27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੇ ਬਰਸੀ ਸਮਾਗਮ ਦੇ ਪੰਜਵੇਂ ਦਿਨ ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜ਼ਰੀ

**23 ਪਾਠਾਂ ਦੇ ਭੋਗ ਪਾਏ, ਤੀਸਰੀ ਲੜੀ ਤਹਿਤ **23 ਹੋਰ ਪਾਠ ਕੀਤੇ ਆਰੰਭ ਲੈਸਟਰ, 26 ਅਗਸਤ (ਸੁਖਜਿੰਦਰ ਸਿੰਘ ਢੱਡੇ)-ਬਾਬਾ ਨੰਦ ਸਿੰਘ ਕਲੇਰਾ ਵਾਲਿਆਂ ਦੀ ਯਾਦ ਵਿਚ ਬਾਬੇ ਕੇ ਫਾਰਮ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਜਾ ਰਹੇ ਬਰਸੀ ਸਮਾਗਮ ਦੇ ਪੰਜਵੇਂ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸਵੇਰ ਤੋਂ ਹੀ ਦੂਰ-ਦੁਰਾਡੇ ਇਲਾਕਿਆਂ ਤੋਂ ਸੰਗਤਾਂ ਦਾ ਬਾਬੇ ਕੇ ਫਾਰਮ ਵਿਖੇ ਪਹੁੰਚਣ ਦਾ ਸਿਲਸਿਲਾ ਜਾਰੀ ਰਿਹਾ।

ਅਜੀਤ ਡੈਸਕ 27-08-2026
**23 ਪਾਠਾਂ ਦੇ ਭੋਗ ਪਾਏ, ਤੀਸਰੀ ਲੜੀ ਤਹਿਤ **23 ਹੋਰ ਪਾਠ ਕੀਤੇ ਆਰੰਭ
ਲੈਸਟਰ, 26 ਅਗਸਤ (ਸੁਖਜਿੰਦਰ ਸਿੰਘ ਢੱਡੇ)-ਬਾਬਾ ਨੰਦ ਸਿੰਘ ਕਲੇਰਾ ਵਾਲਿਆਂ ਦੀ ਯਾਦ ਵਿਚ ਬਾਬੇ ਕੇ ਫਾਰਮ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਜਾ ਰਹੇ ਬਰਸੀ ਸਮਾਗਮ ਦੇ ਪੰਜਵੇਂ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਸਵੇਰ ਤੋਂ ਹੀ ਦੂਰ-ਦੁਰਾਡੇ ਇਲਾਕਿਆਂ ਤੋਂ ਸੰਗਤਾਂ ਦਾ ਬਾਬੇ ਕੇ ਫਾਰਮ ਵਿਖੇ ਪਹੁੰਚਣ ਦਾ ਸਿਲਸਿਲਾ ਜਾਰੀ ਰਿਹਾ। ਸੰਗਤਾਂ ਨੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਬਰਸੀ ਸਮਾਗਮ ਦੇ ਪੰਜਵੇਂ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੀ ਚੱਲ ਰਹੀ ਲੜੀ ਤਹਿਤ 23 ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਗੁਰੂ ਚਰਨਾਂ ਵਿਚ ਸਰਬੱਤ ਦੇ ਭਲੇ, ਚੜ੍ਹਦੀ ਕਲਾ ਅਤੇ ਸਮੁੱਚੀ ਮਨੁੱਖਤਾ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਸ੍ਰੀ ਅਖੰਡ ਪਾਠ ਸਾਹਿਬ ਦੀ ਤੀਸਰੀ ਲੜੀ ਤਹਿਤ 23 ਹੋਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਮੌਜੂਦ ਸੰਗਤਾਂ ਨੇ ਗੁਰਬਾਣੀ ਸਰਵਣ ਕੀਤੀ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਸੰਗਤਾਂ ਵੱਲੋਂ ਸੇਵਾ ਵਿੱਚ ਵੀ ਵੱਧ-ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਬਰਸੀ ਸਮਾਗਮ ਦੌਰਾਨ ਹਰ ਰੋਜ਼ ਸ਼ਾਮ ਸਮੇਂ ਵਿਸ਼ੇਸ਼ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ। ਪ੍ਰਬੰਧਕਾਂ ਵੱਲੋਂ ਬਰਸੀ ਸਮਾਗਮ ਵਿੱਚ ਪਹੁੰਚ ਰਹੀਆਂ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਵੱਡੀ ਗਿਣਤੀ ਵਿੱਚ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਵੱਖ-ਵੱਖ ਸੇਵਾਵਾਂ ਲਈ ਸੇਵਾਦਾਰ ਤਾਇਨਾਤ ਕੀਤੇ ਗਏ ਹਨ, ਤਾਂ ਜੋ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕੁੱਲ ਮਿਲਾ ਕੇ ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੇ ਬਰਸੀ ਸਮਾਗਮ ਦਾ ਪੰਜਵਾਂ ਦਿਨ ਸ਼ਰਧਾ, ਸੇਵਾ ਅਤੇ ਗੁਰਬਾਣੀ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ।
ਪਿਛਲੀ ਖ਼ਬਰ ਬਰਤਾਨਵੀ ਸੰਸਦ ਦੇ ਪਹਿਲੇ ਭਾਰਤੀ ਮੂਲ ਦੇ ਮੈਂਬਰ ਦਾਦਾਭਾਈ ਨੌਰੋਜੀ ਦਾ ਚਿੱਤਰ ਬਰਤਾਨੀਆਂ ਦੀ ਰਾਸ਼ਟਰੀ ਪੋਰਟਰੇਟ ਗੈਲਰੀ ਲੰ... ਅਗਲੀ ਖ਼ਬਰ ਸਕਾਟਲੈਂਡ ’ਚ 30 ਤੋਂ ਵੱਧ ਨਵੇਂ ‘ਵਾਕ-ਇੰਨ-ਜੀ.ਪੀ.’ ਸੈਂਟਰ ਖੋਲ੍ਹਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।