੍ਫ਼ਤਾਰੀ ਨਹੀਂ ਹੋਈ ਹੈ | ਯੂਨੀਅਨ ਕਾਊਾਟੀ ਦੇ ਅਪਰਾਧ ਰੋਕੂ ਵਿੰਗ ਨੇ ਘਟਨਾ ਸੰਬੰਧੀ ਸੂਹ ਦੇਣ ਵਾਲੇ ਨੂੰ 10,000 ਡਾਲਰ ਇਨਾਮ ਦੇਣ ਦਾ ਐਲਾਨ ਕੀਤਾ ਹੈ | ਯੂਨੀਅਨ ਟਾਊਨਸ਼ਿੱਪ ਮੇਅਰ ਪੈਟਰੀਸੀਆ ਗੁਏਰਾ ਫਰੇਜ਼ੀਅਰ ਨੇ ਹਿੰਸਾ ਦੀ ਨਿੰਦਾ ਕਰਦਿਆਂ ਕਿਹਾ ਕਿ ਘਟਨਾ ਨੇ ਭਾਈਚਾਰੇ ਨੂੰ ਝੰਝੋੜ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਉਸ ਦਾ ਦਫ਼ਤਰ ਹਮਲਾਵਰਾਂ ਦੀ ਗਿ੍ਫ਼ਤਾਰੀ ਲਈ ਲਾਅ ਇਨਫੋਰਸਮੈਂਟ ਭਾਈਵਾਲਾਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ ਤੇ ਘਟਨਾ ਦੀ ਜਾਂਚ ਜਾਰੀ ਹੈ |

ਪਿਛਲੀ ਖ਼ਬਰ ਕੈਨੇਡਾ 'ਚ ਕਾਰਨੀ ਸਰਕਾਰ ਨੂੰ ਮਿਲਿਆ ਬਹੁਮਤ <br/> ਅਗਲੀ ਖ਼ਬਰ ਕੈਨੇਡਾ 'ਚ ਵਿਸਾਖੀ ਸਮਾਗਮ ਮੌਕੇ ਬਿਕਰਮਜੀਤ ਸਿੰਘ ਅੱਲਾਬਖਸ਼ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।