12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਕਾਂਗਰਸੀ ਆਗੂਆਂ ਦੀਵਾਨ, ਪੱਲੀਝਿੱਕੀ ਦੀ ਲੰਡਨ ’ਚ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਦੇ ਆਗੂਆਂ ਨਾਲ ਮੁਲਾਕਾਤ

ਲੰਡਨ, 11 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਤੇ ਜਿਲ੍ਹਾ ਕਾਂਗਰਸ ਨਵਾਂ ਸ਼ਹਿਰ ਦੇ ਸਾਬਕਾ ਪ੍ਰਧਾਨ ਤੇ ਜਿਲ੍ਹਾ ਯੋਜਨਾ ਬੋਰਡ ਐਸ ਬੀ ਐਸ ਨਗਰ ਦੇ ਸਾਬਕਾ ਚੇਅਰਮੈਨ ਸਤਬੀਰ ਸਿੰਘ ਪੱਲੀਝਿੱਕੀ ਵੱਲੋਂ ਲੰਡਨ ਦੌਰੇ ਤੋਂ ਪਹੁੰਚਣ ਤੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਤੇ ਆਈ ਓ. ਸੀ.

ਅਜੀਤ ਡੈਸਕ 12-08-2026
ਲੰਡਨ, 11 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਤੇ ਜਿਲ੍ਹਾ ਕਾਂਗਰਸ ਨਵਾਂ ਸ਼ਹਿਰ ਦੇ ਸਾਬਕਾ ਪ੍ਰਧਾਨ ਤੇ ਜਿਲ੍ਹਾ ਯੋਜਨਾ ਬੋਰਡ ਐਸ ਬੀ ਐਸ ਨਗਰ ਦੇ ਸਾਬਕਾ ਚੇਅਰਮੈਨ ਸਤਬੀਰ ਸਿੰਘ ਪੱਲੀਝਿੱਕੀ ਵੱਲੋਂ ਲੰਡਨ ਦੌਰੇ ਤੋਂ ਪਹੁੰਚਣ ਤੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਤੇ ਆਈ ਓ.ਸੀ. ਯੂ.ਕੇ. ਦੀ ਸੀਨੀਅਰ ਮੀਤ ਪ੍ਰਧਾਨ ਗੁਰਮਿੰਦਰ ਕੌਰ ਰੰਧਾਵਾ ਅਤੇ ਸੰਦੀਪ ਸੋਨੀ ਨੇ ਨਿੱਘਾ ਸਵਾਗਤ ਕੀਤਾ । ਇਸ ਮੌਕੇ ਸਾਊਥਾਲ ਤੋਂ ਸਾਬਕਾ ਐਮ.ਪੀ. ਵਰਿੰਦਰ ਸ਼ਰਮਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ । ਇਸ ਮੁਲਾਕਾਤ ਦੌਰਾਨ ਪੰਜਾਬ ਨਾਲ ਸਬੰਧਿਤ ਮੁੱਦਿਆਂ ’ਤੇ ਵਿਚਾਰ-ਚਰਚਾ ਕਰਦਿਆਂ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ, ਸਮਾਜਿਕ-ਆਰਥਿਕ ਚੁਣੌਤੀਆਂ ਨਾਲ ਨਜਿੱਠਣ ਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਦੀਵਾਨ ਤੇ ਪੱਲੀਝਿੱਕੀ ਨੇ ਕਿਹਾ ਕਿ ਪੰਜਾਬ ਦੀ ਆਵਾਜ਼ ਨੂੰ ਕੌਮੀ ਤੇ ਅੰਤਰ ਰਾਸ਼ਟਰੀ ਮੰਚਾਂ ’ਤੇ ਹੋਰ ਮਜ਼ਬੂਤੀ ਨਾਲ ਉਠਾਉਣ ਲਈ ਸੂਬੇ ਅਤੇ ਪ੍ਰਵਾਸੀ ਪੰਜਾਬੀਆਂ ਦਰਮਿਆਨ ਸਾਂਝੇ ਯਤਨਾਂ ਦੀ ਲੋੜ ਹੈ । ਇਸ ਮੀਟਿੰਗ ਨੇ ਏਕਤਾ ਦੀ ਭਾਵਨਾ ਤੇ ਵਿਹਾਰਕ ਹੱਲ ਲੱਭਣ ਪ੍ਰਤੀ ਵਚਨਬੱਧਤਾ ਨੂੰ ਦਰਸਾਇਆ ਅਤੇ ਪੰਜਾਬ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ’ਤੇ ਸੰਵਾਦ ਅਤੇ ਸਹਿਮਤੀ ਬਣਾਉਣ ਪ੍ਰਤੀ ਕਾਂਗਰਸ ਪਾਰਟੀ ਦੀ ਵਚਨਬੱਧਤਾ ਨੂੰ ਵੀ ਉਜਾਗਰ ਕੀਤਾ ਹੈ । ਇੰਡੀਅਨ ਓਵਰਸੀਜ਼ ਕਾਂਗਰਸ (ਆਈ E ਸੀ) ਯੂ ਕੇ ਦੇ ਜਨਰਲ ਸਕੱਤਰ ਵਿਕਰਮ ਦੁਹਾਨ ਤੋਂ ਇਲਾਵਾ ਰਮਨ ਭੰਡਾਲ ਕਨੇਚ, ਅਤੇ ਰਿੰਟੂ ਵੜੈਚ ਆਦਿ ਇਸ ਮੌਕੇ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤੀ ਜਿਊਲਰੀ ਸਟੋਰ ‘9ਲੱਖਾ’ ਵਿਚ 45 ਸਕਿੰਟਾਂ ’ਚ 1 ਮਿਲੀਅਨ ਡਾਲਰ ਦੇ ਗਹਿਣਿਆਂ ਦੀ ਲੁੱਟ ਅਗਲੀ ਖ਼ਬਰ ਇੰਮੀਗ੍ਰੇਸ਼ਨ ਅਰਜ਼ੀਆਂ ਦੀ ਆਨਲਾਈਨ ਫਾਈਲਿੰਗ ਲਾਜ਼ਮੀ: ਅਮਰੀਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।