21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਫਰਿਜ਼ਨੋ ਪਹੁੰਚੇ ਪਰਮਿੰਦਰ ਸਿੰਘ ਢੀਂਡਸਾ ਪੰਜਾਬੀ ਭਾਈਚਾਰੇ ਨਾਲ ਹੋਏ ਰੂਬਰੂ <br/>

ਅਜੀਤ ਡੈਸਕ 07-05-2026
ਸੈਕਰਾਮੈਂਟੋ, 6 ਮਈ (ਹੁਸਨ ਲੜੋਆ ਬੰਗਾ)-ਪੰਜਾਬ ਦੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਆਪਣੇ ਅਮਰੀਕੀ ਦੌਰੇ ਦੌਰਾਨ ਫਰਿਜ਼ਨੋ ਪਹੁੰਚੇ, ਜਿੱਥੇ ਉਨ੍ਹਾਂ ਨੇ ਸਥਾਨਕ ਪੰਜਾਬੀ ਭਾਈਚਾਰੇ ਨਾਲ ਰੂਬਰੂ ਹੋ ਕੇ ਆਪਣੇ ਵਿਚਾਰ ਸਾਂਝੇ ਕੀਤੇ | ਇਹ ਸਮਾਗਮ ਨੂੰ ਕਰਵਾਉਣ 'ਚ ਸਰਪੰਚ ਜੁਗਰਾਜ ਸਿੰਘ ਦੌਧਰ (ਸ਼੍ਰੋਮਣੀ ਕਮੇਟੀ ਮੈਂਬਰ), ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਦੌਧਰ ਤੇ ਗੁਰਜਪਾਲ ਸਿੰਘ ਸਿੱਧੂ ਸਮੇਤ ਸਾਥੀਆਂ ਦਾ ਵਿਸ਼ੇਸ਼ ਯੋਗਦਾਨ ਰਿਹਾ | ਸਮਾਗਮ 'ਚ ਪੰਜਾਬ ਪੁਲਿਸ ਦੇ ਸਾਬਕਾ ਅਫ਼ਸਰਾਂ ਬਲਰਾਜ ਸਿੰਘ ਤੇ ਮੇਜਰ ਸਿੰਘ ਢਿੱਲੋਂ ਨੇ ਵੀ ਖ਼ਾਸ ਤÏਰ 'ਤੇ ਸ਼ਿਰਕਤ ਕੀਤੀ | ਸਮਾਗਮ ਦÏਰਾਨ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਧਾਰ ਲਹਿਰ ਦਾ ਮਕਸਦ ਸਿਰਫ਼ ਸੱਤਾ ਪ੍ਰਾਪਤ ਕਰਨਾ ਨਹੀਂ, ਸਗੋਂ ਪੰਥ ਤੇ ਪੰਜਾਬ ਦੀ ਭਲਾਈ ਲਈ ਸਿਆਸੀ ਸਿਸਟਮ 'ਚ ਸੁਧਾਰ ਲਿਆਉਣਾ ਹੈ | ਉਨ੍ਹਾਂ ਕਿਹਾ ਕਿ ਅਸੀਂ ਬਿਨਾਂ ਕਿਸੇ ਸੱਤਾ ਦੇ ਲਾਲਚ ਦੇ ਆਪਣੀ ਵਚਨਬੱਧਤਾ 'ਤੇ ਕਾਇਮ ਹਾਂ ਤੇ ਅਕਾਲੀ ਦਲ ਵਿਚ ਹੋਈਆਂ ਗ਼ਲਤੀਆਂ ਨੂੰ ਠੀਕ ਕਰਨ ਲਈ ਇਹ ਲਹਿਰ ਚਲਾਈ ਜਾ ਰਹੀ ਹੈ¢ ਜਦ ਤੱਕ ਲੀਡਰਸ਼ਿਪ ਸੁਧਾਰ ਦੇ ਰਸਤੇ 'ਤੇ ਨਹੀਂ ਆਉਂਦੀ, ਅਸੀਂ ਆਪਣੀ ਕੋਸ਼ਿਸ਼ ਜਾਰੀ ਰੱਖਾਂਗੇ | ਇਸ ਮÏਕੇ ਮਲਕੀਤ ਸਿੰਘ ਕਿੰਗਰਾ ਨੇ ਕਿਹਾ ਕਿ ਢੀਂਡਸਾ ਪਰਿਵਾਰ ਦੀ ਸਿਆਸੀ ਛਵੀ ਹਮੇਸ਼ਾ ਸਾਫ਼-ਸੁਥਰੀ ਤੇ ਇਮਾਨਦਾਰ ਵਾਲੀ ਰਹੀ ਹੈ | ਉਨ੍ਹਾਂ ਨੇ ਸਵ. ਸੁਖਦੇਵ ਸਿੰਘ ਢੀਂਡਸਾ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਨਰਮ ਦਿਲ ਤੇ ਸਾਫ਼ ਸੁਥਰੇ ਅਕਸ ਵਾਲੇ ਨੇਤਾ ਸਨ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਕਈ ਵਾਰ ਵਿਧਾਇਕ ਚੁਣਿਆ | ਉਨ੍ਹਾਂ ਨੇ ਅਕਾਲੀ ਸਰਕਾਰ ਵਿਚ ਟਰਾਂਸਪੋਰਟ ਮੰਤਰੀ ਤੇ ਬਾਅਦ 'ਚ ਕੇਂਦਰੀ ਮੰਤਰੀ ਵਜੋਂ ਵੀ ਪੰਜਾਬ ਲਈ ਕਈ ਮਹੱਤਵਪੂਰਨ ਯੋਗਦਾਨ ਪਾਏ | ਉਨ੍ਹਾਂ ਨੇ ਅੱਗੇ ਕਿਹਾ ਕਿ ਸਵ. ਸੁਖਦੇਵ ਸਿੰਘ ਢੀਂਡਸਾ ਦੀ ਵਿਰਾਸਤ ਨੂੰ ਅੱਗੇ ਵਧਾਉਂਦੇ ਹੋਏ ਉਨ੍ਹਾਂ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਅਕਾਲੀ ਸਰਕਾਰ 'ਚ ਪੀ.ਡਬਲਯੂ.ਡੀ. ਮੰਤਰੀ ਤੇ ਵਿੱਤ ਮੰਤਰੀ ਵਜੋਂ ਕੰਮ ਕਰਦਿਆਂ ਪੰਜਾਬ ਪੱਖੀ ਫ਼ੈਸਲੇ ਕੀਤੇ ਤੇ ਲੋਕ-ਹਿਤ ਵਿਚ ਕਈ ਪ੍ਰੋਜੈਕਟ ਲਾਗੂ ਕੀਤੇ | ਸਮਾਗਮ ਦਾ ਮੰਚ ਸੰਚਾਲਨ ਪੱਤਰਕਾਰ ਨੀਟਾ ਮਾਛੀਕੇ ਵੱਲੋਂ ਬੜੀ ਸੁਚੱਜੇ ਢੰਗ ਨਾਲ ਕੀਤਾ ਗਿਆ |

ਪਿਛਲੀ ਖ਼ਬਰ ਕਰੂਜ਼ ਜਹਾਜ਼ ਤੋਂ ਹੰਟਾਵਾਇਰਸ ਦੇ ਤਿੰਨ ਸ਼ੱਕੀ ਮਰੀਜ਼ਾਂ ਨੂੰ ਬਾਹਰ ਕੱਢਿਆ ਅਗਲੀ ਖ਼ਬਰ ਪ੍ਰਭਾਸ ਦੀ ਫਿਲਮ ਦੀ ਟੀਮ ਨਾਲ ਵਾਪਰਿਆ ਹਾਦਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।