10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕੋਲਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਬਰਲਿਨ, 9 ਸਤੰਬਰ (ਲਖਵਿੰਦਰ ਸਿੰਘ ਜਰਮਨੀ)-ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕੋਲਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਸਰਵਨ ਕੀਤਾ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

ਅਜੀਤ ਡੈਸਕ 10-09-2026

.

ਬਰਲਿਨ, 9 ਸਤੰਬਰ (ਲਖਵਿੰਦਰ ਸਿੰਘ ਜਰਮਨੀ)-ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕੋਲਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਅਤੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਸਰਵਨ ਕੀਤਾ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਕਵੀਸ਼ਰੀ ਜਥੇ ਭਾਈ ਚਮਕੌਰ ਸਿੰਘ ਸਭਰਾ ਅਤੇ ਭਾਈ ਜਗਜੀਤ ਸਿੰਘ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਧਿਆਤਮਿਕ ਅਤੇ ਸਿਧਾਂਤਕ ਸੰਦੇਸ਼ ਤੋਂ ਜਾਣੂ ਕਰਵਾਉਂਦਿਆਂ ਗੁਰੂ ਸਾਹਿਬ ਦੇ ਲੜ ਲੱਗ ਕੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੱਤੀ, ਜਦੋਂਕਿ ਭਾਈ ਦਿਲਾਵਰ ਸਿੰਘ ਬੱਬਰ ਦੇ ਜੀਵਨ, ਸੰਘਰਸ਼ ਅਤੇ ਸ਼ਹਾਦਤ ਨਾਲ ਸੰਬੰਧਿਤ ਵਾਰਾਂ ਪੇਸ਼ ਕੀਤੀਆਂ ਗਈਆਂ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਗੁਰਪਾਲ ਸਿੰਘ ਨੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਹੀ ਸਿੱਖ ਸਮਾਜ ਨੂੰ ਮਜ਼ਬੂਤ ਅਤੇ ਇਕਜੁੱਟ ਕੀਤਾ ਜਾ ਸਕਦਾ ਹੈ।

ਪਿਛਲੀ ਖ਼ਬਰ ਬਰਤਾਨੀਆ ਵਿਚ ਹਵਾਈ ਯਾਤਰਾ ਅੱਜ ਵੀ ਪ੍ਰਭਾਵਿਤ , 347 ਉਡਾਣਾਂ ਰੱਦ ਅਗਲੀ ਖ਼ਬਰ ਟੈਰਿਫ਼ ਵਿਵਾਦ ਕਾਰਨ ਬੀ.ਸੀ. ਵਾਸੀਆਂ ਨੇ ਅਮਰੀਕਾ ਵੱਲ ਜਾਣ ਤੋਂ ਮੋੜਿਆ ਮੂੰਹ ਸਰਹੱਦ ’ਤੇ ਆਵਾਜਾਈ ਘਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।