01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸਾਊਥਾਲ ਵਿਚ ਜਨਮ ਅਸ਼ਟਮੀ ਮੌਕੇ 26ਵੀਂ ਸਾਲਾਨਾ ਸ਼ੋਭਾ ਯਾਤਰਾ ਕੱਢੀ ਗਈ ਵੱਡੀ ਗਿਣਤੀ ਵਿਚ ਭਾਈਚਾਰੇ ਦੇ ਲੋਕਾਂ ਨੇ ਕੀਤੀ ਸ਼ਮੂਲੀਅਤ

ਲੰਡਨ, 31 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ): ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਸ੍ਰੀ ਰਾਮ ਮੰਦਿਰ, ਸਾਊਥਾਲ ਵਲੋਂ 26ਵੀਂ ਸਾਲਾਨਾ ਸ਼ੋਭਾ ਯਾਤਰਾ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਕੱਢੀ ਗਈ । ਇਸ ਮੌਕੇ ਸਾਊਥਾਲ ਦੀਆਂ ਸੜਕਾਂ ’ਤੇ ਧਾਰਮਿਕ ਆਸਥਾ, ਭਾਰਤੀ ਸੱਭਿਆਚਾਰ ਅਤੇ ਭਾਈਚਾਰਕ ਸਾਂਝ ਦੀ ਖੂਬਸੂਰਤ ਝਲਕ ਦੇਖਣ ਨੂੰ ਮਿਲੀ ।

ਅਜੀਤ ਡੈਸਕ 01-09-2026
ਲੰਡਨ, 31 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ): ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਸ੍ਰੀ ਰਾਮ ਮੰਦਿਰ, ਸਾਊਥਾਲ ਵਲੋਂ 26ਵੀਂ ਸਾਲਾਨਾ ਸ਼ੋਭਾ ਯਾਤਰਾ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਕੱਢੀ ਗਈ । ਇਸ ਮੌਕੇ ਸਾਊਥਾਲ ਦੀਆਂ ਸੜਕਾਂ ’ਤੇ ਧਾਰਮਿਕ ਆਸਥਾ, ਭਾਰਤੀ ਸੱਭਿਆਚਾਰ ਅਤੇ ਭਾਈਚਾਰਕ ਸਾਂਝ ਦੀ ਖੂਬਸੂਰਤ ਝਲਕ ਦੇਖਣ ਨੂੰ ਮਿਲੀ । ਸ਼ੋਭਾ ਯਾਤਰਾ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ, ਸਥਾਨਕ ਨਿਵਾਸੀਆਂ ਅਤੇ ਵੱਖ-ਵੱਖ ਭਾਈਚਾਰਿਆਂ ਨਾਲ ਸਬੰਧਿਤ ਲੋਕਾਂ ਨੇ ਸ਼ਮੂਲੀਅਤ ਕੀਤੀ । ਇਸ ਵਿਸ਼ੇਸ਼ ਮੌਕੇ ਸ੍ਰੀ ਰਾਮ ਮੰਦਿਰ ਕਮੇਟੀ ਦੇ ਅਰੁਣ ਠਾਕੁਰ, ਸੰਸਦ ਮੈਂਬਰ ਬੌਬ ਬਲੈਕਮੈਨ, ਸੰਸਦ ਮੈਂਬਰ ਡੀਅਰਡਰੇ ਕੋਸਟਿਗਨ, ਸਾਬਕਾ ਸੰਸਦ ਮੈਂਬਰ ਵਰਿੰਦਰ ਸ਼ਰਮਾ, ਭਾਰਤੀ ਡਿਪਟੀ ਹਾਈ ਕਮਿਸ਼ਨਰ ਕਾਰਤਿਕ ਪਾਂਡੇ, ਹੰਸਲੋ ਦੇ ਮੇਅਰ ਰਣਜੀਤ ਸਿੰਘ ਗਿੱਲ, ਸਾਬਕਾ ਮੇਅਰ ਰਘਵਿੰਦਰ ਸਿੰਘ ਸਿੱਧੂ, ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ ਅਤੇ ਕੇਵਲ ਸਿੰਘ ਰੰਦੇਵਾ, ਕੌਂਸਲਰ ਜਸਬੀਰ ਕੌਰ ਆਨੰਦ, ਜਸਵੰਤ ਸਿੰਘ ਠੇਕੇਦਾਰ, ਸੋਹਣ ਸਿੰਘ ਸੁਮਰਾ, ਬਲਜੀਤ ਸਿੰਘ ਮੱਲ੍ਹੀ, ਕੁਲਦੀਪ ਸਿੰਘ ਸ਼ੇਖਾਵਤ ਸਮੇਤ ਕਈ ਹੋਰ ਪਤਵੰਤੇ ਅਤੇ ਭਾਈਚਾਰਕ ਸ਼ਖ਼ਸੀਅਤਾਂ ਹਾਜ਼ਰ ਸਨ । ਸ੍ਰੀ ਰਾਮ ਮੰਦਿਰ ਸਾਊਥਾਲ ਵਲੋਂ ਕਰਵਾਈ ਜਾਂਦੀ ਇਹ ਸਾਲਾਨਾ ਸ਼ੋਭਾ ਯਾਤਰਾ ਲੰਮੇ ਸਮੇਂ ਤੋਂ ਚੱਲੀ ਆ ਰਹੀ ਇੱਕ ਮਹੱਤਵਪੂਰਨ ਪਰੰਪਰਾ ਹੈ । ਇਹ ਸਾਊਥਾਲ ਤੇ ਆਸ-ਪਾਸ ਵੱਸਦੇ ਭਾਰਤੀ ਮੂਲ ਦੇ ਲੋਕਾਂ ਨੂੰ ਆਪਣੀਆਂ ਧਾਰਮਿਕ ਜੜ੍ਹਾਂ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦਾ ਇੱਕ ਮਹੱਤਵਪੂਰਨ ਮਾਧਿਅਮ ਬਣੀ ਹੋਈ ਹੈ ਸਾਊਥਾਲ ਵਰਗੇ ਬਹੁ-ਸੱਭਿਆਚਾਰਕ ਇਲਾਕੇ ਵਿੱਚ ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਵੱਖ-ਵੱਖ ਭਾਈਚਾਰਿਆਂ ਦਰਮਿਆਨ ਸਾਂਝ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸ਼ੋਭਾ ਯਾਤਰਾ ਦੌਰਾਨ ਹਾਜ਼ਰ ਪਤਵੰਤਿਆਂ ਅਤੇ ਭਾਈਚਾਰਕ ਨੁਮਾਇੰਦਿਆਂ ਨੇ ਸੰਗਤਾਂ ਨਾਲ ਜਨਮ ਅਸ਼ਟਮੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਇਸ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਜੀਵਨ ਜਾਚ ਦੇ ਗੁਰਮਤਿ ਸਿਧਾਂਤ ਸਬੰਧੀ ਵਿਚਾਰਾਂ ਹੋਈਆਂ ਅਗਲੀ ਖ਼ਬਰ ਮੀਰਾ ਸਿਆਲ ਦਾ ਵੱਡਾ ਖੁਲਾਸਾ: ਅਦਾਕਾਰੀ ਵਿਚ ਅੱਗੇ ਵਧਾਉਣ ਦਾ ਵਾਅਦਾ ਕਰਨ ਵਾਲੇ ਅਦਾਕਾਰ ਨੇ ਕੀਤਾ ਸੀ ਜਿਨਸੀ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।