01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਐਡਨਬਰਾ ’ਚ ਪੰਜਾਬੀ ਮੇਲਾ ਕਰਵਾਇਆ

ਅਜੀਤ ਡੈਸਕ 02-07-2026
ਗਲਾਸਗੋ, 1 ਜੁਲਾਈ (ਹਰਜੀਤ ਸਿੰਘ ਦੁਸਾਂਝ ਪੁਆਦੜਾ) - ਸਕਾਟਲੈਂਡ ਦੀ ਰਾਜਧਾਨੀ ਐਡਨਬਰਾ ਦੇ ਐਡਨਬਰਾ ਕਾਲਜ ਵਿੱਚ ਪੰਜਾਬੀ ਆਰਟਸ ਤੇ ਕਲਚਰ ਵੱਲੋਂ ਪੰਜਾਬੀ ਮੇਲਾ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਭਾਈਚਾਰਿਆਂ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਯੂਕੇ ਦੇ ਜੰਮਪਲ ਛੋਟੇ ਬੱਚੇ ਜਸਦੀਪ ਸਿੰਘ ਨੇ ਸੁਰੀਲੀ ਆਵਾਜ਼ ਵਿੱਚ ਰਣਜੀਤ ਬਾਵਾ ਦੇ ਗੀਤ ਗਾ ਕੇ ਕੀਤੀ। ਇਸ ਤੋਂ ਬਾਅਦ ਗਾਇਕ ਮਿਸਟਰ ਡੀ, ਗਾਇਕਾ ਰਜਨੀ ਆਰੀਆ ਜੈਨ ਅਤੇ ਪ੍ਰਸਿੱਧ ਗਾਇਕ ਲਹਿੰਬਰ ਹੁਸੈਨਪੁਰੀ ਨੇ ਆਪਣੇ ਲੋਕਪ੍ਰਿਯ ਗੀਤਾਂ ਨਾਲ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ। ਪ੍ਰੋਗਰਾਮ ਵਿੱਚ ਸਕਾਟਲੈਂਡ ਵਿੱਚ ਭਾਰਤ ਦੇ ਵਾਈਸ ਕੌਂਸਲ ਅਮਿਤ ਕੁਮਾਰ ਚੌਧਰੀ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਪ੍ਰਬੰਧਕਾਂ ਨੂੰ ਇਸ ਰੰਗਾਰੰਗ ਪ੍ਰੋਗਰਾਮ ਲਈ ਵਧਾਈ ਦਿੱਤੀ। ਪ੍ਰੋਗਰਾਮ ਦੇ ਪ੍ਰਬੰਧਕਾਂ ਸੁਖਵਿੰਦਰ ਸਿੰਘ, ਲਾਡੀ ਸ਼ਰਮਾ, ਮੋਹਿਤ ਨਰੂਲਾ ਅਤੇ ਮੋਨੀ ਗਾਬਾ ਨੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਦਰਸ਼ਕਾਂ ਅਤੇ ਕਲਾਕਾਰਾਂ ਦਾ ਧੰਨਵਾਦ ਕੀਤਾ। ਸੁਖਵਿੰਦਰ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮਕਸਦ ਸਕਾਟਲੈਂਡ ਵਿੱਚ ਪੰਜਾਬੀ ਭਾਸ਼ਾ, ਸੰਗੀਤ, ਕਲਾ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਨਾ ਹੈ।
ਪਿਛਲੀ ਖ਼ਬਰ ਫੀਫਾ ਕੱਪ ਮੌਕੇ ਸਿੱਖ ਮੋਟਰ ਸਾਈਕਲ ਕਲੱਬ ਵੱਲੋਂ ਕੱਢਿਆ ਮਾਰਚ ਅਗਲੀ ਖ਼ਬਰ ਵਿਸ਼ਵ ਕੱਪ ਨਾਲ ਬੀ.ਸੀ. ਦੀ ਅਰਥਵਿਵਸਥਾ ਨੂੰ ਰਲਿਆ ਮਿਲਿਆ ਹੁਲਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।