ਲੰਡਨ, 16 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕਰੋੜੀ) ਦੇ 14ਵੇਂ ਮੁਖੀ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 20 ਅਗਸਤ ਤੋਂ ਯੂ.ਕੇ. ਦੇ ਇਤਿਹਾਸਕ ਗੁਰਮਤਿ ਦੌਰੇ ’ਤੇ ਪਹੁੰਚ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗਰੀਬ ਨਿਵਾਜ ਟਰੱਸਟ ਦੇ ਬਾਬਾ ਹਰਜੀਤ ਸਿੰਘ ਅਤੇ ਸਾਹਿਬ ਸੇਵਾ ਸੁਸਾਇਟੀ ਦੇ ਭਾਈ ਕਿਰਤਰਾਜ ਸਿੰਘ ਤੇ ਭਾਈ ਭੇਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਬਾਬਾ ਬਲਬੀਰ ਸਿੰਘ ਜਥੇ ਸਮੇਤ ਯੂ.ਕੇ. ਦੇ ਵੱਖ-ਵੱਖ ਪ੍ਰਮੁੱਖ ਸ਼ਹਿਰਾਂ ਜਿਵੇਂ ਕਿ ਲੰਡਨ, ਬਰਮਿੰਘਮ, ਲੀਡਜ਼, ਮਾਨਚੈਸਟਰ ਅਤੇ ਵੈਸਟ ਮਿਡਲੈਂਡਜ਼ ਦੇ ਗੁਰਦੁਆਰਾ ਸਾਹਿਬਾਨ ਵਿੱਚ ਗੁਰੂ ਸਾਹਿਬਾਨ ਅਤੇ ਮਹਾਨ ਸ਼ਹੀਦ ਸਿੰਘਾਂ ਦੇ ਪਵਿੱਤਰ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕਰਵਾਉਣਗੇ ਅਤੇ ਉਹਨਾਂ ਨਾਲ ਸਬੰਧਿਤ ਇਤਿਹਾਸਕ ਵਿਚਾਰ ਸੰਗਤਾਂ ਨਾਲ ਸਾਂਝੇ ਕਰਨਗੇ।
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ (96 ਕਰੋੜੀ) 20 ਅਗਸਤ ਤੋਂ ਯੂ.ਕੇ. ’ਚ ਗੁਰੂ ਸਾਹਿਬਾਨ ਦੇ ਪਵਿੱਤਰ ਸ਼ਸਤਰਾਂ ਦੇ ਸੰਗਤਾਂ ਨੂੰ ਦਰਸ਼ਨ ਕਰਵਾਉਣਗੇ
ਲੰਡਨ, 16 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕਰੋੜੀ) ਦੇ 14ਵੇਂ ਮੁਖੀ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 20 ਅਗਸਤ ਤੋਂ ਯੂ. ਕੇ.
ਅਜੀਤ ਡੈਸਕ
17-08-2026