ਲੰਡਨ, 16 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ (ਅਮਰੀਕਾ), ਕੋ-ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਜਤਿੰਦਰ ਸਿੰਘ (ਜਰਮਨੀ), ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ (ਇੰਗਲੈਂਡ), ਭਾਈ ਮਨਬੀਰ ਸਿੰਘ ਸੰਧੂ, ਭਾਈ ਭਗਤ ਸਿੰਘ (ਕੈਨੇਡਾ), ਭਾਈ ਪ੍ਰਿਤਪਾਲ ਸਿੰਘ (ਸਵਿਟਜ਼ਰਲੈਂਡ), ਭਾਈ ਹਰਜੋਤ ਸਿੰਘ ਸੰਧੂ (ਹਾਲੈਂਡ), ਭਾਈ ਸਤਨਾਮ ਸਿੰਘ ਅਤੇ ਭਾਈ ਸ਼ਿੰਗਾਰਾ ਸਿੰਘ ਮਾਨ (ਫਰਾਂਸ) ਨੇ ਇੱਕ ਸਾਂਝੇ ਬਿਆਨ ਵਿੱਚ ਭਾਰਤੀ ਹਕੂਮਤ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਹੱਕੀ ਮੰਗ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਿੱਖਾਂ ਉੱਤੇ ਕੀਤੇ ਗਏ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਅੱਜ ਭਾਰਤ ਅੰਦਰ ਇਨਸਾਫ਼ ਦੀ ਮੰਗ ਕਰਨਾ ਹੀ ਜੁਰਮ ਬਣਦਾ ਜਾ ਰਿਹਾ ਹੈ। ਬੰਦੀ ਸਿੰਘਾਂ ਦੀ ਰਿਹਾਈ ਅਤੇ ਕਾਨੂੰਨੀ ਹੱਕਾਂ ਦੀ ਮੰਗ ਕਰ ਰਹੇ ਨਿਹੱਥੇ ਸਿੱਖਾਂ ਉੱਤੇ ਰਾਜ-ਤਾਕਤ ਦੀ ਵਰਤੋਂ ਕਰਕੇ ਕੀਤਾ ਗਿਆ ਦਮਨ ਭਾਰਤੀ ਲੋਕਤੰਤਰ ਦੇ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ ਅਤੇ ਸਿੱਖ ਕੌਮ ਪ੍ਰਤੀ ਸਰਕਾਰੀ ਪੱਖਪਾਤ ਨੂੰ ਉਜਾਗਰ ਕਰਦਾ ਹੈ। ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਜਦੋਂ ਸ਼ਾਂਤਮਈ ਮਾਰਚ ਵਾਈਪੀਐੱਸ ਚੌਕ ਤੋਂ ਪੰਜਾਬ ਦੇ ਰਾਜਪਾਲ ਹਾਊਸ ਵੱਲ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ, ਤਾਂ ਪ੍ਰਦਰਸ਼ਨਕਾਰੀਆਂ ਉੱਤੇ ਪੁਲੀਸ ਵੱਲੋਂ ਪਾਣੀ ਦੀਆਂ ਬੁਛਾੜਾਂ ਅਤੇ ਵੱਡੀ ਗਿਣਤੀ ਵਿੱਚ ਅੱਥਰੂ ਗੈਸ ਦੇ ਗੋਲੇ ਦਾਗੇ ਗਏ। ਸਰਕਾਰੀ ਦਮਨ ਦੀਆਂ ਹੱਦਾਂ ਉਸ ਸਮੇਂ ਹੋਰ ਪਾਰ ਹੋ ਗਈਆਂ ਜਦੋਂ ਨਿਹੱਥੇ ਪ੍ਰਦਰਸ਼ਨਕਾਰੀਆਂ ਉੱਤੇ ਡਰੋਨਾਂ ਰਾਹੀਂ ਵੀ ਗੈਸ ਦੇ ਗੋਲੇ ਸੁੱਟੇ ਗਏ। ਸ਼ਾਂਤਮਈ ਢੰਗ ਨਾਲ ਆਪਣੇ ਹੱਕਾਂ ਦੀ ਆਵਾਜ਼ ਉਠਾ ਰਹੇ ਨਾਗਰਿਕਾਂ ਨਾਲ ਅਜਿਹਾ ਸਲੂਕ ਕਿਸੇ ਵੀ ਲੋਕਤੰਤਰੀ ਪ੍ਰਬੰਧ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਮਾਰਚ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਅਤੇ ਸੰਗਤਾਂ ਦੀ ਵੱਡੀ ਸ਼ਮੂਲੀਅਤ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਇਨਸਾਫ਼ ਦੀ ਇਸ ਮੰਗ ਨੂੰ ਲੈ ਕੇ ਸਿੱਖ ਪੰਥ ਦੇ ਅੰਦਰ ਡੂੰਘੀ ਇਕਜੁੱਟਤਾ ਅਤੇ ਭਾਰੀ ਰੋਹ ਹੈ। ਦਹਾਕਿਆਂ ਤੋਂ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿੱਚ ਰੱਖਣਾ ਮਨੁੱਖੀ ਅਧਿਕਾਰਾਂ ਅਤੇ ਨਿਆਂ ਦੇ ਅਸੂਲਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਜਿਨ੍ਹਾਂ ਕੈਦੀਆਂ ਨੇ ਆਪਣੀਆਂ ਸਜ਼ਾਵਾਂ ਨਾਲ ਸਬੰਧਤ ਕਾਨੂੰਨੀ ਹੱਕ ਪੂਰੇ ਕੀਤੇ ਹਨ, ਉਨ੍ਹਾਂ ਦੀ ਰਿਹਾਈ ਨੂੰ ਲਗਾਤਾਰ ਟਾਲਣਾ ਅਤੇ ਪੈਰੋਲ ਵਰਗੇ ਕਾਨੂੰਨੀ ਹੱਕ ਤੋਂ ਵਾਂਝਾ ਰੱਖਣਾ ਨਿਆਂ ਦੇ ਬਰਾਬਰੀ ਵਾਲੇ ਸਿਧਾਂਤ ਨਾਲ ਮੇਲ ਨਹੀਂ ਖਾਂਦਾ। ਖ਼ਾਸ ਕਰਕੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਅਪਣਾਇਆ ਜਾ ਰਿਹਾ ਰਵੱਈਆ ਸਿੱਖ ਕੌਮ ਵਿੱਚ ਗੰਭੀਰ ਚਿੰਤਾ ਪੈਦਾ ਕਰ ਰਿਹਾ ਹੈ।
ਇਨਸਾਫ਼ ਮੰਗ ਰਹੇ ਸਿੱਖਾਂ ’ਤੇ ਸਰਕਾਰੀ ਅੱਤਿਆਚਾਰ ਦੀ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਸਖ਼ਤ ਨਿਖੇਧੀ
ਲੰਡਨ, 16 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ (ਅਮਰੀਕਾ), ਕੋ-ਕੋਆਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ, ਭਾਈ ਜਤਿੰਦਰ ਸਿੰਘ (ਜਰਮਨੀ), ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ (ਇੰਗਲੈਂਡ), ਭਾਈ ਮਨਬੀਰ ਸਿੰਘ ਸੰਧੂ, ਭਾਈ ਭਗਤ ਸਿੰਘ (ਕੈਨੇਡਾ), ਭਾਈ ਪ੍ਰਿਤਪਾਲ ਸਿੰਘ (ਸਵਿਟਜ਼ਰਲੈਂਡ), ਭਾਈ ਹਰਜੋਤ ਸਿੰਘ ਸੰਧੂ (ਹਾਲੈਂਡ), ਭਾਈ ਸਤਨਾਮ ਸਿੰਘ ਅਤੇ ਭਾਈ ਸ਼ਿੰਗਾਰਾ ਸਿੰਘ ਮਾਨ (ਫਰਾਂਸ) ਨੇ ਇੱਕ ਸਾਂਝੇ ਬਿਆਨ ਵਿੱਚ ਭਾਰਤੀ ਹਕੂਮਤ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਹੱਕੀ ਮੰਗ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਿੱਖਾਂ ਉੱਤੇ ਕੀਤੇ ਗਏ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਅੱਜ ਭਾਰਤ ਅੰਦਰ ਇਨਸਾਫ਼ ਦੀ ਮੰਗ ਕਰਨਾ ਹੀ ਜੁਰਮ ਬਣਦਾ ਜਾ ਰਿਹਾ ਹੈ।