13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜਰਸੀ ਵਿਵਾਦ ਸਮੇਤ 8 ਦੋਸ਼ਾਂ ’ਤੇ ਹਾਕੀ ਇੰਡੀਆ ਵਲੋਂ ਡੀ.ਜੀ. ਨੂੰ ਕਾਰਨ ਦੱਸੋ ਨੋਟਿਸ, ਅਧਿਕਾਰ ਖੋਹੇ

ਨਵੀਂ ਦਿੱਲੀ, 12 ਸਤੰਬਰ (ਪੀ. ਟੀ.

ਅਜੀਤ ਡੈਸਕ 13-09-2026
ਨਵੀਂ ਦਿੱਲੀ, 12 ਸਤੰਬਰ (ਪੀ. ਟੀ. ਆਈ.)-ਹਾਕੀ ਇੰਡੀਆ ਨੇ ਆਪਣੇ ਡਾਇਰੈਕਟਰ ਜਨਰਲ (ਡੀ.ਜੀ.) ਕਮਾਂਡਰ ਆਰ.ਕੇ. ਸ੍ਰੀਵਾਸਤਵ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਸਾਰੇ ਅਧਿਕਾਰ ਵਾਪਸ ਲੈ ਲਏ। ਉਨ੍ਹਾਂ ’ਤੇ ਲਗਾਏ ਗਏ ਦੋਸ਼ਾਂ ਵਿਚ ਭਾਰਤੀ ਟੀਮ ਦੀ ਜਰਸੀ ਦਾ ਵਿਵਾਦ ਮੁੱਖ ਤੌਰ ‘ਤੇ ਸ਼ਾਮਿਲ ਹੈ।ਹਾਕੀ ਇੰਡੀਆ ਦੇ ਪ੍ਰਧਾਨ ਦਿਲੀਪ ਟਿਰਕੀ ਵਲੋਂ ਭੇਜੇ ਗਏ ਇਸ ਨੋਟਿਸ ਵਿਚ ਸ੍ਰੀਵਾਸਤਵ ਵਿਰੁੱਧ 8 ਦੋਸ਼ਾਂ ਦਾ ਜ਼ਿਕਰ ਕੀਤਾ ਗਿਆ ਹੈ। ਉਨ੍ਹਾਂ ਨੂੰ ਨੋਟਿਸ ਮਿਲਣ ਤੋਂ ਚਾਰ ਹਫ਼ਤਿਆਂ ਦੇ ਅੰਦਰ ਜਵਾਬ ਦਾਖਲ ਕਰਨ ਲਈ ਕਿਹਾ ਗਿਆ ਹੈ, ਅਜਿਹਾ ਨਾ ਕਰਨ ‘ਤੇ ਮਾਮਲਾ ਮੌਜੂਦਾ ਰਿਕਾਰਡ ਦੇ ਆਧਾਰ ‘ਤੇ ਅੱਗੇ ਵਧਾਇਆ ਜਾ ਸਕਦਾ ਹੈ ਅਤੇ ਸਮਰੱਥ ਅਥਾਰਟੀ ਵਲੋਂ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ।
ਪਿਛਲੀ ਖ਼ਬਰ ਪੰਜਾਬੀ ਨੌਜਵਾਨ ਦੇ ਕਾਤਲ ਨੂੰ 27 ਸਾਲ ਦੀ ਕੈਦ ਅਗਲੀ ਖ਼ਬਰ ਵਰਲਡ ਸਿੱਖ ਪਾਰਲੀਮੈਂਟ ਵਲੋਂ 9/11 ਹਮਲੇ ’ਚ ਮਾਰੇ ਗਏ ਨਿਰਦੋਸ਼ਾਂ ਨੂੰ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।