19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਆਸਟ੍ਰੇਲੀਆ ’ਚ ਸਿਹਤ ਸੇਵਾਵਾਂ ਦਾ ਮੰਦਾ ਹਾਲ

ਮੈਲਬੌਰਨ, 18 ਅਗਸਤ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਦੇ ਸੂਬੇ ਵਿਕਟੋਰੀਆ ਦੇ ਸਰਕਾਰੀ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਦੀ ਮਾੜੀ ਹਾਲਤ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਵਧ ਰਹੀ ਹੈ। ਤਾਜ਼ਾ ਅੰਕੜਿਆਂ ਮੁਤਾਬਕ ਐਮਰਜੈਂਸੀ ਵਿਭਾਗਾਂ ਵਿਚ ਮਰੀਜ਼ਾਂ ਦੀ ਵਧਦੀ ਗਿਣਤੀ ਕਾਰਨ ਕਈ ਮਰੀਜ਼ਾਂ ਨੂੰ ਇਲਾਜ ਲਈ 10-10 ਘੰਟਿਆਂ ਤੱਕ ਉਡੀਕ ਕਰਨੀ ਪੈ ਰਹੀ ਹੈ।

ਅਜੀਤ ਡੈਸਕ 19-08-2026
ਮੈਲਬੌਰਨ, 18 ਅਗਸਤ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਦੇ ਸੂਬੇ ਵਿਕਟੋਰੀਆ ਦੇ ਸਰਕਾਰੀ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਦੀ ਮਾੜੀ ਹਾਲਤ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਵਧ ਰਹੀ ਹੈ। ਤਾਜ਼ਾ ਅੰਕੜਿਆਂ ਮੁਤਾਬਕ ਐਮਰਜੈਂਸੀ ਵਿਭਾਗਾਂ ਵਿਚ ਮਰੀਜ਼ਾਂ ਦੀ ਵਧਦੀ ਗਿਣਤੀ ਕਾਰਨ ਕਈ ਮਰੀਜ਼ਾਂ ਨੂੰ ਇਲਾਜ ਲਈ 10-10 ਘੰਟਿਆਂ ਤੱਕ ਉਡੀਕ ਕਰਨੀ ਪੈ ਰਹੀ ਹੈ। ਹਸਪਤਾਲਾਂ ਵਿਚ ਬਿਸਤਰਿਆਂ ਦੀ ਘਾਟ ਅਤੇ ਡਾਕਟਰਾਂ, ਨਰਸਾਂ ਤੇ ਹੋਰ ਸਿਹਤ ਅਮਲੇ ’ਤੇ ਵਧਦੇ ਕੰਮ ਦੇ ਬੋਝ ਕਾਰਨ ਹਾਲਾਤ ਹੋਰ ਗੰਭੀਰ ਬਣ ਰਹੇ ਹਨ। ਮਰੀਜ਼ਾਂ ਦਾ ਕਹਿਣਾ ਹੈ ਕਿ ਗੰਭੀਰ ਸਿਹਤ ਸਮੱਸਿਆਵਾਂ ਨਾਲ ਹਸਪਤਾਲ ਪਹੁੰਚਣ ਦੇ ਬਾਵਜੂਦ ਉਨ੍ਹਾਂ ਨੂੰ ਲੰਮਾ ਸਮਾਂ ਇਲਾਜ ਦੀ ਉਡੀਕ ਕਰਨੀ ਪੈਂਦੀ ਹੈ। ਲੋਕਾਂ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ, ਨਰਸਾਂ ਅਤੇ ਹੋਰ ਅਮਲੇ ਦੀ ਗਿਣਤੀ ਵਧਾਉਣ ਦੇ ਨਾਲ-ਨਾਲ ਲੋੜੀਂਦੇ ਬਿਸਤਰਿਆਂ ਦੀ ਉਪਲਬਧਤਾ ਯਕੀਨੀ ਬਣਾਈ ਜਾਵੇ, ਤਾਂ ਜੋ ਐਮਰਜੈਂਸੀ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮਿਲ ਸਕੇ।
ਪਿਛਲੀ ਖ਼ਬਰ ਵੈਨਕੂਵਰ ਕੌਮਾਂਤਰੀ ਹਵਾਈ ਅੱਡੇ ਦੇ ਸਕਾਈਟਰੇਨ ਟਰੈਕ ’ਤੇ ਨੌਜਵਾਨ ਵੱਲੋਂ ਕੀਤੇ ਹੰਗਾਮੇ ਦੀ ਵੀਡੀਓ ਵਾਇਰਲ ਅਗਲੀ ਖ਼ਬਰ ਬਰਤਾਨੀਆ ਦੇ ਪ੍ਰਧਾਨ ਮੰਤਰੀ ਨੂੰ ਟਰੰਪ ਦੀ ਸਹਿਯੋਗੀ ਦੇ ਨਾਂਅ ’ਤੇ ਭੇਜੇ ਗਏ ਫਰਜ਼ੀ ਸੰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।