ਸਿਡਨੀ, 7 ਮਈ (ਹਰਕੀਰਤ ਸਿੰਘ ਸੰਧਰ)-ਪੰਜਾਬ ਦੀ ਰਾਜਨੀਤੀ ਨੂੰ ਲੈ ਕੇ ਅੱਜਕੱਲ੍ਹ ਹਰ ਕੋਈ ਚਿੰਤਤ ਨਜ਼ਰ ਆ ਰਿਹਾ ਹੈ | ਇਨ੍ਹਾਂ ਦਿਨਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਤਜਿੰਦਰ ਸਿੰਘ ਮਿੱਡੂਖੇੜਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਗੁਰਪ੍ਰੀਤ ਸਿੰਘ ਝੱਬਰ ਸਿਡਨੀ ਦੌਰੇ 'ਤੇ ਪਹੁੰਚੇ ਹੋਏ ਹਨ | ਉਹ ਇੱਥੇ ਪੰਜਾਬ ਅਤੇ ਅਕਾਲੀ ਦਲ ਬਾਦਲ ਨਾਲ ਜੁੜੇ ਮਸਲਿਆਂ 'ਤੇ ਪੰਜਾਬੀਆਂ ਨਾਲ ਵਿਚਾਰ ਸਾਂਝੇ ਕਰਨ ਆਏ ਹਨ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਨਿਊਜ਼ੀਲੈਂਡ ਵਿਚ ਵੀ ਪੰਜਾਬੀ ਭਾਈਚਾਰੇ ਨਾਲ ਮੁਲਾਕਾਤਾਂ ਕਰ ਚੁੱਕੇ ਹਨ | ਸਿਡਨੀ ਵਿਚ ਜੱਗੀਜ਼ ਰੈਸਟੋਰੈਂਟ ਵਿਖੇ ਹੋਏ ਇਕ ਸਮਾਗਮ ਦੌਰਾਨ ਉਨ੍ਹਾਂ ਨੇ ਪੰਜਾਬੀਆਂ ਨੂੰ ਸੰਬੋਧਨ ਕੀਤਾ | ਇਸ ਮੌਕੇ ਤਜਿੰਦਰ ਸਿੰਘ ਮਿੱਡੂਖੇੜਾ ਨੇ ਕਿਹਾ ਕਿ ਪੰਜਾਬ ਪਿਛਲੇ ਕੁਝ ਸਾਲਾਂ ਤੋਂ ਕਈ ਸੰਕਟਾਂ ਵਿਚੋਂ ਗੁਜ਼ਰ ਰਿਹਾ ਹੈ ਅਤੇ ਹੁਣ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਇਕੱਠੇ ਹੋ ਕੇ ਪੰਜਾਬ ਨੂੰ ਇਸ ਹਾਲਤ ਵਿਚੋਂ ਬਾਹਰ ਕੱਢਿਆ ਜਾਵੇ | ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੂੰ ਹਮੇਸ਼ਾਂ ਇਹ ਉਮੀਦ ਰਹਿੰਦੀ ਹੈ ਕਿ ਪੰਜਾਬ ਵੱਲੋਂ ਚੰਗੀਆਂ ਅਤੇ ਠੰਡੀਆਂ ਹਵਾਵਾਂ ਆਉਣ | ਇਸ ਲਈ ਹਰ ਪੰਜਾਬੀ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਪੰਜਾਬ ਦੇ ਭਲੇ ਲਈ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਦÏਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਗੁਰਪ੍ਰੀਤ ਸਿੰਘ ਝੱਬਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਤੇ ਪੰਜਾਬ ਦੀ ਮÏਜੂਦਾ ਸਥਿਤੀ 'ਤੇ ਚਿੰਤਾ ਜ਼ਾਹਿਰ ਕੀਤੀ |