01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸੰਤ ਅਮਰ ਸਿੰਘ ਰਾੜਾ ਸਾਹਿਬ ਵਾਲੇ ਇੰਗਲੈਂਡ ਵਿਚ

ਅਜੀਤ ਡੈਸਕ 01-07-2026
ਲੰਡਨ, 30 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰਾੜਾ ਸਾਹਿਬ ਸੰਪਰਦਾ ਦੇ ਮੁਖੀ ਸੰਤ ਅਮਰ ਸਿੰਘ ਆਪਣੇ ਜਥੇ ਸਮੇਤ ਇੰਗਲੈਂਡ ਵਿਚ ਹਨ। ਜਿਥੇ ਉਹ ਵੱਖ-ਵੱਖ ਸ਼ਹਿਰਾਂ ਵਿਚ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕਰਦੇ ਹੋਏ ਦੀਵਾਨ ਸਜਾ ਰਹੇ ਹਨ। ਇਸੇ ਲੜੀ ਤਹਿਤ ਸੰਤ ਅਮਰ ਸਿੰਘ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਨਤਮਸਤਕ ਹੋਏ ਅਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ, ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ, ਜਨਰਲ ਸਕੱਤਰ ਸ਼ਰਨਬੀਰ ਸਿੰਘ ਸੰਘਾ, ਸੁਰਿੰਦਰ ਸਿੰਘ ਢੱਟ, ਪਰਮਜੀਤ ਸਿੰਘ ਧਾਲੀਵਾਲ ਨੇ ਸੰਤ ਅਮਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਸੁਖਦੀਪ ਸਿੰਘ ਗਿੱਲ, ਇੰਦਰਜੀਤ ਸਿੰਘ ਦਹੇਲੇ ਆਦਿ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਸੰਬੰਧੀ ਲੰਡਨ ਵਿਚ ਹੋਣ ਵਾਲੇ ਸਮਾਗਮਾਂ ਵਿਚ ਦੇਸ਼ ਵਿਦੇਸ਼ ਤੋਂ ਸਿੱਖ ਪ੍ਰਚਾਰਕ ਅਤੇ ਸੰਗਤਾਂ ਪਹੁੰਚ ਰਹੀਆਂ ਹਨ।
ਪਿਛਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰ... ਅਗਲੀ ਖ਼ਬਰ ਵੈਸਟ ਹਾਰਟਫੋਰਡ ਦੇ ਕਾਰੋਬਾਰੀ ਨੂੰ ‘ਆਈਸ’ ਨੇ ਕੀਤਾ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।