17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਭਾਰਤੀ ਕੌਸਲੇਟ ਫਰੈਂਕਫਰਟ ਸਾਹਮਣੇ ਰੋਸ ਮੁਜਾਹਰਾ

ਲੰਡਨ, 16 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜਰਮਨੀ ਦੀਆਂ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਅੱਜ ਫਰੈਂਕਫੋਰਟ ਵਿਖੇ 15 ਅਗਸਤ ਦੇ ਅਜ਼ਾਦੀ ਦਿਹਾੜੇ ਮੌਕੇ ਭਾਰਤੀ ਕੌਸਲੇਟ ਫਰੈਂਕਫੋਰਟ ਸਾਹਮਣੇ ਰੋਸ ਮੁਜਾਹਰਾ ਕੀਤਾ। ਪੰਥਕ ਬੁਲਾਰਿਆਂ ਵਲੋਂ 1947 ਤੋਂ ਲੈਕੇ ਅੱਜ ਤੱਕ ਸਿੱਖਾਂ ਸਮੇਤ ਘੱਟ ਗਿਣਤੀਆਂ ’ ਤੇ ਹੁੰਦੇ ਜ਼ੁਲਮਾਂ ਦੀ ਦਾਸਤਾਨ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਬਿਆਨਿਆ ਗਿਆ।

ਰੋਸ ਪ੍ਰਦਰਸ਼ਨ ਕਰਦਾ ਹੋਇਆ ਸਿੱਖ ਭਾਈਚਾਰਾ। ਤਸਵੀਰ-ਮਨਪ੍ਰੀਤ ਸਿੰਘ ਬੱਧਨੀ ਕਲਾਂ 17-08-2026

ਲੰਡਨ, 16 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜਰਮਨੀ ਦੀਆਂ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਅੱਜ ਫਰੈਂਕਫੋਰਟ ਵਿਖੇ 15 ਅਗਸਤ ਦੇ ਅਜ਼ਾਦੀ ਦਿਹਾੜੇ ਮੌਕੇ ਭਾਰਤੀ ਕੌਸਲੇਟ ਫਰੈਂਕਫੋਰਟ ਸਾਹਮਣੇ ਰੋਸ ਮੁਜਾਹਰਾ ਕੀਤਾ। ਪੰਥਕ ਬੁਲਾਰਿਆਂ ਵਲੋਂ 1947 ਤੋਂ ਲੈਕੇ ਅੱਜ ਤੱਕ ਸਿੱਖਾਂ ਸਮੇਤ ਘੱਟ ਗਿਣਤੀਆਂ ’ ਤੇ ਹੁੰਦੇ ਜ਼ੁਲਮਾਂ ਦੀ ਦਾਸਤਾਨ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਬਿਆਨਿਆ ਗਿਆ। ਸਟੇਜ ਦੀ ਕਾਰਵਾਈ ਸਿੱਖ ਫੈਡਰੇਸ਼ਨ ਜਰਮਨੀ ਦੇ ਆਗੂ ਭਾਈ ਗੁਰਦਿਆਲ ਸਿੰਘ ਲਾਲੀ ਨੇ ਬਾਖੂਬੀ ਨਿਭਾਉਦਿਆਂ ਵੱਖ ਵੱਖ ਬੁਲਾਰਿਆਂ ਨੂੰ ਆਪਣੇ ਵਿਚਾਰ ਰੱਖਣ ਦਾ ਮੌਕਾ ਦਿੱਤਾ। ਬੁਲਾਰਿਆਂ ਵਿਚ ਦਲ ਖਾਲਸਾ ਜਰਮਨੀ ਦੇ ਪ੍ਰਧਾਨ ਹਰਮੀਤ ਸਿੰਘ ਤੇ ਅੰਗਰੇਜ਼ ਸਿੰਘ, ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਧਰਮੀ ਫੌਜੀ ਭਾਈ ਪ੍ਰਿਤਪਾਲ ਸਿੰਘ ਖਾਲਸਾ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਲਖਵਿੰਦਰ ਸਿੰਘ ਮੱਲ੍ਹੀ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਭਾਈ ਜਗਤਾਰ ਸਿੰਘ ਮਾਹਲ, ਬੱਬਰ ਖਾਲਸਾ ਦੇ ਜਥੇਦਾਰ ਰੇਸ਼ਮ ਸਿੰਘ ਬੱਬਰ, ਭਾਈ ਅਵਤਾਰ ਸਿੰਘ ਬੱਬਰ, ਭਾਈ ਪ੍ਰਗਟ ਸਿੰਘ ਬੱਬਰ, ਭਾਈ ਦਲਜੀਤ ਸਿੰਘ ਬੱਬਰ, ਭਾਈ ਰਾਜਿੰਦਰ ਸਿੰਘ ਬੱਬਰ , ਪੰਥਕ ਆਗੂ ਭਾਈ ਪ੍ਰਤਾਪ ਸਿੰਘ ਅਤੇ ਹਰਜੀਤ ਸਿੰਘ ਲਾਡੀ ਨੇ ਆਪਣੇ ਵਿਚਾਰ ਰੱਖੇ। ਇਨ੍ਹਾਂ ਤੋਂ ਇਲਾਵਾ ਭਾਈ ਰਾਮਪਾਲ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਵਿੰਦਰ ਸਿੰਘ ਨਡਾਲੋਂ ਆਸਿਮ ਗੁਜ਼ਰ ਅਤੇ ਅਨੇਕਾਂ ਹੋਰ ਸਿੰਘਾਂ ਨੇ ਭਾਗ ਲਿਆ।

ਪਿਛਲੀ ਖ਼ਬਰ ਸ਼ਹੀਦ ਸਰਦਾਰਾ ਸਿੰਘ ਤੇ ਸ਼ਹੀਦ ਚੈਨ ਸਿੰਘ ਦੀ ਯਾਦ ’ਚ ਬਣੇ ਰੈਸਟ ਹਾਊਸ ਝਿੰਗੜਾਂ ਵਿਖੇ ਮਨਾਏ ਆਜ਼ਾਦੀ ਦਿਵਸ ਮੌਕੇ ਕੌਮੀ ਤਿਰ... ਅਗਲੀ ਖ਼ਬਰ ਭਾਰਤੀ ਹਾਈ ਕਮਿਸ਼ਨ ਲੰਡਨ ਵਿਖੇ ਮਨਾਇਆ ਭਾਰਤ ਦਾ 80 ਵਾਂ ਆਜ਼ਾਦੀ ਦਿਹਾੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।