21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸ਼ਿਕਾਗੋ ਵਿਖੇ ਖ਼ਾਲਿਸਤਾਨ ਐਲਾਨਨਾਮਾ ਦਿਵਸ ਮਨਾਇਆ

ਅਜੀਤ ਡੈਸਕ 07-05-2026
ਸ਼ਿਕਾਗੋ, 6 ਮਈ (ਕੇਵਲ ਗੁਰਾਇਆ)-ਇੱਥੇ 'ਸਿੱਖ ਰਿਲੀਜੀਅਸ ਸੁਸਾਇਟੀ ਪੈਲਾਟਾਇਨ' ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕਾਂ ਵੱਲੋਂ ਖ਼ਾਲਿਸਤਾਨ ਐਲਾਨਨਾਮਾ ਦੀ 40ਵੀਂ ਵਰ੍ਹੇਗੰਢ ਮਨਾਈ ਗਈ | ਕੀਰਤਨ ਜਥਿਆਂ ਵੱਲੋਂ ਚੜ੍ਹਦੀ ਕਲਾ ਦੇ ਸ਼ਬਦ ਪੜ੍ਹੇ ਗਏ | ਭਾਈ ਲਖਵਿੰਦਰ ਸਿੰਘ ਵੱਲੋਂ ਕਥਾ ਵਿਚਾਰ ਕੀਤੀ ਗਈ | ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਹਰਕੀਰਤ ਸਿੰਘ ਸੰਧੂ ਨੇ ਸੰਗਤਾਂ ਨਾਲ ਖ਼ਾਲਿਸਤਾਨ ਐਲਾਨ ਨਾਮਾ ਸਬੰਧੀ ਵਿਚਾਰ ਸਾਂਝੇ ਕੀਤੇ | ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ | ਉਨ੍ਹਾਂ ਦੱਸਿਆਂ ਕਿ 29 ਅਪ੍ਰੈਲ 1986 ਨੂੰ ਪੰਥਕ ਕਮੇਟੀ ਦੇ ਮੈਂਬਰਾਂ ਜਿਨ੍ਹਾਂ ਵਿਚ ਸ਼ਹੀਦ ਬਾਬਾ ਗੁਰਬਚਨ ਸਿੰਘ ਮਾਨੋਚਾਹਲ, ਸ਼ਹੀਦ ਭਾਈ ਅਰੂੜ ਸਿੰਘ, ਸ਼ਹੀਦ ਭਾਈ ਗੁਰਦੇਵ ਸਿੰਘ ਉਸਮਾਨ ਵਾਲਾ, ਭਾਈ ਧੰਨਾ ਸਿੰਘ ਤੇ ਭਾਈ ਵੱਸਣ ਸਿੰਘ ਜ਼ਫਰਵਾਲ ਵਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਹਜ਼ਾਰਾਂ ਸੰਗਤਾਂ ਦੀ ਹਾਜ਼ਰੀ ਵਿਚ ਖ਼ਾਲਿਸਤਾਨ ਐਲਾਨਨਾਮੇ ਦਾ ਜੈਕਾਰਿਆਂ ਦੀ ਗੂੰਜ ਵਿਚ ਐਲਾਨ ਕੀਤਾ ਗਿਆ ਸੀ ਤੇ ਜਿਸ ਤੇ ਪਹਿਰਾ ਦਿੰਦਿਆਂ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਤੇ ਬਾਹਰਲੇ ਮੁਲਕਾਂ ਵਿਚ ਵੱਸਦੇ ਸਿੱਖਾਂ ਵੱਲੋਂ ਇਸ ਦਿਹਾੜੇ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ |
ਪਿਛਲੀ ਖ਼ਬਰ ਸਕਾਟਲੈਂਡ ਦੀ 7ਵੀਂ ਸੰਸਦ ਚੁਣਨ ਲਈ ਵੋਟਾਂ ਅੱਜ ਅਗਲੀ ਖ਼ਬਰ ਆਈ.ਪੀ.ਐਲ. ਫਾਈਨਲ ਦੀ ਮੇਜ਼ਬਾਨੀ ਕਰੇਗਾ ਅਹਿਮਦਾਬਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।