08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਖਾਲਸਾ ਜਥਾ ਗੁਰਦੁਆਰਾ ਸਾਹਿਬ ਵਿਖੇ ਮੋਹਨ ਭਾਗਵਤ ਦੀ ਫੇਰੀ ’ ਤੋਂ ਬਾਅਦ ਪ੍ਰਬੰਧਕਾਂ ਨੂੰ ਧਮਕੀ

ਲੰਡਨ, 7 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰਾਸ਼ਟਰੀ ਸਵੈਮਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਦੀ ਬਰਤਾਨੀਆ ਫੇਰੀ ਅਤੇ ਲੰਡਨ ਦੇ ਖਾਲਸਾ ਜਥਾ ਬ੍ਰਿਟਿਸ਼ ਆਇਲਜ਼ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਦੇ ਜਾਣ ਨੂੰ ਲੈ ਕੇ ਬਰਤਾਨੀਆ ਦੇ ਸਿੱਖ ਅਤੇ ਭਾਰਤੀ ਭਾਈਚਾਰੇ ਦੇ ਵੱਖ-ਵੱਖ ਹਿੱਸਿਆਂ ਵਿਚ ਬਹਿਸ ਛਿੜ ਗਈ ਹੈ। ਸ਼ੋਸ਼ਲ ਮੀਡੀਆ ’ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਅਨੰਦ ਅਤੇ ਕਾਰੋਬਾਰੀ ਪੀਟਰ ਵਿਰਦੀ ਨੂੰ ਖ਼ਾਸ ਤੌਰ ’ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਅਜੀਤ ਡੈਸਕ 08-09-2026
ਲੰਡਨ, 7 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਰਾਸ਼ਟਰੀ ਸਵੈਮਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਦੀ ਬਰਤਾਨੀਆ ਫੇਰੀ ਅਤੇ ਲੰਡਨ ਦੇ ਖਾਲਸਾ ਜਥਾ ਬ੍ਰਿਟਿਸ਼ ਆਇਲਜ਼ ਗੁਰਦੁਆਰਾ ਸਾਹਿਬ ਵਿਖੇ ਉਨ੍ਹਾਂ ਦੇ ਜਾਣ ਨੂੰ ਲੈ ਕੇ ਬਰਤਾਨੀਆ ਦੇ ਸਿੱਖ ਅਤੇ ਭਾਰਤੀ ਭਾਈਚਾਰੇ ਦੇ ਵੱਖ-ਵੱਖ ਹਿੱਸਿਆਂ ਵਿਚ ਬਹਿਸ ਛਿੜ ਗਈ ਹੈ। ਸ਼ੋਸ਼ਲ ਮੀਡੀਆ ’ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਅਨੰਦ ਅਤੇ ਕਾਰੋਬਾਰੀ ਪੀਟਰ ਵਿਰਦੀ ਨੂੰ ਖ਼ਾਸ ਤੌਰ ’ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਦੋਵਾਂ ਸ਼ਖਸੀਅਤਾਂ ਦੀਆਂ ਆਰ ਐਸ ਐਸ ਮੁਖੀ ਨਾਲ ਸਾਹਮਣੇ ਆਈਆਂ ਤਸਵੀਰਾਂ ਤੋਂ ਬਾਅਦ ਸਿੱਖਾਂ ਅਤੇ ਖਾਸ ਤੌਰ ਤੇ ਵਿਦੇਸ਼ੀ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ‘ ਅਜੀਤ’ ਨਾਲ ਗੱਲ ਕਰਦਿਆਂ ਗੁਰਪ੍ਰੀਤ ਸਿੰਘ ਅਨੰਦ ਨੇ ਮੁੜ ਆਪਣਾ ਪੱਖ ਰੱਖਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਮਾਣ ਮਰਯਾਦਾ ਅਨੁਸਾਰ ਸਭ ਲਈ ਖੁੱਲ੍ਹੇ ਹਨ। ਅਸੀਂ ਨਾ ਤਾਂ ਸੱਦਾ ਦੇ ਕੇ ਬੁਲਾਇਆ ਸੀ ਅਤੇ ਨਾ ਹੀ ਕੋਈ ਰਾਜਸੀ ਚਰਚਾ ਕੀਤੀ ਸੀ। ਅਨੰਦ ਨੇ ਕਿਹਾ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਘਟਨਾ ਕਰਕੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਜਿਸ ਬਾਬਤ ਉਹ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਰਹੇ ਹਨ। ਇਸ ਦੇ ਨਾਲ ਹੀ ਬੀਤੇ ਕੱਲ੍ਹ ਲੰਡਨ ਵਿਚ ਸੰਸਦ ਸਾਹਮਣੇ ਪਾਰਲੀਮੈਂਟ ਸਕੁਏਅਰ ਵਿਚ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਇਹ ਪ੍ਰਦਰਸ਼ਨ ਸਾਊਥ ਏਸ਼ੀਅਨ ਸੋਲੀਡੈਰਿਟੀ ਗਰੁੱਪ ਵਲੋਂ ਇੰਡੀਅਨ ਵਰਕਰਜ਼ ਐਸੋਸੀਏਸ਼ਨ ( ਗ੍ਰੇਟ ਬ੍ਰਿਟੇਨ) ਅਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਕੀਤਾ ਗਿਆ।
ਪਿਛਲੀ ਖ਼ਬਰ ਯੂ . ਕੇ . ’ ਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿਚ ਸ਼ਹੀਦੀ ਸਮਾਗਮ ਕਰਵਾਇਆ ਅਗਲੀ ਖ਼ਬਰ ਗਲਾਸਗੋ ਸਮੇਤ ਪੱਛਮੀ ਸਕਾਟਲੈਂਡ ’ ਚ ਬੱਸ ਦਾ ਇਕ ਪਾਸੇ ਦਾ ਕਿਰਾਇਆ 2 ਪੌਂਡ ਨਿਰਧਾਰਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।